ਸ਼੍ਰੋਮਣੀ ਅਕਾਲੀ ਦੇ ਆਹੁਦੇਦਰਾਂ ਨੇ ਪਿੰਡ ਝਬੇਲਵਾਲੀ ਦੇ ਪੀੜ੍ਹਤ ਪਰਿਵਾਰ ਨੂੰ ਸਹਾਇਤਾ ਦੇ ਰੂਪ ’ਚ ਦਿੱਤੇ 50 ਹਜ਼ਾਰ

Spread the love

ਸ਼੍ਰੀ ਮੁਕਤਸਰ ਸਾਹਿਬ, 02 ਸਤੰਬਰ (ਗੁਰਮੀਤ ਵਰਮਾ)- ਬੀਤੇਂ ਦਿਨੀਂ ਤੇਜ਼ ਬਾਰਿਸ਼ ਕਾਰਨ ਨਜ਼ਦੀਕੀ ਪਿੰਡ ਝਬੇਲਵਾਲੀ ਦੇ ਇੱਕ ਕਿਸਾਨ ਦੇ ਘਰ ਬਣੇ ਬੱਕਰੀ ਫਾਰਮ ਦੀ ਛੱਤ ਡਿੱਗਣ ਨਾਲ ਹੋਏ ਵੱਡੇ ਨੁਕਸਾਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਤੇ ਜਥੇਦਾਰ ਹੀਰਾ ਸਿੰਘ ਚੜ੍ਹੇਵਾਨ ਸਾਬਕਾ ਚੇਅਰਮੈਨ ਨੇ ਅਕਾਲੀ ਵਰਕਰਾਂ ਵੱਲੋਂ ਇਕੱਠੇ ਕੀਤੇ 50,000 ਰੁਪਏ ਦੀ ਰਾਸ਼ੀ ਪੀੜ੍ਹਤ ਕਿਸਾਨ ਨੰਬਰਦਾਰ ਹਰਬੰਸ ਸਿੰਘ ਨੂੰ ਸਹਾਇਤਾ ਦੇ ਰੂਪ ’ਚ ਮੁਹੱਈਆ ਕਰਵਾਈ। ਇਸ ਮੌਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਹਨੀ ਫੱਤਣਵਾਲਾ ਨੇ ਸਾਂਝੇ ਬਿਆਨ ’ਚ ਦੱਸਿਆ ਕਿ ਹਰਬੰਸ ਸਿੰਘ ਮੱਧ ਵਰਗੀ ਕਿਸਾਨ ਹੈ, ਜੋ ਭੇਡਾਂ, ਬੱਕਰੀਆਂ ਪਾਲ ਕੇ ਬੜੀ ਮੁਸ਼ਕਲ ਨਾਲ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ ਅਤੇ ਅਚਨਚੇਤ ਵਾਪਰੀ ਘਟਨਾ ਨਾਲ ਪਰਿਵਾਰ ਬਹੁਤ ਡੂੰਘੇ ਸਦਮੇਂ ਵਿੱਚੋਂ ਗੁਜ਼ਰ ਰਿਹਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੀੜ੍ਹਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਫੌਰੀ ਤੌਰ ਤੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ। ਇਸ ਮੌਕੇ ਪ੍ਰਧਾਨ ਰੋਜ਼ੀ ਬਰਕੰਦੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਲਗਾਤਾਰ ਕਹਿੰਦੇ ਰਹੇ ਹਨ ਕਿ ਕੁਦਰਤੀ ਆਫਤਾਂ ਕਾਰਨ ਜੇ ਕਿਸੇ ਦੀ ਮੁਰਗੀ, ਬੱਕਰੀ ਦਾ ਨੁਕਸਾਨ ਹੁੰਦਾ ਹੈ ਤਾਂ ਤੁਰੰਤ ਉਨ੍ਹਾਂ ਨੂੰ ਮੁਆਵਜਾ ਰਾਸ਼ੀ ਜਾਰੀ ਕੀਤੇ ਜਾਵੇਗੀ। ਪਰ ਇਸ ਦੁੱਖ ਦੀ ਘੜੀ ’ਚ ਪੀੜਤ ਕਿਸਾਨ ਹਰਬੰਸ ਸਿੰਘ ਝਬੇਲਵਾਲੀ ਦੀ ਸਾਰ ਲਈ ਜਾਵੇ ਤੇ ਬਣਦੀ ਮੁਆਵਜਾ ਰਾਸ਼ੀ ਜਾਰੀ ਕੀਤੀ ਜਾਵੇ ਅਤੇ ਬਚੇ ਪਸ਼ੂਆਂ ਦਾ ਸਿਰ ਢੱਕਣ ਲਈ ਤਰਪਾਲਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਚੇਅਰਮੈਨ ਪੱਪੀ ਥਾਂਦੇਵਾਲਾ, ਬਲਰਾਜ ਸਿੰਘ ਖਾਲਸਾ, ਅਮਨਦੀਪ ਸਿੰਘ, ਸ਼ਿੰਦਾ ਸਿੰਘ ਬਰਾੜ, ਗੁਰਵਿੰਦਰ ਸਿੰਘ, ਮਲਕੀਤ ਸਿੰਘ ਭੁੱਲਰ ਮੈਂਬਰ, ਬੱਬੂ ਜੈਲਦਾਰ, ਰਿੰਕੂ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਸਿੰਘ, ਬਿੰਦਰਪਾਲ ਨੰਬਰਦਾਰ, ਰਾਣਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਵਰਕਰ ਮੌਜੂਦ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *