ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਦੀ ਬਣਦੀ ਰਾਸ਼ੀ ਹਰ ਯੋਗ ਮਹਿਲਾ ਦੇ ਖਾਤੇ ਚ ਪਾਵੇ- ਸਿੱਧੂਪੁਰ 

Spread the love
ਬੱਸੀ ਪਠਾਣਾ, 08 ਜੁਲਾਈ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਹਲਕਾ ਬੱਸੀ ਪਠਾਣਾਂ ਦੇ ਇੰਚਾਰਜ ਅਤੇ ਪੰਜਾਬ ਭਾਜਪਾ ਐਸ.ਸੀ. ਮੋਰਚਾ ਦੇ ਉਪ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ ਨੇ ਮਹਿਲਾ ਸਨਮਾਨ ਰਾਸ਼ੀ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਮਹਿਲਾਵਾਂ ਨਾਲ “ਕੋਝਾ ਮਜ਼ਾਕ” ਕੀਤਾ ਹੈ ਅਤੇ ਇਸ ਦਾ ਸਿਆਸੀ ਨੁਕਸਾਨ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਸਿੱਧੂਪੁਰ ਨੇ ਕਿਹਾ ਕਿ ਪੰਜਾਬ ਵਿੱਚ ਮਹਿਲਾਵਾਂ ਦੀ ਗਿਣਤੀ ਲਗਭਗ ਡੇਢ ਕਰੋੜ ਦੇ ਨੇੜੇ ਹੈ, ਪਰ ਸਨਮਾਨ ਰਾਸ਼ੀ ਸਿਰਫ਼ ਕੁਝ ਪ੍ਰਤੀਸ਼ਤ ਮਹਿਲਾਵਾਂ ਤੱਕ ਹੀ ਸੀਮਤ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਮਹਿਲਾਵਾਂ ਨੂੰ ਇਸ ਯੋਜਨਾ ਤੋਂ ਵਾਂਝਾ ਰੱਖਣਾ ਉਨ੍ਹਾਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਨਾਰੀ ਸ਼ਕਤੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੂੰ ਸਾਰੀਆਂ ਯੋਗ ਮਹਿਲਾਵਾਂ ਲਈ ਇੱਕੋ ਜਿਹੀ ਸਨਮਾਨ ਰਾਸ਼ੀ ਦਾ ਪ੍ਰਬੰਧ ਕਰਨਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਕਰਜ਼ਾ ਚੁੱਕ ਕੇ ਅਤੇ ਕੇਂਦਰ ਤੋਂ ਮਿਲੇ ਫੰਡਾਂ ਦੀ ਵਰਤੋਂ ਕਰਦਿਆਂ ਸਿਰਫ਼ ਕੁਝ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਪਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਭਾਰੀ ਕਰਜ਼ੇ ਹੇਠ ਦੱਬਿਆ ਹੋਇਆ ਹੈ ਅਤੇ ਇਹ ਫ਼ੈਸਲਾ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਇਹ ਇੱਕ ਸਿਆਸੀ ਸਟੰਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਨਾਲ ਜੁੜੀਆਂ ਕੁਝ ਵਰਕਰ ਮਹਿਲਾਵਾਂ ਨੂੰ ਹੀ ਇਸ ਯੋਜਨਾ ਦਾ ਲਾਭ ਦਿੱਤਾ ਗਿਆ ਹੈ, ਜਦਕਿ ਅੱਧੇ ਤੋਂ ਵੱਧ ਮਹਿਲਾਵਾਂ ਦੇ ਫਾਰਮ ਵੀ ਨਹੀਂ ਭਰੇ ਗਏ। ਸਿੱਧੂਪੁਰ ਨੇ ਹਰਿਆਣਾ ਅਤੇ ਦਿੱਲੀ ਦੀਆਂ ਭਾਜਪਾ ਸਰਕਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਨਿਯਮਿਤ ਤੌਰ ‘ਤੇ ਉਨ੍ਹਾਂ ਦੇ ਖਾਤਿਆਂ ਵਿੱਚ ਮਿਲ ਰਹੀ ਹੈ, ਜਿਸ ਨਾਲ ਉਹ ਆਪਣਾ ਜੀਵਨ ਸੁਚੱਜੇ ਢੰਗ ਨਾਲ ਬਤੀਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੁਝ ਰਕਮ ਜਾਰੀ ਕਰਕੇ ਮਹਿਲਾਵਾਂ ਦੀ ਬੇਕਦਰੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਦੀ ਬਣਦੀ ਰਾਸ਼ੀ ਹਰ ਯੋਗ ਮਹਿਲਾਵਾਂ ਦੇ ਖਾਤੇ ਵਿੱਚ ਜਮ੍ਹਾਂ ਕਰਵਾਏ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਝਾੜੂ ਪਾਰਟੀ ਦੇ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਇਸ ਮੌਕੇ ਜਸਵਿੰਦਰ ਕੌਰ ਮਹਿਲਾ ਆਗੂ,ਹਰਦੀਪ ਕੌਰ,ਸਰਬਜੀਤ ਕੌਰ,ਹਰਵਿੰਦਰ ਕੌਰ,ਜਸਪ੍ਰੀਤ ਕੌਰ ਅਤੇ ਹੋਰ ਮਹਿਲਾਵਾਂ ਹਾਜ਼ਰ ਸਨ।
  • Related Posts

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ; ਕੇਕ ਕੱਟ ਕੇ ਮਨਾਈਆਂ ਖੁਸ਼ੀਆਂ

    Spread the love

    Spread the loveਨਵਾਂਸ਼ਹਿਰ , 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਦੇ ਸ਼ੁਭ ਅਵਸਰ ‘ਤੇ ਅੱਜ ਮਲੇਰਕੋਟਲਾ ਵਿਖੇ ਇੱਕ ਵਿਸ਼ਾਲ ਖੂਨਦਾਨ…

    ਚਰਨ ਸਿੰਘ ਬਣੇ ਸਰਬਸੰਮਤੀ ਨਾਲ ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੇ ਪ੍ਰਧਾਨ 

    Spread the love

    Spread the love ਨਾਭਾ,9, ਜੁਲਾਈ,(ਰਮਨ ਭਾਟੀਆ) ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਿਰ ਨਾਭਾ ਵਿਖੇ ਪ੍ਰਧਾਨ ਅਵਤਾਰ ਸਿੰਘ ਨਨੜੇ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਲੰਮਾ ਸਮਾਂ ਐਸੋਸੀਏਸ਼ਨ…

    Leave a Reply

    Your email address will not be published. Required fields are marked *