ਸਰਹੱਦੀ ਪਿੰਡ ਲਹੀਆ ਵਿਖੇ 9 ਕਿੱਲਿਆਂ ਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਪੰਚਾਇਤ ਨੇ ਰੱਖਿਆ ਨੀਹ ਪੱਥਰ

Spread the love
ਸਰਾਏ ਅਮਾਨਤ ਖਾਂ, 4 ਸਤੰਬਰ (ਗੁਰਸ਼ਰਨ ਸਿੰਘ ਔਲਖ) – ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਕਾਸ ਯੋਜਨਾ ਤਹਿਤ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਅਤੇ ਲੌਕ ਟਾਈਲਾਂ ਲਗਾਉਣ ਦੇ ਕੰਮ ਜ਼ੋਰਾਂ ‘ਤੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੇ ਹਲਕਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਪਿੰਡ ਲਹੀਆਂ ਵਿਚ ਸਰਪੰਚ ਹਰਪਾਲ ਸਿੰਘ ਲਹੀਆ ਅਤੇ ਸਮੂਹ ਪੰਚਾਇਤ ਵੱਲੋਂ ਜਥੇਦਾਰ ਬਲਬੀਰ ਸਿੰਘ ਦੇ ਘਰ ਨੂੰ ਜਾਂਦੇ ਕਰੀਬ 9 ਕਿੱਲਿਆਂ ਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਨੀਂਹ ਪੱਥਰ ਰੱਖ ਕੇ ਅੱਜ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਹਰਪਾਲ ਸਿੰਘ ਲਹੀਆ ਨੇ ਕਿਹਾ ਕਿ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਹਲਕੇ ਦੇ ਸਾਰੇ ਪਿੰਡਾਂ ਵਿਚ ਪਾਰਟੀ ਬਾਜੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਸਰਪੰਚ ਹਰਪਾਲ ਸਿੰਘ, ਮੈਂਬਰ ਗੁਰਨਾਮ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਮੇਜਰ ਸਿੰਘ, ਰਣਜੀਤ ਸਿੰਘ, ਗੁਰਸਾਹਿਬ ਸਿੰਘ, ਜੱਸਾ ਸਿੰਘ,  ਲਖਬੀਰ ਸਿੰਘ, ਦਰਸ਼ਨ ਸਿੰਘ,  ਬਲਵੀਰ ਸਿੰਘ, ਹਰਜੀਤ ਸਿੰਘ,ਗੁਰਬੀਰ ਸਿੰਘ, ਗੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਲਖਬੀਰ ਸਿੰਘ   ਦਲਬੀਰ ਸਿੰਘ, ਗੁਰਸਾਹਿਬ ਸਿੰਘ ਸਾਬਾ,  ਡਾ ਸਤਪਾਲ ਸਿੰਘ, ਗੁਰਦੇਵ ਸਿੰਘ ਜੰਟਾ, ਜੱਜਬੀਰ  ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *