ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਵਾਲੇ ਬਲਜੀਤ ਸਿੰਘ ਬਾਸੀ ਤਪਾ ਮੰਡੀ ਨਗਰ ਕੌਂਸਲ ਦੇ ਪ੍ਰਧਾਨ ਬਣੇ, ਮਨੀਸ਼ ਕੁਮਾਰ ਗਰਗ ਮੀਤ ਪ੍ਰਧਾਨ ਚੁਣੇ ਗਏ

Spread the love
ਤਪਾ ਮੰਡੀ 6 ਜੁਲਾਈ 2026 — ਜਸਵੰਤ ਸਿੰਘ ਘੁੰਨਸ : ਅੱਜ ਤਪਾ ਮੰਡੀ ਨਗਰ ਕੌਂਸਲ ਵਿੱਚ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸ਼ਾਂਤਮਈ ਮਾਹੌਲ ਅਤੇ ਸਰਵਸੰਮਤੀ ਨਾਲ ਸੰਪੰਨ ਹੋਈ। ਨਗਰ ਕੌਂਸਲ ਦੇ ਕੁੱਲ 15 ਵਾਰਡਾਂ ਵਿੱਚੋਂ ਚੁਣੇ ਗਏ ਕੌਂਸਲਰਾਂ ਨੇ ਇਸ ਚੋਣ ਵਿੱਚ ਹਿੱਸਾ ਲਿਆ। ਸਭ ਤੋਂ ਵੱਧ ਵੋਟਾਂ ਨਾਲ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰ ਬਲਜੀਤ ਸਿੰਘ ਬਾਸੀ ਨੂੰ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 6 ਤੋਂ ਜੇਤੂ ਕੌਂਸਲਰ ਮਨੀਸ਼ ਕੁਮਾਰ ਗਰਗ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਵਪਾਰੀ ਵਰਗ ਨੂੰ ਨਵੇਂ ਪ੍ਰਧਾਨ ਤੋਂ ਕਾਫ਼ੀ ਉਮੀਦਾਂ ਹਨ। ਲੋਕਾਂ ਨੂੰ ਵਿਸ਼ਵਾਸ ਹੈ ਕਿ ਬਲਜੀਤ ਸਿੰਘ ਬਾਸੀ ਸ਼ਹਿਰ ਦੇ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਣਗੇ ਅਤੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ, ਉਨ੍ਹਾਂ ਦੇ ਪੀ.ਏ. ਹੈਰੀ ਧਾਲੀਵਾਲ, ਪੀ.ਏ. ਅਮਨ ਸਰਪੰਚ, ਸਰਪੰਚ ਰਾਮ ਸਿੰਘ ਉੱਗੋਕੇ, ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ, ਪ੍ਰਧਾਨ ਬੇਅੰਤ ਸਿੰਘ ਬਬਲੀ (ਤਾਜੋਕੇ), ਸੋਸ਼ਲ ਮੀਡੀਆ ਟੀਮ ਤੋਂ ਜਗਵਿੰਦਰ ਸਿੰਘ (ਜੈਮਲ ਸਿੰਘ ਵਾਲਾ), ਤਪਾ ਮੰਡੀ ਦੇ ਸਮੂਹ ਐਮ.ਸੀ. ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *