ਸ਼੍ਰੋਮਣੀ ਅਕਾਲੀ ਦਾ ਡੈਲੀਗੇਟਸ ਇਜਲਾਸ ਅੱਜ ਫ਼ਰੀਦਕੋਟ ਵਿਖੇ ਹੋਵੇਗਾ

Spread the love
ਫ਼ਰੀਦਕੋਟ, 27 ਜੁਲਾਈ (ਵਿਪਨ ਮਿੱਤਲ)-ਫ਼ਰੀਦਕੋਟ ਵਿਖੇ ਸ਼੍ਰੋਮਣੀ ਦਲ ਦਾ ਡੈਲੀਗੇਟ ਇਜਲਾਸ 28 ਜੁਲਾਈ ਨੂੰ ਸਵੇਰੇ 11:30 ਵਜੇ ਗੁਰਦੁਆਰਾ ਹਰਿੰਦਰਾ ਨਗਰ ਫ਼ਰੀਦਕੋਟ ਵਿਖੇ ਸੱਦਿਆ ਗਿਆ ਹੈ। ਇਸ ਮੌਕੇ ਬਤੌਰ ਆਬਜ਼ਰਵਰ ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਚੋਣ ਕਰਵਾਉਣ ਲਈ ਫ਼ਰੀਦਕੋਟ ਪਹੁੰਚ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਸਿੰਘ ਭੋਲੂਵਾਲਾ ਅਤੇ ਅਮਨਿੰਦਰ ਸਿੰਘ ਬੰਨੀ ਬਰਾੜ ਨੇ ਦੱਸਿਆ ਇਸ ਮੀਟਿੰਗ ’ਚ ਫ਼ਰੀਦਕੋਟ ਜ਼ਿਲੇ ਤੇ ਤਿੰਨ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ, ਜੈਤੋ ਦਾ ਇਕੱਠਾ ਡੈਲੀਗੇਟ ਇਜਲਾਸ ਹੋਵੇਗਾ। ਇਸ ਇਜਲਾਸ ’ਚ ਜ਼ਿਲਾ ਅਤੇ ਸਟੇਟ ਡੈਲੀਗੇਟ ਦੇ ਚੋਣ ਹੋਵੇਗੀ। ਇਸ ਮੌਕੇ ਚਰਨਜੀਤ ਸਿੰਘ ਬਰਾੜ ਵੀ ਪਹੁੰਚ ਰਹੇ ਹਨ। ਦੋਹਾਂ ਯੂਥ ਆਗੂਆਂ ਨੇ ਦੱਸਿਆ ਕਿ ਇਜਲਾਸ ਸਮੇਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਸਮੂਹ ਸਰਕਲ ਡੈਲੀਗੇਟਸ ਅਤੇ ਮੈਂਬਰਜ਼ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *