ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਝੱਲੀ ਲੰਗੜੋਆ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਿਲਿਆ ਭਾਰੀ ਬਲ – ਤਨੂੰ ਸ਼ਰਮਾ 

Spread the love
ਨਵਾਂਸ਼ਹਿਰ , 18 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਸੋਸ਼ਲ ਵਰਕਰ ਤਨੂੰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਤੇ ਮਜ਼ਬੂਤ ਸਾਥ ਮਿਲਿਆ, ਜਦੋਂ ਸੀਨੀਅਰ ਕਾਂਗਰਸੀ ਆਗੂ, ਸਾਬਕਾ ਸਰਪੰਚ ਅਤੇ ਐੱਸ.ਸੀ. ਵਿੰਗ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਝੱਲੀ ਲੰਗੜੋਆ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਨਵਾਂ ਸ਼ਹਿਰ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਸੁਰਿੰਦਰ ਝੱਲੀ ਲੰਗੜੋਆ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਤਨੂੰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਤੇ ਸੀਨੀਅਰ ਆਗੂ ਲਗਾਤਾਰ ਆਮ ਆਦਮੀ ਪਾਰਟੀ ਦੇ ਕਾਫ਼ਲੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰਿੰਦਰ ਝੱਲੀ ਲੰਗੜੋਆ ਦੇ ਸ਼ਾਮਲ ਹੋਣ ਨਾਲ ਇਲਾਕੇ ਵਿੱਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਨੂੰ ਨਵੀਂ ਦਿਸ਼ਾ ਮਿਲੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *