ਸ਼੍ਰੋਮਣੀ ਅਕਾਲੀ ਦਲ ਅਬੋਹਰ ਦੇ ਨਵੇਂ ਬਣੇ ਸਰਕਲ ਪ੍ਰਧਾਨ ਬੱਬਲ ਬੂਟਰ ਨੂੰ ਲਗਾਤਾਰ ਮਿਲ ਰਹੀਆਂ ਵਧਾਈਆਂ

Spread the love
ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਨੇ ਆਪਣੇ ਧੰਨਵਾਦੀ ਦੌਰੇ ਦੇ ਦੌਰਾਨ ਬੱਬਲ ਬੂਟਰ ਨੂੰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਬੱਬਲ ਬੂਟਰ ਨੇ ਕਿਹਾ ਕਿ ਉਹਨਾਂ ਨੂੰ ਨਵੇਂ ਬਣੇ ਪ੍ਰਧਾਨ ਦੀਆਂ ਲਗਾਤਾਰ ਲੋਕਾਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਆਪ ਨੂੰ ਮਿਲੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਝੂਠੇ ਦਾਅਵਿਆਂ ਦੀ ਸਰਕਾਰ ਬਣੀ ਫ਼ਿਰਦੀ ਹੈ ਪਰ ਹੁਣ ਜਲਦੀ ਹੀ ਇਨ੍ਹਾਂ ਦੀ ਹਵਾ ਖ਼ਤਮ ਹੋਣ ਵਾਲੀ ਹੈ। 2017 ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਣ ਜਾ ਰਹੀਂ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕਿਹਾ ਕਿ ਸਿਰਫ਼ ਇੱਕੋ ਹੀ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਹਰ ਇੱਕ ਨੂੰ ਹੁਣ ਤੋਂ ਹੀ ਸਪੋਰਟ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ।
  • Related Posts

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!

    Spread the love

    Spread the loveਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ…

    Leave a Reply

    Your email address will not be published. Required fields are marked *