ਉਹਨਾਂ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਖਾਤੇ ਲਈ ਈ-ਕੇਵਾਈਸੀ ਕਰਵਾਉਣ ਲਈ ਕਿਹਾ ਸੀ, ਪਰ ਬਹੁਤ ਸਾਰੇ ਕਿਸਾਨਾਂ ਨੇ ਅਜੇ ਤੱਕ ਈ-ਕੇਵਾਈਸੀ ਨਹੀਂ ਕਰਵਾਈ ਹੈ। ਅਗਲੀ ਕਿਸ਼ਤ ਤੋਂ ਪਹਿਲਾਂ ਈ-ਕੇਵਾਈਸੀ ਨਾ ਕਰਵਾਉਣ ਵਾਲੇ ਕਿਸਾਨਾਂ ਦੇ ਅਗਲੀ ਕਿਸ਼ਤ ਦੇ ਪੈਸੇ ਫਸ ਸਕਦੇ ਹਨ। ਅਜਿਹੀ ਸਥਿਤੀ ਵਿਚ ਤੁਹਾਨੂੰ ਜਲਦੀ ਤੋਂ ਜਲਦੀ ਈ-ਕੇਵਾਈਸੀ ਕਰਵਾਉਣੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸੁਚੱਜੀ ਵਰਤੋ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਤਰਜੀਹ ਦੇਣ ਅਤੇ ਹਾਈਬਰਿਡ ਕਿਸਮਾਂ ਨੂੰ ਬੀਜਣ ਤੋਂ ਗੁਰੇਜ ਕੀਤਾ ਜਾਵੇ । ਇਸ ਮੌਕੇ ਉਨਾਂ ਦੇ ਨਾਲ ਪਰਮਜੀਤ ਸਿੰਘ ਸਰਪੰਚ ਪਿੰਡ ਭਲਾਈਪੁਰ , ਮਨਪ੍ਰੀਤ ਸਿੰਘ ਨੰਬਰਦਾਰ, ਲਖਵਿੰਦਰ ਸਿੰਘ ਕਾਮਨ ਸਰਵਿਸ ਸੈਂਟਰ ਖਡੂਰ ਸਾਹਿਬ ਤੋਂ, ਸੁਰਿੰਦਰ ਪਾਲ ਸਿੰਘ, ਅਮਰਜੀਤ ਸਿੰਘ ਅਤੇ ਪਿੰਡ ਦੇ ਅਗਾਂ ਵੱਲੋਂ ਕਿਸਾਨ ਹਾਜ਼ਰ ਸਨ।Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…
Spread the love ਕਾਹਨਪੁਰ ਖੂਹੀ 04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

