ਸਰਕਾਰ ਨੇ ਬਿੱਲ ਲਿਆ ਕੇ ਆਰਥਿਕ ਲੁੱਟ ਤੋਂ ਮਾਪਿਆਂ ਨੂੰ ਬਚਾਇਆ : ਡਾ. ਹਰਚੰਦ ਸਿੰਘ

Spread the love
ਅੰਮ੍ਰਿਤਸਰ /ਭਿੱਖੀਵਿੰਡ 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ‘ਤੇ ਵਾਰਡ ਨੰਬਰ 12 ਤੋਂ ਨਵੇਂ ਚੁਣੇ ਗਏ ਕੌਂਸਲਰ ਡਾ. ਹਰਚੰਦ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿੱਜੀ ਸਕੂਲਾਂ ਵੱਲੋਂ ਮਾਪਿਆਂ ਤੋਂ ਕੀਤੀ ਜਾ ਰਹੀ ਆਰਥਿਕ ਲੁੱਟ ‘ਤੇ ਰੋਕ ਲਗਾਉਣ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ। ਉਨ੍ਹਾਂ ਸਰਕਾਰ ਵੱਲੋਂ ਨਿੱਜੀ ਸਕੂਲਾਂ ਨੂੰ ਲੈ ਕੇ ਲਿਆਂਦੇ ਗਏ ਨਵੇਂ ਬਿੱਲ ਦਾ ਸਵਾਗਤ ਕਰਦੇ ਹੋਏ ਇਸਨੂੰ ਮਾਪਿਆਂ ਦੇ ਹਿੱਤ ਵਿੱਚ ਵੱਡਾ ਫੈਸਲਾ ਦੱਸਿਆ। ਡਾ.ਹਰਚੰਦ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਕਈ ਜਨਹਿਤੈਸ਼ੀ ਫੈਸਲੇ ਲਏ ਹਨ। ਹੁਣ ਨਿੱਜੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇਮਾਪਿਆਂ ਨੂੰ ਫੀਸ ਅਤੇ ਹੋਰ ਵਾਧੂ ਖਰਚਿਆਂ ਦੇ ਨਾਂ ‘ਤੇ ਹੋ ਰਹੀ ਆਰਥਿਕ ਪ੍ਰੇਸ਼ਾਨੀ ਤੋਂ ਰਾਹਤ ਦਿਵਾਉਣ ਲਈ ਇਹ ਬਿੱਲ ਲਿਆਂਦਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਨਿੱਜੀ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਅਤੇ ਹੋਰ ਖਰਚੇ ਵਸੂਲਣ ‘ਤੇ ਪ੍ਰਭਾਵਸ਼ਾਲੀ ਅੰਕੁਸ਼ ਲੱਗੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਨਿੱਜੀ ਹਸਪਤਾਲਾਂ ਦੀ ਮਨਮਾਨੀ ‘ਤੇ ਰੋਕ ਲਗਾਈ ਹੈ। ਪਹਿਲਾਂ ਕਈ ਮਾਮਲਿਆਂ ਵਿੱਚ ਬਿੱਲ ਦਾ ਭੁਗਤਾਨ ਨਾ ਹੋਣ ‘ਤੇ ਨਿੱਜੀ ਹਸਪਤਾਲ ਮ੍ਰਿਤਕ ਦੀ ਦੇਹ ਪਰਿਵਾਰਕ ਮੈਂਬਰਾਂ ਨੂੰ ਨਹੀਂ ਸੌਂਪਦੇ ਸਨ, ਪਰ ਹੁਣ ਸਰਕਾਰ ਨੇ ਅਜਿਹੀ ਪ੍ਰਥਾ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *