ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਚ ਪੰਜਾਬ ਦਾ ਭਵਿੱਖ ਸੁਰੱਖਿਅਤ : ਬਿੱਟੂ ਸਰਪੰਚ 

Spread the love
 ਜੈਤੋ, 25 ਮਾਰਚ (ਹਰਵਿੰਦਰਪਾਲ ਸ਼ਰਮਾ) ਦਲ ਸਿੰਘ ਵਾਲਾ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਕਿਰਨਦੀਪ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਮਝ ਚੁੱਕੀ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਇਕ ਧਰਮ ਨਿਰਪੱਖ ਪਾਰਟੀ ਹੈ, ਜੋ ਕਿ ਸਾਰੇ ਧਰਮਾਂ ਦਾ ਅਤੇ ਹਰ ਇੱਕ ਵਰਗ ਦਾ ਸਨਮਾਨ ਕਰਦੀ ਹੈ । ਉਹਨਾਂ ਨੇ ਕਿਹਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਿੱਚ ਪੰਜਾਬ ਦਾ ਭਵਿੱਖ ਖਤਮ ਹੋ ਗਿਆ ਹੈ। ਸਾਬਕਾ ਸਰਪੰਚ ਕਿਰਨਦੀਪ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਕਾਂਗਰਸ, ਆਪ ਅਤੇ ਭਾਜਪਾ ਨੇ ਹਮੇਸ਼ਾ ਪੰਜਾਬ ਦੀ ਜਨਤਾ ਨੂੰ ਸਿਰਫ ਝੂਠੇ ਸੁਪਨੇ ਦਿਖਾਏ ਅਤੇ ਧੋਖਾ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਹੀ ਲੋਕਾਂ ਤਾਂ ਹਮੇਸ਼ਾ ਭਲਾ ਕੀਤਾ ਹੈ ਅਤੇ ਹਰ ਵਰਗ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਵੀ ਕਰਦੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਜਾਬ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਹੀ ਮੁੜ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕਦੇ ਹਨ। ਉਹਨਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਅਤੇ ਪਿਛਲੇ ਸਮੇਂ ਵਿੱਚ ਆਪਣਾ ਕਾਰਜਕਾਲ ਨਿਭਾ ਕੇ ਗਈ ਕਾਂਗਰਸ ਸਰਕਾਰ ਨੇ ਵੀ ਸਭ ਤੋਂ ਵੱਧ ਲੋਕਾਂ ਨੂੰ ਕੁੱਟਿਆ ਤੇ ਲੁੱਟਿਆ ਹੀ ਹੈ ਅਤੇ ਹੁਣ ਪੰਜਾਬ ਦੇ ਲੋਕ ਇਹਨਾਂ ਲੁਟੇਰੇ ਲੋਕਾਂ ਨੂੰ ਕਦੇ ਵੀ ਮੂੰਹ ਨਹੀਂ ਲਾਉਣਗੇ। ਸਾਬਕਾ ਸਰਪੰਚ ਕਿਰਨਦੀਪ ਸਿੰਘ ਬਿੱਟੂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਇਸ ਵਾਰ ਸ਼੍ਰੋਮਣੀ ਅਕਾਲੀ ਦਲ (ਬ)ਦੀ ਸਰਕਾਰ ਬਣਾਉਣਗੇ ਅਤੇ ਪੰਜਾਬ ਵਿੱਚੋਂ ਆਪ ਪਾਰਟੀ ਦਾ ਸੂਪੜਾ ਸਾਫ ਕਰਨ ਲਈ ਤਿਆਰ ਬੈਠੇ ਹਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *