ਸਤਨਾਮ ਜਲਾਲਪੁਰ ਨੇ ਮਾਲੇਵਾਲ ਕੋਹਲੀ’ਚ ਪੇਸ਼ ਕੀਤਾ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡl

Spread the love
ਬਲਾਚੌਰ, 21ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ   )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਇਤਿਹਾਸਕ ਵਿਕਾਸ ਕਾਰਜਾਂ ਨੂੰ ਹਲਕੇ ਦੇ ਹਰ ਘਰ ਤੱਕ ਪਹੁੰਚਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਬਲਾਚੌਰ ਹਲਕੇ ਵਿੱਚ ਸਿਆਸੀ ਸਰਗਰਮੀਆਂ ਸਿਖਰ ‘ਤੇ ਪਹੁੰਚ ਗਈਆਂ ਹਨ। ਇਸੇ ਕੜੀ ਤਹਿਤ ਸਾਬਕਾ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅਰੰਭੀ ਗਈ ਲੋਕ-ਸੰਪਰਕ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਪਿੰਡ  ਮਾਲੇਵਾਲ ਕੋਹਲੀ ਵਿਖੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਦਾ ਇੱਕ ਬਹੁਤ ਵੱਡਾ ਇਕੱਠ ਅਤੇ ਬੇਮਿਸਾਲ ਉਤਸ਼ਾਹ ਦੇਖਣ ਨੂੰ ਮਿਲਿਆ।​ਪੰਜਾਬ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ ਦਾ ਕੀਤਾ ਜ਼ਿਕਰ​ ਮੀਟਿੰਗ ਦੌਰਾਨ ਜਨ-ਸਮੂਹ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਨੇ ਆਪਣੇ ਛੋਟੇ ਜਿਹੇ ਕਾਰਜਕਾਲ ਵਿੱਚ ਵਾਅਦਿਆਂ ਨੂੰ ਹਕੀਕਤ ਵਿੱਚ ਬਦਲਿਆ ਹੈ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ 90 ਫੀਸਦੀ ਤੋਂ ਵਧੇਰੇ ਪਰਿਵਾਰਾਂ ਦਾ ਬਿੱਲ ‘ਜ਼ੀਰੋ’ ਆ ਰਿਹਾ ਹੈ।18 ਸਾਲ ਤੋਂ ਵੱਧ ਉਮਰ ਦੀਆਂ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਬੀਬੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ।ਮੈਰਿਟ ਆਧਾਰ ‘ਤੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕੀਤਾ ਗਿਆ ਹੈ’ਆਮ ਆਦਮੀ ਕਲੀਨਿਕ’ ਗਰੀਬਾਂ ਲਈ ਸੰਜੀਵਨੀ ਬਣੇ ਹਨ ਅਤੇ ਕੰਢੀ ਏਰੀਏ ਲਈ ‘ਲਿਫਟ ਇਰੀਗੇਸ਼ਨ ਸਕੀਮ’ ਰਾਹੀਂ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।’ਤੀਰਥ ਯਾਤਰਾ ਸਕੀਮ’ ਤਹਿਤ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮੁਫ਼ਤ ਯਾਤਰਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਅਤੇ ‘ਨਸ਼ਿਆਂ ਵਿਰੁੱਧ ਯੁੱਧ’ ਰਾਹੀਂ ਤਸਕਰਾਂ ‘ਤੇ ਨਕੇਲ ਕੱਸੀ ਗਈ ਹੈ।​ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਅਸਲ ਮਕਸਦ ਬਲਾਚੌਰ ਦੇ ਹਰੇਕ ਨਾਗਰਿਕ ਨਾਲ ਸਿੱਧਾ ਨਾਤਾ ਜੋੜਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਦੂਜੀ ਵਾਰ ਸਰਕਾਰ ਬਣਾਵੇਗੀ।​ਪਿੰਡ ਮਾਲੇਵਾਲ ਕੋਹਲੀ ਵਿਖੇ ਪਹੁੰਚਣ ‘ਤੇ ਸਾਬਕਾ ਚੇਅਰਮੈਨ ਦਾ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਦੇ ਮੋਹਤਬਰਾਂ ਨੇ ਵਿਕਾਸ ਕਾਰਜਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਸਰਕਾਰ ਦਾ ਡਟ ਕੇ ਸਮਰਥਨ ਕਰਨ ਦਾ ਵਿਸ਼ਵਾਸ ਦਿਵਾਇਆ।​ਇਸ ਮੌਕੇ ਸਰਪੰਚ ਰਵਿੰਦਰ ਕੁਮਾਰ, ਮਦਨ ਲਾਲ ਕਸਾਣਾ, ਸਿਕੰਦਰ ਲਾਲ, ਧਰਮ ਚੰਦ, ਜੀਤਪਾਲ, ਭੋਲਾ ਰਾਮ, ਅਮਰਜੀਤ ਚੇਚੀ, ਪ੍ਰੇਮ ਚੰਦ ਕਸਾਣਾ, ਮਹਿੰਦਰ ਪਾਲ, ਦਵਿੰਦਰ ਕਸਾਣਾ, ਗੋਗਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਨੌਜਵਾਨ ਹਾਜ਼ਰ ਸਨ।
​
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *