ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦੌਰਾਨ ਹਰ ਵੋਟਰ ਲਈ ਗਣਨਾ ਫਾਰਮ ਭਰਨਾ ਅਤੇ ਨਵੀਂ ਫੋਟੋ ਦੇਣਾ ਲਾਜ਼ਮੀ ਗਣਨਾ ਫਾਰਮ ਜਮ੍ਹਾਂ ਨਾ ਕਰਵਾਉਣ ਵਾਲੇ ਵੋਟਰ ਦਾ ਨਾਮ 3 ਅਗਸਤ ਨੂੰ ਜਾਰੀ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋਵੇਗਾ: ਜ਼ਿਲ੍ਹਾ ਚੋਣ ਅਫ਼ਸਰ

Spread the love
ਅੰਮ੍ਰਿਤਸਰ, 5 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (Special Intensive Revision–SIR) ਦੀ ਪ੍ਰਕਿਰਿਆ 25 ਜੂਨ 2026 ਤੋਂ ਵੱਡੇ ਪੱਧਰ ‘ਤੇ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਤਾਂ ਜੋ ਇੱਕ ਸਾਫ਼-ਸੁਥਰੀ, ਸਹੀ ਅਤੇ ਅਪਡੇਟ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਰੇਕ ਯੋਗ ਵੋਟਰ ਲਈ ਆਪਣਾ ਗਣਨਾ ਫਾਰਮ (Enumeration Form) ਭਰਨਾ ਅਤੇ ਉਸ ਨਾਲ ਇੱਕ ਨਵੀਂ/ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਲਗਾਉਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੋਟਰ ਆਪਣਾ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ (Draft Electoral Roll) ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਬੂਥ ਲੈਵਲ ਅਫ਼ਸਰ (BLO) ਨਾਲ ਤੁਰੰਤ ਸੰਪਰਕ ਕਰਕੇ ਆਪਣਾ ਭਰਿਆ ਹੋਇਆ ਗਣਨਾ ਫਾਰਮ ਸਮੇਂ ਸਿਰ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਪੇਂਡੂ ਵਿਧਾਨ ਸਭਾ ਹਲਕਿਆਂ ਵਿੱਚ 10 ਜੁਲਾਈ 2026 ਅਤੇ ਸ਼ਹਿਰੀ ਵਿਧਾਨ ਸਭਾ ਹਲਕਿਆਂ ਵਿੱਚ 15 ਜੁਲਾਈ 2026 ਤੱਕ ਹਰ ਹਾਲ ਵਿੱਚ ਗਣਨਾ ਫਾਰਮ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੀ ਤਸਦੀਕ ਦੀ ਸਮੁੱਚੀ ਪ੍ਰਕਿਰਿਆ 24 ਜੁਲਾਈ 2026 ਤੱਕ ਮੁਕੰਮਲ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਗਣਨਾ ਫਾਰਮਾਂ ਦੀ ਡਾਟਾ ਐਂਟਰੀ ਅਤੇ ਹੋਰ ਕਾਰਵਾਈ 24 ਜੁਲਾਈ 2026 ਤੱਕ ਚੱਲੇਗੀ। ਇਸ ਤੋਂ ਬਾਅਦ 3 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ। ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਅੰਤ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣਾ ਗਣਨਾ ਫਾਰਮ ਭਰ ਕੇ ਸਮੇਂ ਸਿਰ ਆਪਣੇ ਬੀ.ਐਲ.ਓ. ਨੂੰ ਜਮ੍ਹਾਂ ਕਰਵਾਉਣ ਅਤੇ ਆਪਣੀ ਵੋਟ ਦੀ ਤਸਦੀਕ ਜ਼ਰੂਰ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੁਹਰਾਇਆ ਕਿ ਗਣਨਾ ਫਾਰਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਸੰਬੰਧਿਤ ਵੋਟਰ ਦਾ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।
  • Related Posts

    ਨਿਰਮਲ ਸਿੰਘ ਨਿੰਮਾ ਭਰਥਲਾ ਬਲਾਚੌਰ ਬਲਾਕ ਯੂਥ ਕਾਂਗਰਸ ਦੇ ਬਣੇ ਪ੍ਰਧਾਨ, ਟੋਲ ਪਲਾਜ਼ਾ ਮੁਲਾਜ਼ਮਾਂ ਨੇ ਕੀਤਾ ਨਿੱਘਾ ਸਵਾਗਤ

    Spread the love

    Spread the loveਨਵਾਂਸ਼ਹਿਰ /ਕਾਠਗੜ੍ਹ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਨਿਰਮਲ ਸਿੰਘ ਨਿੰਮਾ ਭਰਥਲਾ ਨੂੰ ਬਲਾਚੌਰ ਬਲਾਕ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਇਲਾਕੇ…

    ਅਰੋੜਾ ਮਹਾਂਸਭਾ ਇਸਤਰੀ ਵਿੰਗ ਫ਼ਿਰੋਜ਼ਪੁਰ ਦਾ ਗਠਨ ਰਜਨੀ ਜੱਗਾ ਗੋਕਲਾਨੀ ਦੇ ਸਿਰ ਤੇ ਸੱਜਿਆ ਪ੍ਰਧਾਨਗੀ ਦਾ ਤਾਜ

    Spread the love

    Spread the love ਫ਼ਿਰੋਜ਼ਪੁਰ, 6 ਜੁਲਾਈ (ਅਸ਼ੋਕ ਭਾਰਦਵਾਜ) ਅਰੋੜਾ ਮਹਾਂਸਭਾ ਇਸਤਰੀ ਵਿੰਗ, ਫ਼ਿਰੋਜ਼ਪੁਰ ਦਾ ਗਠਨ ਅੱਜ ਹਰੀਸ਼ ਵੈਜੀਟੇਰੀਅਨ ਵਿਖੇ ਬਹੁਤ ਹੀ ਉਤਸ਼ਾਹ ਅਤੇ ਭਰਪੂਰ ਹਾਜ਼ਰੀ ਵਿੱਚ ਕੀਤਾ ਗਿਆ। ਇਸ ਮੌਕੇ…

    Leave a Reply

    Your email address will not be published. Required fields are marked *