ਸਰਕਾਰੀ ਕਾਲਜ ਦਾ ਪ੍ਰਾਸਪੈਕਟਸ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਜਾਰੀ

Spread the love

ਸ਼੍ਰੀ ਮੁਕਤਸਰ ਸਾਹਿਬ, 02 ਜੁਲਾਈ ()- ਵਿਧਾਇਕ ਜਗਦੀਪ ਸਿੰਘ ਬਰਾੜ ਵੱਲੋਂ ਪੰਜਾਬ ਸਰਕਾਰ ਦੇ ’ਸਿੱਖਿਆ ਸੁਧਾਰ’ ਅਤੇ ’ਯੁੱਧ ਨਸ਼ਿਆ ਵਿਰੁੱਧ’ ਮਿਸ਼ਨ ਤਹਿਤ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਕਾਲਜ ਪਹੁੰਚਣ ਉੱਤੇ ਪ੍ਰਿੰਸੀਪਲ ਡਾ.ਜਗਜੀਵਨ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਉੱਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਪਰੰਤ ਕਾਲਜ ਦੇ ਆਉਣ ਵਾਲੇ ਅਕਾਦਮਿਕ ਸੈਸ਼ਨ 2025-26 ਦਾ ਨਵਾਂ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਵਿਧਾਇਕ ਸਾਹਿਬ ਨੇ ਪ੍ਰਾਸਪੈਕਟਸ ਜਾਰੀ ਕਰਦੇ ਹੋਏ ਕਾਲਜ ਵੱਲੋਂ ਵਿਦਿਆਰਥੀ ਕੇਂਦਰਿਤ ਕੀਤੇ ਜਾਂਦੇ ਉੱਦਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਰਕਾਰੀ ਕਾਲਜ, ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿੱਚ ਉੱਚ ਸਿੱਖਿਆ ਦੀ ਸਭ ਤੋਂ ਪੁਰਾਣੀ ਸੰਸਥਾ ਹੈ ਅਤੇ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਇਸ ਦਾ ਆਪਣਾ ਮਾਣਮੱਤਾ ਇਤਿਹਾਸ ਹੈ। ਉੱਨ੍ਹਾਂ ਨੇ ਨਵੇਂ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਸੰਵਾਰਨ ਲਈ ਇਸ ਪ੍ਰਸਿੱਧ ਸੰਸਥਾ ਵਿੱਚ ਦਾਖ਼ਲਾ ਲੈਣ ਦੀ ਸਲਾਹ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਜਗਜੀਵਨ ਕੌਰ ਨੇ ਦੱਸਿਆ ਕਿ ਨਵੇਂ ਪ੍ਰਾਸਪੈਕਟਸ ਵਿੱਚ ਕਾਲਜ ਦੀਆਂ ਅਕਾਦਮਿਕ ਉਪਲੱਬਧੀਆਂ, ਨਵੇਂ ਕੋਰਸ, ਵਿਦਿਆਰਥੀਆਂ ਲਈ ਸਹੂਲਤਾਂ ਅਤੇ ਕੈਰੀਅਰ ਉਮੀਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਉੱਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਪ੍ਰਾਸਪੈਕਟਸ ਵੈੱਬਸਾਈਟ ’ਤੇ ਅਪਲੋਡ ਵੀ ਕੀਤਾ ਗਿਆ ਹੈ। ਪ੍ਰਿੰਸੀਪਲ ਮੈਡਮ ਨੇ ਜਾਣਕਾਰੀ ਦਿੱਤੀ ਕਿ ਨਵੇਂ ਵਿੱਦਿਅਕ ਵਰ੍ਹੇ ਲਈ ਦਾਖਲਿਆਂ ਦਾ ਕੰਮ ਸਰਕਾਰੀ ਹੁਕਮਾਂ ਅਨੁਸਾਰ ਨਿਰਵਿਘਨ ਚਾਲੂ ਹੈ ਜਿਸ ਵਿੱਚ ਵੱਖ ਵੱਖ ਵਿਰਸੇ ਅਤੇ ਭਵਿੱਖ ਨੂੰ ਪ੍ਰਦਰਸ਼ਿਤ ਕਰਦੀਆਂ ਉਸਾਰੂ ਗਤੀਵਿਧੀਆਂ ਅਤੇ ਖੇਡਾਂ ਨਾਲ ਸਬੰਧਿਤ ਵਿਦਿਆਰਥੀ/ਖਿਡਾਰੀਆਂ ਨੂੰ ਦਾਖ਼ਲ ਕਰਨ ਲਈ ਉਚੇਚੇ ਤੌਰ ’ਤੇ ਯਤਨਸ਼ੀਲ ਹਾਂ। ਉੱਨ੍ਹਾਂ ਦੱਸਿਆ ਕਿ ਨਵੇਂ ਵਿੱਦਿਅਕ ਵਰੇਂ ਵਿੱਚ ਵਿਦਿਆਰਥੀ ਵੱਧ ਚੜ੍ਹ ਕੇ ਸਰਕਾਰੀ ਕਾਲਜ ਵਿੱਚ ਦਾਖ਼ਲਾ ਲੈ ਰਹੇ ਹਨ। ਇਸ ਮੌਕੇ ‘ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਦਵਿੰਦਰ ਸਿੰਘ ਬਰਾੜ, ਪ੍ਰੋ. ਸਾਗਰ ਕੁਮਾਰ, ਪ੍ਰੋ. ਜਗਦੀਪ ਕੁਮਾਰ ਬੱਤਰਾ, ਪ੍ਰੋ. ਦੀਪਇੰਦਰ ਸਿੰਘ, ਪ੍ਰਾਸਪੈਕਟਸ ਕਨਵੀਨਰ ਡਾ.ਹਰਦੀਪ ਸਿੰਘ ਮਾਨ, ਪ੍ਰੈੱਸ ਕਮੇਟੀ ਮੈਂਬਰ ਪ੍ਰੋ. ਹਰਿੰਦਰਜੀਤ ਕੌਰ, ਪ੍ਰੋ. ਦੀਪਇੰਦਰ ਸਿੰਘ, ਪ੍ਰੋ.ਵੀਰਪਾਲ ਕੌਰ, ਅਤੇ ਪ੍ਰੋ. ਪੁਸ਼ਪਿੰਦਰ ਸਿੰਘ, ਪ੍ਰੋ. ਗੁਰਬਾਜ ਸਿੰਘ, ਪ੍ਰੋ. ਗੁਰਮੀਤ ਕੌਰ, ਪ੍ਰੋ. ਆਸ਼ਾ, ਸਹਾਇਕ ਸੁਪਰਡੈਂਟ ਦੌਲਧ ਸਿੰਘ ਬਰਾੜ, ਸਹਾਇਕ ਸੁਪਰਡੈਂਟ ਸ਼ਮਿੰਦਰ ਸਿੰਘ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ: ਸਰਕਾਰੀ ਕਾਲਜ ਦਾ ਪ੍ਰਾਸਪੈਕਟਸ ਜਾਰੀ ਕਰਨ ਸਮੇਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ।
ਫੋਟੋ ਫਾਇਲ: ਐਮਕੇਐਸ 02-05

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *