ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਮੋਬਾਈਲ ਫੋਨ ਹੋਇਆ ਚੋਰੀ ਇਲਾਕੇ ਵਿੱਚ ਹੋਈ ਰਹੀ ਹੈ ਚਰਚਾ, ਕਿ ਜੇਕਰ ਡੈਨੀ ਬੰਡਾਲਾ ਵਰਗੇ ਵੱਡੇ ਨੇਤਾ ਵੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ ? 

Spread the love
ਅੰਮ੍ਰਿਤਸਰ 22 ਜੁਲਾਈ( ਮਨਜੀਤ ਸਿੰਘ ਸ਼ੇਰਗਿਲ਼  )=ਹਲਕਾ ਜੰਡਿਆਲਾ ਗੁਰੂ ਵਿੱਚ ਚੋਰੀਆਂ ਕਰਨ ਦਾ ਸਿਲਸਿਲਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਅੱਜ ਸਵੇਰੇ ਤੜਕਸਾਰ ਮਸ਼ਹੂਰ ਬਲਦੇਵ ਹਲਵਾਈ ਦੀ ਦੁਕਾਨ ਤੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ ਅਤੇ ਕੁਝ ਸਮਾਂ ਬੀਤਣ ਤੋਂ ਬਾਅਦ ਦੇਰ ਸ਼ਾਮ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੋਬਾਈਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿੱਚ ਡੈਨੀ ਬੰਡਾਲਾ ਨੇ ਦੱਸਿਆ ਕਿ ਅੱਜ ਉਹ ਪਿੰਡ ਭੰਗਵਾਂ ਵਿਖੇ ਬਾਬਾ ਜਵੰਦ ਸਿੰਘ ਜੀ ਦੇ ਮੇਲੇ ਤੇ ਆਪਣੇ ਸਾਥੀ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਡਾਕਟਰ ਲਖਵਿੰਦਰ ਸਿੰਘ ਬੰਡਾਲਾ, ਰਾਜ਼ ਸੰਧੂ ਰਾਏਪੁਰ ਕਲਾਂ ਅਤੇ ਹੋਰ ਕਾਂਗਰਸੀ ਵਰਕਰਾਂ ਨਾਲ ਗਏ ਸੀ । ਮੇਲੇ ਉਪਰੰਤ ਜਦੋਂ ਉਹ ਵਾਪਸ ਆਉਣ ਲੱਗੇ ਤਾਂ ਕਿਸੇ ਜਰੂਰੀ ਕੰਮ ਲਈ ਉਹਨਾਂ ਨੇ ਫੋਨ ਕਰਨਾ ਚਾਹਿਆ ਤਾਂ ਜੇਬ ਵਿੱਚ ਉਹਨਾਂ ਦਾ ਫੋਨ ਨਹੀਂ ਸੀ । ਉਨਾਂ ਨੇ ਕਿਹਾ ਕਿ ਮੈਨੂੰ ਪੂਰਾ ਸ਼ੱਕ ਹੈ ਕਿ ਭੀੜ ਦੇ ਵਿੱਚ ਕਿਸੇ ਨੇ ਉਹਨਾਂ ਦਾ ਆਈ ਫੋਨ 17 ਪਰੋ ਜਿਸ ਵਿਚ 8195910007 ਨੰਬਰ ਚਲਦਾ ਸੀ ਕਿਸੇ ਨੇ ਚੋਰੀ ਕਰ ਲਿਆ ਹੈ । ਜਿਸ ਸਬੰਧੀ ਥਾਣਾ ਜੰਡਿਆਲਾ ਗੁਰੂ ਦਰਖਾਸਤ ਦਿੱਤੀ ਗਈ ਹੈ ।ਇਸ ਸਬੰਧੀ ਥਾਣਾ ਜੰਡਿਆਲਾ ਦੇ ਐੱਸ ਐਚ ਓ ਹਰਪਾਲ ਸਿੰਘ ਨੇ ਦੱਸਿਆ ਕਿ ਬਿਆਨਾਂ ਦੇ ਅਧਾਰ ਤੇ ਧਾਰਾ 303 BNS ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਪੁਲਿਸ ਦੀ ਤਕਨੀਕੀ ਮਾਹਿਰਾਂ ਦੀ ਟੀਮ ਵਲੋ ਦੋਸ਼ੀਆਂ ਨੂੰ ਗਿਰਫਤਾਰ ਕਰ ਲਿਆ ਜਾਵੇਗਾ । ਇਸ ਦੌਰਾਨ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਲਕੇ ਵਿੱਚ ਸ਼ਰੇਆਮ ਚੋਰੀਆਂ, ਲੁੱਟਾਂ ਖੋਹਾਂ, ਕਤਲੇਆਮ, ਫ਼ਿਰੌਤੀਆਂ ਨਸ਼ੇ ਦੀਆਂ ਘਟਨਾਵਾਂ ਹੋ ਰਹੀਆਂ ਹਨ ਪਰ ਮੌਜੂਦਾ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ।ਉਨਾਂ ਕਿਹਾ ਕਿ ਜਨਤਾ ਦੀ ਆਵਾਜ਼ ਉਠਾਉਣ ਵਾਲੇ ਇੱਕ ਵੱਡੇ ਨੁਮਾਇੰਦੇ ਦਾ ਇਹ ਹਾਲ ਹੈ ਤਾਂ ਆਮ ਜਨਤਾ ਦਾ ਤੁਸੀਂ ਆਪ ਹੀ ਅੰਦਾਜ਼ਾ ਲਗਾ ਲਓ ਕਿ, ਕੀ ਹਾਲ ਹੋਵੇਗਾ ? ਸ਼ਹਿਰ ਵਿੱਚ ਵੀ ਚਰਚਾਵਾਂ ਦਾ ਬਾਜ਼ਾਰ ਗਰਮ ਹੈ ਕਿ ਅਗਰ ਅਜਿਹੇ ਨਾਮਵਰ ਵਿਅਕਤੀ ਦਾ ਮੋਬਾਇਲ ਚੋਰੀ ਹੋ ਸਕਦਾ ਹੈ ਤਾਂ ਸਾਡਾ ਕੀ ਹਾਲ ਹੋਵੇਗਾ ? ਕਿਉਂਕਿ ਹਲਕਾ ਜੰਡਿਆਲਾ ਗੁਰੂ ਦਾ ਤਾਂ ਰੱਬ ਹੀ ਰਾਖਾ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *