ਮਮਦੋਟ 13 ਜੁਲਾਈ ( ਰਮਨ, ਸ਼ਰਮਾਂ ) ਆਮ ਆਦਮੀ ਪਾਰਟੀ ਬਲਾਕ ਮਮਦੋਟ ਨੂੰ ਉਸ ਸਮੇਂ ਵੱਡਾ ਬਲ ਮਿਿਲਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਜਗੀਰ ਸਿੰਘ ਹਜ਼ਾਰਾਂ ਦੀ ਪ੍ਰੇਰਨਾ ਸਦਕਾ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਤਕਰੀਬਨ ਇੱਕ ਦਰਜਨ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਪਿੰਡ ਲੱਖਾ ਸਿੰਘ ਵਾਲਾ ਉਤਾੜ ਤੋਂ ਬਲਵਿੰਦਰ ਸਿੰਘ ਦੇ ਪਰਿਵਾਰਾਂ ਨੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਇਸ ਮੌਕੇ ਤੇ ਹਲਕਾ ਵਿਧਾਇਕ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਏਗਾ ਅਤੇ ਆਪਣੇ ਕੀਤੇ ਹੋਏ ਕੰਮਾਂ ਸਤਿਕਾਰ ਭਗਵੰਤ ਮਾਨ ਸਰਕਾਰ ਦੁਬਾਰਾ 2027 ਵਿੱਚ ਸੱਤਾ ਵਿੱਚ ਆਵੇਗੀ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ , ਸੰਦੀਪ ਕੁਮਾਰ ਸੋਨੀ ਵਾਰਡ ਨੰਬਰ ਪੰਜ ਮਮਦੋਟ ,ਜਗੀਰ ਸਿੰਘ ਹਜਾਰਾ ਸਿੰਘ ਵਾਲਾ, ਮੇਹਰ ਸਿੰਘ ਸਰਪੰਚ ਦੋਨਾਂ ਰਹਿਮਤ ਵਾਲਾ, ਡਾਕਟਰ ਪਵਨ ਸੁਲੰਕੀ ਨਿਜੀ ਸਕੱਤਰ ਹਲਕਾ ਵਿਧਾਇਕ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ








