। ਪੁਰਾਣੀ ਟੀਮ ਦੀ ਵਧੀਆ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਬਹੁਮਤ ਦੇ ਆਧਾਰ ਉੱਤੇ ਇਹ ਫ਼ੈਸਲਾ ਲਿਆ ਗਿਆ ਕਿ ਅਗਲੇ ਦੋ ਸਾਲਾਂ ਲਈ ਫ਼ਿਰ ਤੋਂ ਮਕ਼ਬੂਲ ਸ਼ਾਇਰ ਕੰਵਰ ਇਕਬਾਲ ਸਿੰਘ ਨੂੰ ਪ੍ਰਧਾਨ ਅਤੇ ਸ਼ਹਿਬਾਜ਼ ਖ਼ਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਜਾਵੇ। ਸਭ ਨੇ ਇਸ ਫ਼ੈਸਲੇ ਉੱਤੇ ਆਪੋ-ਆਪਣੀ ਸਹਿਮਤੀ ਪ੍ਰਗਟਾਈ ਅਤੇ ਨਵੀਂ ਟੀਮ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕੰਵਰ ਇਕਬਾਲ ਸਿੰਘ ਨੇ ਇਹ ਭਰੋਸਾ ਦਿਵਾਇਆ ਕਿ ਉਹਨਾਂ ਦੀ ਟੀਮ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੋਸ਼ਿਸ਼ ਕਰੇਗੀ ਕਿ ਕੇਂਦਰ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਉਲੀਕਿਆ ਅਤੇ ਨੇਪਰੇ ਚਾੜ੍ਹਿਆ ਜਾ ਸਕੇ। ਜਨਰਲ ਸਕੱਤਰ ਸ਼ਹਿਬਾਜ਼ ਖ਼ਾਨ ਨੇ ਆਪਣੇ ਸ਼ਬਦਾਂ ਵਿੱਚ ਆਖਿਆ ਕਿ ਇਸ ਜ਼ਿੰਮੇਵਾਰੀ ਦੀ ਅਹਿਮੀਅਤ ਨੂੰ ਸਮਝਦਿਆਂ ਸਾਡੀ ਇਹ ਕੋਸ਼ਿਸ਼ ਰਹੇਗੀ ਕਿ ਕੇਂਦਰ ਦੇ ਸਾਹਿਤਕ ਕੱਦ ਨੂੰ ਹੋਰ ਉੱਚਾ ਕੀਤਾ ਜਾਵੇ ਅਤੇ ਇਸਦੇ ਦਾਇਰੇ ਨੂੰ ਹੋਰ ਵਿਸ਼ਾਲ ਕੀਤਾ ਜਾ ਸਕੇ। ਇਸ ਮੌਕੇ ਚੰਨ ਮੋਮੀ, ਪ੍ਰਿੰਸੀਪਲ ਸਰਵਨ ਸਿੰਘ ਪਰਦੇਸੀ, ਮਲਕੀਤ ਸਿੰਘ ਮੀਤ, ਆਸ਼ੂ ਕੁਮਰਾ, ਲਾਲੀ ਕਰਤਾਰਪੁਰੀ, ਰਤਨ ਸਿੰਘ ਸੰਧੂ ਸੇਵਾ ਮੁਕਤ ਖ਼ੁਰਾਕ ਅਤੇ ਸਪਲਾਈ ਅਫ਼ਸਰ, ਜਸਵੰਤ ਸਿੰਘ “ਖਡੂਰ ਸਾਹਿਬ”, ਤੇਜਬੀਰ ਸਿੰਘ, ਡਾ.ਅਨੁਰਾਗ ਸ਼ਰਮਾ, ਗੁਰਦੀਪ ਗਿੱਲ, ਮਨਜਿੰਦਰ ਕਮਲ, ਬਲਵੀਰ ਕੌਰ, ਜਸਪ੍ਰੀਤ ਸਿੰਘ ਧਿੰਜਣ, ਸੰਤ ਸਿੰਘ ਸੰਧੂ, ਅਨਮੋਲ ਸਿੰਘ ਅਤੇ ਕੇਵਲ ਸਿੰਘ ਰੱਤੜਾ, ਸਤਨਾਮ ਕੌਰ, ਰਵੀ ਸਹੋਤਾ ਪੰਚਾਇਤ ਅਫ਼ਸਰ ਨਡਾਲਾ, ਸੁਖਦੀਪ ਸਿੰਘ ਦੀਪ ਆਦਿ ਸ਼ਾਮਿਲ ਸਨ। ਇਹ ਵੀ ਫ਼ੈਸਲਾ ਲਿਆ ਗਿਆ ਕਿ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਅੰਤ ਵਿੱਚ ਨਵੇਂ ਚੁਣੇ ਗਏ ਪ੍ਰਧਾਨ ਕੰਵਰ ਇਕਬਾਲ ਸਿੰਘ ਅਤੇ ਜਨਰਲ ਸਕੱਤਰ ਸ਼ਹਿਬਾਜ਼ ਖ਼ਾਨ ਨੇ ਸਭ ਦਾ ਧੰਨਵਾਦ ਕੀਤਾ।Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

