ਜਗਰਾਉਂ 27 ਅਗਸਤ (ਜਸਵਿੰਦਰ ਸਿੰਘ ਡਾਂਗੀਆ) ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐੱਸ ਆਰ ਕਲੇਰ ਸਾਬਕਾ ਵਿਧਾਇਕ ਜਗਰਾਓਂ ਦੇ ਗ੍ਰਹਿ ਵਿਖੇ ਹਲਕਾ ਜਗਰਾਓਂ ਦੇ ਅਹੁਦੇਦਾਰ ਨਾਲ 7 ਸਤੰਬਰ ਦਿਨ ਐਤਵਾਰ ਨੂੰ ਹਲਕਾ ਦਾਖਾ ਦੇ ਪਿੰਡ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਵਿਸ਼ਾਲ ਕਾਨਫਰੰਸ ਸਬੰਧੀ ਮੀਟਿੰਗ ਕੀਤੀ ਅਤੇ ਹਲਕਾ ਜਗਰਾਓਂ ਤੋਂ ਵੱਡਾ ਇਕੱਠ ਲਿਜਾਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਗੁਰਪ੍ਰੀਤ ਸਿੰਘ ਬੱਸੂਵਾਲ ਨੂੰ ਹਲਕਾ ਜਗਰਾਓਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਆਈ ਟੀ ਵਿੰਗ ਦਾ ਕੋਆਰਡੀਨੇਟਰ ਨਿਯੁੱਕਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ,ਜੱਥੇਦਾਰ ਆਤਮਾ ਸਿੰਘ ਬੱਸੂਵਾਲ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਐਸ ਸੀ ਵਿੰਗ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਗਰਾਓਂ, ਸਰਵੇਸ਼ ਕੁਮਾਰ ਗੁਡਗੋ, ਸੁਖਮੰਦਰ ਸਿੰਘ ਮਾਣੂੰਕੇ, ਜਗਜੀਤ ਸਿੰਘ ਡੱਲਾ, ਭਾਵਖੰਡਨ ਸਿੰਘ ਗਿੱਦੜਵਿੰਡੀ ਹਾਜ਼ਰ।






