ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਵਾੜਾ ਦਰਾਕਾ ਵਿਖੇ ਲੋਕਾਂ ਨਾਲ ਮੁਲਾਕਾਤ

Spread the love
ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਪ੍ਰੋਗਰਾਮ ਦੌਰਾਨ ਸਰਕਾਰ ਦੀਆਂ ਉਪਲਬਧੀਆਂ ਬਾਰੇ ਕਰਵਾਇਆ ਜਾਣੂ
ਕੋਟਕਪੂਰਾ, 3 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਾੜਾ ਦਰਾਕਾ ਵਿਖੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਸਰਪੰਚ ਸਾਹਿਬਾਨ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਵਿੱਚ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੀਆਂ ਗਈਆਂ ਉਪਲਬਧੀਆਂ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਪੀਣ ਵਾਲੇ ਪਾਣੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸੀ ਪ੍ਰਾਜੈਕਟ ਲਾਗੂ ਕੀਤੇ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਹੱਲ ਲਈ ਨਿਰਦੇਸ਼ ਦਿੱਤੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ ਅਤੇ ਪਾਰਟੀ ਵਰਕਰ ਮੌਜੂਦ ਸਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *