ਸਰਕਾਰੀ ਸਹਿ ਹੇਠ ਰੇਤ ਦੀ ਨਜਾਇਜ ਮਾਈਨਿੰਗ ਦੇ ਵਿਰੋਧ ਵਿਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਮੰਤਰੀ ਲਾਲਜੀਤ ਭੁੱਲਰ ਦਾ ਕੀਤਾ ਅਰਥੀ ਫੂਕ ਮੁਜ਼ਾਹਰਾ

Spread the love

ਸਰਾਏ ਅਮਾਨਤ ਖਾਂ, 16 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਣ ਭਗਤ ਵੱਲੋ ਪਿੰਡ ਛੀਨਾ ਬਿਧੀ ਚੰਦ ਦੇ ਚੁਰਸਤੇ ਵਿਚ ਜੋਨ ਪ੍ਰਧਾਨ ਪਰਮਜੀਤ ਸਿੰਘ ਛੀਨਾ,ਜੋਨ ਸਕੱਤਰ ਹਰਪ੍ਰੀਤ ਸਿੰਘ ਭੁੱਚਰ, ਜੋਨ ਪ੍ਰੈਸ ਸਕੱਤਰ ਕੁਲਜੀਤ ਸਿੰਘ ਛੀਨਾ ਦੀ ਅਗਵਾਈ ਹੇਠ ਪੰਜਾਬ ਦੀ ਭਗਵੰਤ ਮਾਨ ਅਤੇ ਮੰਤਰੀ ਲਾਲਜੀਤ ਭੁੱਲਰ ਦਾ ਅਰਥੀ ਫੂਕ ਮੁਜਾਰਾ ਕੀਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂਆ ਨੇ ਦੱਸਿਆ ਕੇ ਪਿੰਡ ਸਭਰਾਵਾਂ ਦੇ ਵਿੱਚ ਸਰਕਾਰ ਵੱਲੋਂ ਇਕ ਕਿਸਾਨ ਦੀ ਜਮੀਨ ਦੇ ਨਾਲ ਜਬਰਦਸਤੀ ਨਜਾਇਜ਼ ਖਡ ਲਗਾਈ ਜਾ ਰਹੀ ਹੈ। ਇਹ ਖੱਡ ਲਗਾ ਕੇ ਰੇਤ ਦੀ ਮਾਈਨਿੰਗ ਕੀਤੀ ਜਾਣੀ ਹੈ ਇਸ ਮਾਈਨਿੰਗ ਦੇ ਵਿਰੋਧ ਵਿਚ ਲਗਾਤਾਰ ਸੰਘਰਸ਼ ਚੱਲ ਰਿਹਾ ਹੈ ਕਈ ਵਾਰ ਪ੍ਰਸ਼ਾਸਨ ਵੱਲੋਂ ਇਸ ਨੂੰ ਬੰਦ ਕਰਨ ਦਾ ਅਸਵਾਸਣ ਦਿੱਤਾ ਜਾ ਚੁੱਕਾ ਹੈ । ਪਰ ਅੱਜ ਵੀ ਰਾਤ ਬਰਾਤੇ ਮਾਈਨਿੰਗ ਚੱਲੀ ਜਾ ਰਹੀ ਹੈ ਜੋ ਕਿ ਸਰਕਾਰ ਦਾ ਧੱਕਾ ਹੈ। ਉਸ ਗਰੀਬ ਕਿਸਾਨ ਦੀ ਜਮੀਨ ਬਚਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਭਗਵੰਤ ਮਾਨ ਦੇ ਅਰਥੀ ਫੂਕ ਮੁਜਾਰੇ ਕੀਤੇ ਗਏ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਇਹ ਨਜਾਇਜ਼ ਕੰਮ ਰੋਕਿਆ ਜਾਵੇ ਨਹੀਂ ਤਾ ਮਜਬੂਰੀ ਵੱਸ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ।ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ ।ਇਸ ਮੌਕੇ ਕਾਰਜ ਸਿੰਘ ਛੀਨਾ, ਗੁਰਸਾਹਿਬ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ, ਧੰਨਾ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜਰ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *