ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ, ਪੰਧੇਰ ਨੇ ਕੇਂਦਰ ਤੇ ਹਰਿਆਣਾ ਸਰਕਾਰ ‘ਤੇ ਲੋਕਤੰਤਰ ਦਾ ਘਾਣ ਕਰਨ ਦੇ ਲਾਏ ਦੋਸ਼

Spread the love
ਘਨੌਰ, 21 ਜੁਲਾਈ (ਅਭਿਸ਼ੇਕ ਸੂਦ):=ਸ਼ੰਭੂ ਬਾਰਡਰ ‘ਤੇ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਦਿੱਲੀ ਦੇ ਕਿਸਾਨ ਘਾਟ ਵਿਖੇ ਚਾਰ ਘੰਟੇ ਦਾ ਰੋਸ ਮੁਜ਼ਾਹਰਾ ਕਰਨ ਲਈ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸਰਹੱਦ ‘ਤੇ ਹੀ ਰੋਕ ਦਿੱਤਾ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ‘ਤੇ ਲੋਕਤੰਤਰੀ ਹੱਕਾਂ ਦਾ ਘਾਣ ਕਰਨ ਦੇ ਗੰਭੀਰ ਦੋਸ਼ ਲਗਾਏ।ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, “ਰਸਤਾ ਕਿਸਾਨਾਂ ਨੇ ਨਹੀਂ, ਸਗੋਂ ਹਰਿਆਣਾ ਸਰਕਾਰ ਨੇ ਰੋਕਿਆ ਹੈ। ਸਾਡਾ ਪ੍ਰੋਗਰਾਮ ਦਿੱਲੀ ਦੇ ਕਿਸਾਨ ਘਾਟ ‘ਤੇ ਚਾਰ ਘੰਟੇ ਦਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਕੇ ਵਾਪਸ ਆਉਣ ਦਾ ਸੀ। ਪਹਿਲਾਂ ਸਰਕਾਰ ਨੇ ਟਰੈਕਟਰ-ਟਰਾਲੀਆਂ ਨਾਲ ਜਾਣ ‘ਤੇ ਰੋਕ ਲਗਾਈ ਅਤੇ ਹੁਣ ਬੱਸਾਂ ਰਾਹੀਂ ਵੀ ਦਿੱਲੀ ਜਾਣ ਨਹੀਂ ਦਿੱਤਾ ਜਾ ਰਿਹਾ। ਇਹ ਲੋਕਤੰਤਰਕ ਹੱਕਾਂ ਦਾ ਸਿੱਧਾ ਉਲੰਘਣ ਹੈ।”ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਧੱਕੇਸ਼ਾਹੀ ਕਰਦਿਆਂ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕ ਕੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਢਾਹ ਲਗਾਈ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ, ਪਰ ਸਰਕਾਰ ਵੱਲੋਂ ਇਸ ਹੱਕ ਨੂੰ ਵੀ ਕੁਚਲਿਆ ਜਾ ਰਿਹਾ ਹੈ।ਰੋਸ ਪ੍ਰਦਰਸ਼ਨ ਦੌਰਾਨ ਹਰਿਆਣਾ ਦੇ ਖੇਤੀ ਮੰਤਰੀ ਸ਼ਿਆਮ ਸਿੰਘ ਰਾਣਾ ਅਤੇ ਡੀ.ਸੀ. ਅੰਬਾਲਾ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੂੰ ਸਰਵਨ ਸਿੰਘ ਪੰਧੇਰ, ਅਮਨਿੰਦਰ ਸਿੰਘ ਹੈਪੀ (ਸੂਬਾ ਪ੍ਰਧਾਨ, ਬੀਕੇਯੂ ਚੜੂਨੀ) ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਸਾਂਝਾ ਮੰਗ ਪੱਤਰ ਸੌਂਪਿਆ।ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਅਗਲੇ 7 ਤੋਂ 10 ਦਿਨਾਂ ਦੇ ਅੰਦਰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਰਵਾਈ ਜਾਵੇ ਤਾਂ ਜੋ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਗ੍ਰਿਫ਼ਤਾਰ ਕੀਤੇ ਗਏ ਹੋਰ ਕਿਸਾਨ ਆਗੂਆਂ ਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਵੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਅੰਦੋਲਨ ਕਰਨ ਵਾਲੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ।ਇਸ ਮੌਕੇ ਹਰਿਆਣਾ ਦੇ ਖੇਤੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਮੰਗ ਪੱਤਰ ਕੇਂਦਰ ਸਰਕਾਰ ਤੱਕ ਭੇਜ ਦਿੱਤਾ ਗਿਆ ਹੈ ਅਤੇ ਜਲਦੀ ਹੀ ਕਿਸਾਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।ਦੂਜੇ ਪਾਸੇ, ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਕਾਰਨ ਨੈਸ਼ਨਲ ਹਾਈਵੇ-44 ‘ਤੇ ਲਗਭਗ 2 ਤੋਂ 3 ਕਿਲੋਮੀਟਰ ਲੰਬਾ ਜਾਮ ਲੱਗ ਗਿਆ, ਜਿਸ ਕਾਰਨ ਆਮ ਲੋਕਾਂ ਅਤੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਕਰੀਬ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸੈਂਕੜੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗੁਰਨਾਮ ਸਿੰਘ ਚੜੂਨੀ ਸਮੇਤ ਹੋਰ ਗ੍ਰਿਫ਼ਤਾਰ ਕਿਸਾਨਾਂ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *