ਵਿਧਾਇਕ ਨੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਅਹਿਮ ਸੜਕ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ

Spread the love

ਸ਼੍ਰੀ ਮੁਕਤਸਰ ਸਾਹਿਬ, 27 ਅਗਸਤ ()- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸ਼ਹਿਰ ਦੇ ਮੁੱਖ ਬੱਸ ਸਟੈਂਡ (ਲਹੋਰੀਆ ਢਾਬੇ) ਤੋਂ ਲੈ ਕੇ ਬਾਈਪਾਸ ਹੁੰਦੇ ਹੋਏ ਡਾਕਟਰ ਕੇਹਰ ਸਿੰਘ ਮਾਰਗ ਤੱਕ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਨੇ ਕਰਵਾਈ। ਇਸ ਮੌਕੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਨੇ ਸਾਰੇ ਅੜਿੱਕੇ ਦੂਰ ਕਰਕੇ ਅੱਜ ਇਸ ਸੜਕ ਦਾ ਕੰਮ ਸ਼ੁਰੂ ਕਰਵਾਇਆ ਹੈ ਅਤੇ 92 ਲੱਖ ਰੁਪਏ ਦੀ ਲਾਗਤ ਨਾਲ ਦਸੰਬਰ ਮਹੀਨੇ ਵਿਚ ਪੂਰਾ ਕਰਕੇ ਇਹ ਸੜਕ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਮੂਹ ਲੋਕਾਂ ਨੂੰ ਇਸ ਸੜਕ ਦੇ ਨਵੀਨੀਕਰਨ ਦੇ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਦੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਸੜਕ ਦਾ ਕੰਮ ਸ਼ੁਰੂ ਹੋਣ ‘ਤੇ ਪੰਜਾਬ ਸਰਕਾਰ ਅਤੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ। ਇਸ ਮੌਕੇ ਐਮ.ਸੀ ਇੰਦਰਜੀਤ ਕੌਰ, ਜਗਮੀਤ ਸਿੰਘ ਜੱਗਾ, ਗੁਰਮੀਤ ਸਿੰਘ, ਉਪਕਾਰ ਸਿੰਘ, ਰਜਿੰਦਰ ਸਿੰਘ, ਸੁਰਿੰਦਰ ਸਿੰਘ, ਜਗਜੀਤ ਸਿੰਘ ਗਿੱਲ, ਅਮਰਜੀਤ ਸਿੰਘ, ਜੈ ਚੰਦ ਭੰਡਾਰੀ, ਭੁਪਿੰਦਰ ਸਿੰਘ, ਗੁਰਵੰਤ ਸਿੰਘ ਸਰਪੰਚ, ਸੁਖਮੰਦਰ ਸਿੰਘ, ਕਮਲ ਧਵਨ, ਰਾਜਵੰਸ਼ ਮਾਂਗਟਕੇਰ, ਪਰਮਜੀਤ ਸਿੰਘ ਪੰਮਾ ਅਤੇ ਮਨਪ੍ਰੀਤ ਕੌਰ ਵੀ ਹਾਜ਼ਰ ਸਨ।

  • Related Posts

    ਪਿੰਡ ਟੌਂਸਾ ਵਿਖੇ ਟਕਸਾਲੀ ਕਾਂਗਰਸੀਆਂ ਦਾ ਵੱਡਾ ਇਕੱਠ; ਮੁੱਖ ਮੰਤਰੀ ਦੇ ਚਿਹਰੇ ਵਜੋਂ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਉੱਠੀ ਬੁਲੰਦ ਆਵਾਜ਼ – ਸਾਬਕਾ ਜਿਲ੍ਹਾਂ ਪਰਿਸ਼ਦ ਮੈਂਬਰ ਧਰਮਪਾਲ ਕਟਾਰੀਆ ਅਤੇ ਮਦਨ ਲਾਲ ਮੀਲੂ ਟੌਂਸਾ ਦੀ ਅਗਵਾਈ ‘ਚ ਜੁੜੇ ਵਰਕਰ; ਵਿੱਕੀ ਚੌਧਰੀ ਕਾਠਗੜ੍ਹ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਭਰੀ ਹਾਜ਼ਰੀ

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ, 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਹਲਕੇ ਦੇ ਸਿਆਸੀ ਸਮੀਕਰਨਾਂ ਵਿੱਚ ਉਸ ਵੇਲੇ ਇੱਕ ਨਵੀਂ ਹਲਚਲ ਦੇਖਣ ਨੂੰ ਮਿਲੀ ਜਦੋਂ ਪਿੰਡ ਕਾਠਗੜ੍ਹ ਦੇ ਨੇੜਲੇ ਪਿੰਡ…

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਨੂੰ ਜਲੰਧਰ ਫੇਰੀ ਇਤਿਹਾਸਕ ਹੋਵੇਗੀ: ਭਾਜਪਾ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਨਾ

    Spread the love

    Spread the loveਨਵਾਂਸ਼ਹਿਰ , 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਨੂੰ ਹੋਣ ਜਾ ਰਹੀ ਜਲੰਧਰ ਫੇਰੀ ਨੂੰ ਲੈ ਕੇ ਪੰਜਾਬ ਭਰ ਦੇ…

    Leave a Reply

    Your email address will not be published. Required fields are marked *