ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੂੜਕੋਟ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

Spread the love
ਕੋਟਕਪੂਰਾ, 01 ਅਪ੍ਰੈਲ(ਗੁਰਦੀਪ ਸਿੰਘ ਢਿੱਲੋਂ ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਧੂੜਕੋਟ ਤੋਂ  ਅੰਮ੍ਰਿਤਸਰ ਅਤੇ ਪ੍ਰਸਿੱਧ ਧਾਰਮਿਕ ਸਥਾਨਾਂ  ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਆਵੇ। ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ। ਬੱਸ ਦੀ ਰਵਾਨਗੀ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲਿਆ ਹੈ। ਇਸ ਮੌਕੇ ਗੁਰਸੇਵਕ ਸਿੰਘ ਮੀਤ ਪ੍ਰਧਾਨ ਧੂੜਕੋਟ  ਸਰਪੰਚ ਜਗਰੂਪ ਸਿੰਘ, ਗੁਰਮੀਤ ਸਿੰਘ ਗਿੱਲ, ਸਰਪੰਚ ਜਲੌਰ ਸਿੰਘ ਪਿੰਡ ਢੁੱਡੀ, ਲਾਡੀ ਢੁੱਡੀ, ਜਸਵਿੰਦਰ ਸਿੰਘ ਬਰਾੜ, ਗੁਰਚਰਨ ਸਿੰਘ ਮੈਂਬਰ, ਸਰਪੰਚ ਸਰਬਜੀਤ ਸਿੰਘ ਮੋਰਾਂਵਾਲੀ, ਸਰਪੰਚ ਬਲਦੇਵ ਸਿੰਘ ਭਾਣਾ, ਗੁਰਮੇਲ ਸਿੰਘ ਭਾਣਾ, ਗੁਰਭੇਜ ਸਿੰਘ ਹਾਜ਼ਰ ਸਨ।
  • Related Posts

    ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ 

    Spread the love

    Spread the love ਬਠਿੰਡਾ 17 ਸਤੰਬਰ (ਪੱਤਰ ਪ੍ਰੇਰਕ):ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸਸੀ ਵਿਭਾਗ ਦੇ ਜਨਰਲ ਸਕੱਤਰ ਹਨ, ਉਹਨਾਂ ਨੂੰ ਇੱਕ ਹੋਰ ਅਹਿਮ…

    ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

    Spread the love

    Spread the loveਬਲਾਚੌਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਭਾਰਤੀ ਜਨਤਾ ਪਾਰਟੀ ਦੀ ਵਿਜੇ ਭਾਟੀਆ ਸੰਡਰੇਵਾਲ , ਬਲਾਚੌਰ ਟੀਮ ਵੱਲੋਂ ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ…

    Leave a Reply

    Your email address will not be published. Required fields are marked *