ਵੋਟ ਚੋਰੀ ਤੋਂ ਬਾਅਦ ਬੀਜੇਪੀ ਦੀ ਹੁਣ ਰਾਸ਼ਨ ਚੋਰੀ ਦੀ ਕੋਸਿਸ਼ ਨਹੀਂ ਹੋਣ ਦੇਵਾਂਗੇ ਕਾਮਯਾਬ : ਵਿਧਾਇਕ ਕਾਕਾ ਬਰਾੜ

Spread the love

ਸ੍ਰੀ ਮੁਕਤਸਰ ਸਾਹਿਬ, 26 ਅਗਸਤ () : ਕੇਂਦਰ ਦੀ ਸਰਕਾਰ ਵੱਲੋਂ ਵੋਟ ਚੋਰੀ ਤੋਂ ਬਾਅਦ ਹੁਣ ਧੋਖੇ ਨਾਲ ਕੀਤੇ ਜਾ ਰਹੇ ਰਾਸ਼ਨ ਚੋਰੀ ਦੀ ਕੋਸਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਚੱਕ ਉਤਾਰ ਸਿੰਘ ਵਾਲਾ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜਿਸ਼ ਘੜ ਰਹੀ ਹੈ। ਕੇਂਦਰ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਪੰਜਾਬ ਦੇ 55 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਹੁਣ ਤੱਕ ਪੰਜਾਬ ਵਿੱਚ 1.53 ਕਰੋੜ ਲੋਕਾਂ ਨੂੰ ਰਾਸ਼ਨ ਮਿਲ ਰਿਹਾ ਸੀ ਪਰ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਦੀ ਇਹ ਸਹੂਲਤ ਖਤਮ ਕਰਨ ਦਾ ਫੈਸਲਾ ਕੀਤਾ ਹੈ।ਇਹ ਸਿਰਫ ਸਰਕਾਰੀ ਫੈਸਲਾ ਨਹੀਂ ਹੈ ਇਹ ਪੰਜਾਬ ਦੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਪਰਿਵਾਰਾਂ ਦੀਆਂ ਥਾਲੀਆਂ ਤੇ ਸਿੱਧਾ ਹਮਲਾ ਹੈ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਜੁਲਾਈ ਤੋਂ ਪੰਜਾਬ ਦੇ 23 ਲੱਖ ਗਰੀਬ ਲੋਕਾਂ ਦਾ ਰਾਸ਼ਨ ਇਹ ਕਹਿ ਕੇ ਰੋਕ ਦਿੱਤਾ ਕਿ ਉਨ੍ਹਾਂ ਨੇ ਈਕੇਵਾਈਸੀ ਨਹੀਂ ਕਰਵਾਈ ਹੈ। ਭਾਜਪਾ ਕੁਲ 55 ਲੱਖ ਗਰੀਬ ਲੋਕਾਂ ਦਾ ਰਾਸ਼ਨ ਰੋਕਣ ਦੀ ਯੋਜਨਾ ਬਣਾ ਰਹੀ ਹੈ।ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦੁਆਇਆ ਕਿ ਜਿਨ੍ਹਾਂ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਨ੍ਹਾਂ ਚਿਰ ਤੁਹਾਡਾ ਭਰਾ ਤੁਹਾਡਾ ਪੁੱਤ ਭਗਵੰਤ ਮਾਨ ਮੁੱਖਮੰਤਰੀ ਹੈ, ਕਿਸੇ ਦਾ ਹੱਕ ਨਹੀਂ ਖੋਹਣ ਦਿਆਂਗੇ।ਕਿਸੇ ਦਾ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ, ਕਿਸੇ ਘਰ ਦਾ ਚੁੱਲ੍ਹਾਂ ਨਹੀਂ ਬੁਝੇਗਾ, ਕਿਸੇ ਮਾਂ ਦੀ ਰਸੋਈ ਖਾਲੀ ਨਹੀਂ ਹੋਵੇਗੀ, ਕੋਈ ਬੱਚਾ ਭੁੱਖਾ ਨਹੀਂ ਸੋਏਗਾ।ਉਨ੍ਹਾਂ ਸਮੂਹ ਵਰਕਰਾਂ ਨੂੰ ਆਖਿਆ ਕਿ ਉਹ ਘਰ ਘਰ ਜਾਕੇ ਭਾਜਪਾ ਦੀਆਂ ਕੋਝੀਆਂ ਚਾਲਾਂ ਤੋਂ ਲੋਕਾਂ ਨੂੰ ਸੁਚੇਤ ਕਰਵਾਉਣ।ਇਸ ਦੌਰਾਨ ਪੰਪਲੇਟ ਵੀ ਵੰਡੇ ਗਏ। ਇਸ ਮੌਕੇ ਸੁਖਵਿੰਦਰ ਸਿੰਘ ਚਹਿਲ ਯੂਥ ਆਗੂ, ਸੁਖਪਾਲ ਸਿੰਘ ਪਾਲ ਫੱਤਣਵਾਲਾ, ਮਾਲਵਾ ਵੈਸਟ ਦੇ ਮੀਡੀਆ ਇੰਚਾਰਜ਼ ਚਰਨਜੀਤ ਸਿੰਘ ਧਾਲੀਵਾਲ, ਮਾਲਵਾ ਵੈਸਟ ਦੇ ਮੀਡੀਆ ਸੈਕਟਰੀ ਸਰਬਜੀਤ ਸਿੰਘ ਹੈਪੀ ਭੁੱਲਰ, ਸਰਪੰਚ ਜੱਸਾ ਸਿੰਘ, ਗੁਰਜੀਤ ਸਿੰਘ ਸਰਪੰਚ, ਜਗਸੀਰ ਸਿੰਘ ਮੈਂਬਰ, ਸਰਦੂਲ ਸਿੰਘ ਮੈਂਬਰ, ਗੁਰਭੇਜ਼ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਚਹਿਲ, ਜੱਗਾ ਮੈਂਬਰ, ਰਾਜ ਸਿੰਘ ਚਹਿਲ, ਜ਼ਸਵੀਰ ਸਿੰਘ, ਜ਼ਸਵੰਤ ਸਿੰਘ ਮੈਂਬਰ ਆਦਿ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *