ਸਪੀਕਰ ਸੰਧਵਾਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Spread the love
ਕੋਟਕਪੂਰਾ 12 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ )ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਸ੍ਰੀ ਹਰਨੇਕ ਸਿੰਘ ਦੇਵੀਵਾਲਾ ਦਾ ਨੌਜਵਾਨ ਪੁੱਤਰ ਸ੍ਰੀ ਅੰਮ੍ਰਿਤਪਾਲ ਸਿੰਘ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਿਆ। ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿੱਚ ਗਹਿਰਾ ਸੋਗ ਛਾ ਗਿਆ ਹੈ।ਸ੍ਰੀ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਦੇਵੀ ਵਾਲਾ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਨੇ ਪਹੁੰਚ ਕੇ ਵਿਛੜੀ ਰੂਹ ਨੂੰ ਅੰਤਿਮ ਵਿਦਾਈ ਦਿੱਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ  ਨੇ ਇਸ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਗਹਿਰੀ ਹਮਦਰਦੀ ਜ਼ਾਹਿਰ ਕੀਤੀ।  ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਤਾਕਤ ਦੇਵੇ।ਉਨ੍ਹਾਂ ਕਿਹਾ ਕਿ ਇਸ ਅਕਾਲ ਮੌਤ ਨਾਲ ਪਰਿਵਾਰ ਨੂੰ ਪਿਆ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਅਤੇ ਉਹ ਇਸ ਦੁੱਖ ਦੀ ਘੜੀ ਵਿੱਚ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜੇ ਹਨ।
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *