ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਨਿਯੁਕਤ: ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ

Spread the love
ਨਵਾਂਸ਼ਹਿਰ, 20 ਜੁਲਾਈ ( ਜਤਿੰਦਰਪਾਲ ਸਿੰਘ ਕਲੇਰ):=ਹਲਕਾ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ  ਨੂੰ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੀਨੀਅਰ ਕਾਂਗਰਸੀ ਆਗੂ ਨਵੀਨ ਚੌਧਰੀ ਆਦੋਆਨਾ ਨੇ ਵਿਸ਼ੇਸ਼ ਤੌਰ ‘ਤੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਨਵੀਨ ਚੌਧਰੀ ਆਦੋਆਨਾ ਨੇ ਅੰਗਦ ਸਿੰਘ ਸੈਣੀ ਨੂੰ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ। ਇਸ ਮੌਕੇ ‘ਤੇ ਉਨ੍ਹਾਂ ਨੇ ਅੰਗਦ ਸਿੰਘ ਸੈਣੀ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ‘ਤੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਓ.ਬੀ.ਸੀ. ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।
  • Related Posts

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    Spread the love

    Spread the loveਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ।…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    Spread the love

    Spread the loveਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ…

    Leave a Reply

    Your email address will not be published. Required fields are marked *