‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ : ਬਲਜਿੰਦਰ ਸਿੰਘ ਠੇਕੇਦਾਰ * ਕਿਹਾ- ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਸੱਚ ਜਾਣਨ ਤੋਂ ਰੋਕਣਾ ਗਲਤ

Spread the love

ਫਗਵਾੜਾ 10 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਫ਼ਿਲਮ ‘ਸਤਲੁਜ’ ਕਿਸੇ ਕਲਪਨਾਤਮਕ ਕਹਾਣੀ ’ਤੇ ਨਹੀਂ, ਸਗੋਂ ਇਤਿਹਾਸਕ ਤੱਥਾਂ ਅਤੇ ਦਸਤਾਵੇਜ਼ੀ ਰਿਕਾਰਡਾਂ ਦੇ ਆਧਾਰ ’ਤੇ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਵਾਪਰੇ ਫ਼ਰਜ਼ੀ ਪੁਲਿਸ ਮੁਕਾਬਲਿਆਂ ਦੀਆਂ ਯਾਦਾਂ ਅੱਜ ਵੀ ਸਿੱਖ ਕੌਮ ਦੀ ਸਾਂਝੀ ਚੇਤਨਾ ਅਤੇ ਭਾਵਨਾਵਾਂ ਨਾਲ ਡੂੰਘੇ ਤੌਰ ’ਤੇ ਜੁੜੀਆਂ ਹੋਈਆਂ ਹਨ। ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਣ ਵਾਲੇ ਜਸਵੰਤ ਸਿੰਘ ਖਾਲੜਾ ਨੇ ਸੱਚ ਸਾਹਮਣੇ ਲਿਆਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਖਾਲੜਾ ਦੀ ਜ਼ਿੰਦਗੀ ਅਤੇ ਸੰਘਰਸ਼ ਨੂੰ ਦਰਸਾਉਂਦੀ ਇਹ ਫ਼ਿਲਮ ਨਵੀਂ ਪੀੜ੍ਹੀ ਨੂੰ ਉਸ ਦੌਰ ਦੇ ਇਤਿਹਾਸ ਨਾਲ ਜਾਣੂ ਕਰਵਾਉਣ ਦਾ ਇੱਕ ਮਹੱਤਵਪੂਰਨ ਦਸਤਾਵੇਜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਫ਼ਿਲਮਾਂ ਦਾ ਮਕਸਦ ਕਿਸੇ ਨਾਲ ਵੈਰ-ਵਿਰੋਧ ਪੈਦਾ ਕਰਨਾ ਨਹੀਂ, ਸਗੋਂ ਇਤਿਹਾਸ ਦੇ ਦਰਦਨਾਕ ਅਧਿਆਇ ਨੂੰ ਲੋਕਾਂ ਸਾਹਮਣੇ ਲਿਆਉਣਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਉਨ੍ਹਾਂ ਕਿਹਾ ਕਿ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਸਮਾਜ ਨੂੰ ਆਪਣੇ ਇਤਿਹਾਸ ਨਾਲ ਰੂਬਰੂ ਹੋਣਾ ਚਾਹੀਦਾ ਹੈ। ਬਲਜਿੰਦਰ ਸਿੰਘ ਠੇਕੇਦਾਰ ਨੇ ਪੰਜਾਬ ਪ੍ਰਧਾਨ ਸੁਖਬੀਰ ਬਾਦਲ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ‘ਸਤਲੁਜ’ ਫ਼ਿਲਮ ਦਿਖਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਉਸ ਦੌਰ ਬਾਰੇ ਜਾਣਨ ਦਾ ਮੌਕਾ ਮਿਲੇਗਾ, ਜਿਸ ਨੇ ਹਜ਼ਾਰਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ। ਉਹਨਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੂੰ ਹਮੇਸ਼ਾ ਮਨੁੱਖੀ ਅਧਿਕਾਰਾਂ, ਇਨਸਾਫ਼ ਅਤੇ ਸੱਚ ਲਈ ਸੰਘਰਸ਼ ਕਰਨ ਵਾਲੇ ਮਹੱਤਵਪੂਰਨ ਚਿਹਰੇ ਵਜੋਂ ਯਾਦ ਕੀਤਾ ਜਾਂਦਾ ਰਹੇਗਾ। ਉਹਨਾਂ ਫਿਲਮ ਦਾ ਮੁੱਖ ਕਿਰਦਾਰ ਨਿਭਾਉਣ ਲਈ ਦਲਜੀਤ ਦੁਸਾਂਝ ਅਤੇ ਫਿਲਮ ਦੀ ਸਮੁੱਚੀ ਟੀਮ ਦੇ ਜਜਬੇ ਅਤੇ ਹੌਸਲੇ ਦੀ ਵੀ ਭਰਪੂਰ ਸ਼ਲਾਘਾ ਕੀਤੀ ਜਿਹਨਾਂ ਨੇ ਸਰਕਾਰੀ ਰੁਕਾਵਟਾਂ ਦੇ ਬਾਵਜੂਦ ਫਿਲਮ ਨੂੰ ਹਰੇਕ ਪੰਜਾਬੀ ਤੱਕ ਪਹੁੰਚਾਉਣ ਦਾ ਯਤਨ ਕੀਤਾ ਹੈ।
ਤਸਵੀਰ – ਬਲਜਿੰਦਰ ਸਿੰਘ ਠੇਕੇਦਾਰ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *