ਸਰਕਾਰ ਵੱਲੋਂ ਮਹਿੰਗਾਈ ਭੱਤਾ ਨਾ ਦੇਣ  ਤੇ  ਸੇਵਾ ਮੁਕਤ ਪਟਵਾਰੀ  ਕਾਨੂੰਗੋਆਂ ਵੱਲੋਂ  ਪੰਜਾਬ ਸਰਕਾਰ ਦੀ ਸਖਤ ਨਿੰਦਾ 

Spread the love

ਬਲਾਚੌਰ, 7 ਜਲਾਈ( ਜਤਿੰਦਰ ਪਾਲ ਸਿੰਘ ਕਲੇਰ  ) ਪੰਜਾਬ ਸਰਕਾਰ ਵੱਲੋਂ  ਪੈਨਸ਼ਨਰਾਂ ਅਤੇ  ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਦੇਣ ਦੀ ਰੈਵੀਨਿਊ ਸੇਵਾ ਮੁਕਤ ਪਟਵਾਰੀ ਕਾਨੂੰਗੋ ਯੂਨੀਅਨ ਤਹਿਸੀਲ ਬਲਾਚੌਰ ਨੇ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈl ਪ੍ਰਧਾਨ ਗਿਆਨ ਸਿੰਘ ਭਨੂੰ  ਦੀ ਪ੍ਰਧਾਨਗੀ ਹੇਠ ਹੋਈ ਇੱਕ ਵਿਸ਼ੇਸ਼ ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਸਰਕਾਰ ਬਿਨਾਂ ਕਿਸੇ ਦੇਰੀ ਤੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਵੇ ਨਹੀਂ ਤਾਂ ਸਰਕਾਰ ਨੂੰ ਇਸਦਾ ਖਮਿਆਜਾ ਤਾਂ ਭੁਗਤਣਾ ਹੀ ਪਵੇਗਾll ਮੀਟਿੰਗ ਵਿੱਚ ਬਕਾਇਆ ਬਿੱਲਾਂ ਦੀ ਅਦਾਇਗੀ ਲਈ ਤਹਸੀਲਦਾਰ ਬਲਾਚੌਰ ਬਲਾਚੌਰ ਨੂੰ ਮਿਲ ਕੇ ਮਸਲਾ ਹੱਲ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ lਮੀਟਿੰਗ ਨੇ ਕਾਨੂੰਗੋ  ਸੋਮਨਾਥ ਰੱਤੇਵਾਲ ਨੂੰ ਪਰਮਾਤਮਾ ਵੱਲੋਂ ਪੋਤਰੇ ਦੀ ਦਾਤ ਬਖਸ਼ਣ ਤੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ  ਜਥੇਬੰਦੀ ਦੇ ਸੀਨੀਅਰ ਆਗੂ ਗੁਰਨੇਕ ਸਿੰਘ ਸ਼ੇਰ ਦੀ ਮਾਤਾ ਅਮਰ ਕੌਰ ਮੰਡੇਰ ਦੀ ਮੌਤ ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ੋਕ  ਪ੍ਰਗਟ ਕੀਤਾ ਗਿਆl ਮੀਟਿੰਗ ਨੂੰ ਪ੍ਰਧਾਨ ਗਿਆਨ ਸਿੰਘ ਭਨੂੰ,ਜਰਨਲ ਸਕੱਤਰ ਮਦਨ ਲਾਲ ਬੇਗਮਪੁਰ,ਖਜਾਨਚੀ ਸੁਰਿੰਦਰ ਕੁਮਾਰ ਮੁੱਤੋਂ  ਸੀਨੀਅਰ ਆਗੂ ਕੁਲਵਿੰਦਰ ਸਿੰਘ ਗੁੱਲਪੁਰ, ਜਨਕ ਰਾਜ ਸੰਧੂ, ਮਹਿੰਦਰ ਪਾਲ ਅਣਜਾਣ, ਰਜਿੰਦਰ ਸਿੰਘ ਮੁੱਤੋਂ, ਮਨੋਹਰ ਲਾਲ ਕਾਠਗੜ੍ਹ ਨੇ ਸੰਬੋਧਨ ਕੀਤਾl ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਬੱਲੀ, ਕੁਲਦੀਪ ਸਿੰਘ ਜਨਾਗਲ,ਮਦਨ ਲਾਲ ਰੁੜਕੀ, ਚਰਨਜੀਤ ਸਿੰਘ ਚਾਂਦਪੁਰ ਰੁੜਕੀ, ਹਰਬੰਸ ਸਿੰਘ ਜੋਗੇਵਾਲ, ਸੋਮਨਾਥ ਰੱਤੇਵਾਲ,ਮੋਹਨ ਲਾਲ, ਭਜਨ ਲਾਲ ਸੋਭੂਵਾਲ ਵਗੈਰਾ ਸ਼ਾਮਲ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *