ਵਿੱਤ ਮੰਤਰੀ ਦੇ ਹਲਕੇ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ  ਵੋਕੇਸ਼ਨਲ ਅਧਿਆਪਕਾਂ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ ਕਾਰਵਾਈ- ਅਧਿਆਪਕ ਦਲ  

Spread the love
ਕਪੂਰਥਲਾ, 27 ਅਗਸਤ (ਕੌੜਾ)- ਵਿੱਤ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿੱਚ ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਗਏ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਸਮੇਂ ਪੁਲਿਸ ਵਲੋਂ ਕੀਤਾ ਗਿਆ ਤਸ਼ੱਦਦ ਅਤਿ ਨਿੰਦਣਯੋਗ ਕਾਰਵਾਈ ਹੈ। ਵੋਕੇਸ਼ਨਲ ਅਧਿਆਪਕਾਂ ਤੇ ਹੋਈ ਪੁਲਿਸ ਕਾਰਵਾਈ ਦੀ ਨਿਖੇਧੀ ਕਰਦੇ ਹੋਏ ਅਧਿਆਪਕ ਦਲ ਪੰਜਾਬ   ਕਪੂਰਥਲਾ ਦੇ ਪ੍ਰਧਾਨ  ਸੁਖਦਿਆਲ ਸਿੰਘ ਝੰਡ , ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ,  ਕਾਰਜਕਾਰੀ ਕਨਵੀਨਰ ਸਤਨਾਮ ਸਿੰਘ ਰੰਧਾਵਾ, ਸੂਬਾਈ ਆਗੂ   ਲੈਕਚਰਾਰ ਰਜੇਸ਼ ਜੋਲੀ, ਭਜਨ ਸਿੰਘ ਮਾਨ,  ਰਮੇਸ਼ ਕੁਮਾਰ ਭੇਟ  ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮ ਵਰਗ ਨਾਲ ਕਈ ਪ੍ਰਕਾਰ ਦੇ ਵਾਅਦੇ ਕੀਤੇ ਗਏ ਸਨ ਜਿਹਨਾਂ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ ਮੁੱਖ ਵਾਅਦਾ ਸੀ ਪਰੰਤੂ ਦੁੱਖ ਦੀ ਗੱਲ ਹੈ ਕਿ ਆਪ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਾ ਸਕਿਆ ਜਿਸ ਕਾਰਨ ਸਮੁੱਚੇ ਅਧਿਆਪਕਾਂ ਵਿਚ ਸਰਕਾਰ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਵੱਲੋਂ ਵੋਕੇਸ਼ਨਲ ਅਧਿਆਪਕਾਂ ਨੂੰ ਵਾਰ ਵਾਰ ਮੀਟਿੰਗਾਂ ਦੇ ਕੇ ਰੱਦ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਰੋਸ ਵਜੋਂ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਪੰਜਾਬ ਦੇ ਹਲਕਾ ਦਿੜ੍ਹਬਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਰੰਤੂ ਇਹਨਾਂ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਕੋਈ ਗੱਲਬਾਤ ਕਰਨ ਦੀ ਬਜਾਏ ਪੁਲਿਸ ਪ੍ਰਸ਼ਾਸਨ ਵਲੋਂ ਧੱਕਾ ਮੁੱਕੀ ਅਤੇ ਲਾਠੀਚਾਰਜ ਕੀਤਾ ਗਿਆ ਅਤੇ ਇਸਤਰੀ ਅਧਿਆਪਕਾਵਾਂ ਨਾਲ ਵੀ ਦੁਰਵਿਹਾਰ ਕੀਤਾ ਗਿਆ ਜੋ ਕਿ ਬਹੁਤ ਸ਼ਰਮਨਾਕ ਹੈ।ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਅਧਿਆਪਕ ਆਗੂਆਂ ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਬਰਨਾਲਾ ਅਤੇ ਪਰਮਜੀਤ ਕੌਰ ਸੰਗਰੂਰ ਨੂੰ ਹਿਰਾਸਤ ਵਿੱਚ ਲਿਆ ਗਿਆ ਇਸ ਲਈ ਅਧਿਆਪਕ ਦਲ ਪੰਜਾਬ ਵੱਲੋਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਜਾਂਦੀ ਹੈ ਕਿ ਹਿਰਾਸਤ ਵਿੱਚ ਲਏ ਅਧਿਆਪਕ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਅਧਿਆਪਕਾਂ ਤੇ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਗਏ ਵਾਅਦੇ ਅਨੁਸਾਰ ਕੱਚੇ ਅਧਿਆਪਕ ਪੱਕੇ ਕੀਤੇ ਜਾਣ ਅਤੇ ਅਧਿਆਪਕਾਂ ਦੀਆਂ ਬਾਕੀ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ।  ਇਸ ਮੌਕੇ ਹਰਦੇਵ ਸਿੰਘ ਖਾਨੋਵਾਲ   ਵਰਿੰਦਰ ਸਿੰਘ ਕੰਬੋਜ,ਗੁਰਮੀਤ ਸਿੰਘ ਖਾਲਸਾ, ਲੈਕਚਰਾਰ ਵਨੀਸ਼ ਸ਼ਰਮਾ, ਸੁਖਜਿੰਦਰ ਸਿੰਘ ਢੋਲਣ, ਵੱਸਣਦੀਪ ਸਿੰਘ ਜੱਜ, ਅਮਰੀਕ ਸਿੰਘ ਰੰਧਾਵਾ, ਮਨੂੰ ਕੁਮਾਰ ਪ੍ਰਾਸ਼ਰ, ਅਮਰਜੀਤ ਕਾਲਾ ਸੰਘਿਆ, ਰਾਜਨਜੋਤ ਸਿੰਘ ਖਹਿਰਾ, ਰਕੇਸ਼ ਕੁਮਾਰ ਸਾਨਿਆਲ, ਸ਼ੁੱਭ ਦਰਸ਼ਨ ਆਨੰਦ, ਦਵਿੰਦਰ ਸਿੰਘ  ਅਸ਼ਵਨੀ ਭਾਟੀਆ ,ਰਾਮ ਗੋਪਾਲ, ਕਰਮਜੀਤ ਸਿੰਘ, ਜਸਵਿੰਦਰ ਖੇੜਾ, ਸ਼ਮੀ ਕੁਮਾਰ  ਰੁਪਿੰਦਰ ਸਿੰਘ, ਕੁਲਦੀਪ ਸਿੰਘ, ਸੁਰਜਿੰਦਰ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ ,ਸੁਮੀਤ ਗੁਪਤਾ  , ਮਨੋਹਰ ਸਿੰਘ, ਜਤਿੰਦਰ ਸਿੰਘ ਸ਼ੈਲੀ, ਅਮਨਦੀਪ ਸਿੰਘ ਵੱਲਣੀ, ਪ੍ਰਦੀਪ ਕੁਮਾਰ ਵਰਮਾ, ਜਗਜੀਤ ਸਿੰਘ ਮਿਰਜਾਪੁਰ,  ਸਤੀਸ਼ ਕੁਮਾਰ ਟਿੱਬਾ , ਮਨੋਜ ਕੁਮਾਰ ਟਿੱਬਾ, ਰੋਸ਼ਨ ਲਾਲ ਸੈਫਲਾਬਾਦ,  ਮਨਜੀਤ ਸਿੰਘ ਥਿੰਦ,  ਮਨਿੰਦਰ ਸਿੰਘ ਰੂਬਲ, ਗੁਰਵਿੰਦਰ ਸਿੰਘ ਉੱਚਾ ਬੇਟ, ਮਨਦੀਪ ਸਿੰਘ ਔਲਖ, ਪ੍ਰਵੀਨ ਕੁਮਾਰ,  ਅਮਰਜੀਤ ਸਿੰਘ ਡੈਨਵਿੰਡ, ਅਮਨ ਸੂਦ   ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।
  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *