ਵਿਧਾਇਕ ਧਾਲੀਵਾਲ ਨੂੰ ਮਿਲੇ ਕਾਂਗਰਸ ਐਸ.ਸੀ. ਡਿਪਾਰਟਮੈਂਟ ਫਗਵਾੜਾ (ਅਰਬਨ) ਦੇ ਨਵ-ਨਿਯੁਕਤ ਚੇਅਰਮੈਨ * ਫਗਵਾੜਾ ਸੀਟ ‘ਤੇ ਕਾਂਗਰਸ ਦੀ ਜਿੱਤ ਯਕੀਨੀ ਬਣਾਏਗਾ ਐਸ.ਸੀ. ਭਾਈਚਾਰਾ – ਬੱਬੂ ਬਾਂਸਲ

Spread the love
ਫਗਵਾੜਾ 10 ਜੂਨ (    ਪ੍ਰੀਤੀ        ) ਆਲ ਇੰਡੀਆ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੇ ਐਸ.ਸੀ. ਡਿਪਾਰਟਮੈਂਟ ਪੰਜਾਬ ਵਲੋਂ ਫਗਵਾੜਾ (ਅਰਬਨ) ਦੇ ਨਵ-ਨਿਯੁਕਤ ਚੇਅਰਮੈਨ ਕੁਲਵਿੰਦਰ ਸਿੰਘ ਬੱਬੂ ਬਾਂਸਲ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ.ਆਈ.ਏ.ਐਸ.) ਦੇ ਗ੍ਰਹਿ ਵਿਖੇ ਉਹਨਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਅਸ਼ੀਰਵਾਦ ਲਿਆ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਬੱਬੂ ਬਾਂਸਲ ਨੂੰ ਐਸ.ਸੀ. ਡਿਪਾਰਟਮੈਂਟ ਫਗਵਾੜਾ (ਅਰਬਨ) ਦਾ ਚੇਅਰਮੈਨ ਬਣਨ ‘ਤੇ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਭਰੋਸਾ ਜਤਾਇਆ ਕਿ ਉਹ ਆਪਣੇ ਪਿਤਾ ਅਤੇ ਟਕਸਾਲੀ ਕਾਂਗਰਸੀ ਆਗੂ ਰਾਮਜੀ ਬਾਂਸਲ ਦੇ ਨਕਸ਼ੇ ਕਦਮ ‘ਤੇ ਚਲਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ। ਵਿਧਾਇਕ ਧਾਲੀਵਾਲ ਨੇ ਬੱਬੂ ਬਾਂਸਲ ਨੂੰ ਹਦਾਇਤ ਕੀਤੀ ਕਿ ਫਗਵਾੜਾ ਅਰਬਨ ਦੇ ਸਮੂਹ ਐਸ.ਸੀ. ਭਾਈਚਾਰੇ ਨੂੰ ਕਾਂਗਰਸ ਪਾਰਟੀ ਦੇ ਝੰਡੇ ਹੇਠ ਇੱਕਜੁਟ ਕਰਕੇ ਅਗਲੀਆਂ ਵਿਧਾਨਸਭਾ ਚੋਣਾਂ ਦੀ ਤਿਆਰੀ ਕੀਤੀ ਜਾਵੇ। ਕੁਲਵਿੰਦਰ ਸਿੰਘ ਬੱਬੂ ਬਾਂਸਲ ਨੇ ਆਪਣੀ ਨਿਯੁਕਤੀ ਲਈ ਵਿਧਾਇਕ ਧਾਲੀਵਾਲ ਤੋਂ ਇਲਾਵਾ ਐਸ.ਸੀ. ਡਿਪਾਰਟਮੈਂਟ ਦੇ ਆਲ ਇੰਡੀਆ ਚੇਅਰਮੈਨ ਰਾਜਿੰਦਰ ਪਾਲ ਗੌਤਮ, ਸੁਧੀਰ ਚੌਧਰੀ ਰਾਸ਼ਟਰੀ ਕੋਆਰਡੀਨੇਟਰ ਅਤੇ ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜਿੰਮੇਵਾਰੀ ਪਾਰਟੀ ਵਲੋਂ ਉਹਨਾਂ ਨੂੰ ਦਿੱਤੀ ਗਈ ਹੈ, ਉਸਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ‘ਚ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਸਮੂਹ ਐਸ.ਸੀ. ਭਾਈਚਾਰੇ ਵਲੋਂ ਕਾਂਗਰਸ ਦੇ ਹੱਥ ਮਜਬੂਤ ਕਰਦੇ ਹੋਏ ਫਗਵਾੜਾ ਵਿਧਾਨਸਭਾ ਸੀਟ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇਗੀ ਅਤੇ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਕੀਤਾ ਜਾਵੇਗਾ। ਇਸ ਮੌਕੇ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਸੂਬਾ ਜਨਰਲ ਸਕੱਤਰ ਲਾਜਪਤ ਰਾਏ, ਜਿਲ੍ਹਾ ਕਪੂਰਥਲਾ ਦੇ ਚੇਅਰਮੈਨ ਚਰਨਜੀਤ ਹੰਸ ਅਤੇ ਰੂਰਲ ਦੇ ਚੇਅਰਮੈਨ ਵਰਿੰਦਰ ਸਿੰਘ ਨਰੂੜ ਤੋਂ ਇਲਾਵਾ ਆਦਿ ਹਾਜਰ ਸਨ।
ਤਸਵੀਰ – ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਨਾਲ ਮੁਲਾਕਾਤ ਦੌਰਾਨ ਬੱਬੂ ਬਾਂਸਲ ਦੇ ਨਾਲ ਸੂਬਾ ਜਨਰਲ ਸਕੱਤਰ ਲਾਜਪਤ ਰਾਏ ਅਤੇ ਹੋਰ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *