ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ

Spread the love

ਬਰਨਾਲਾ, 6 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ 6 ਸਕੂਲਾਂ ਵਿੱਚ ਭਲਕੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣੇ ਹਨ। ਬਰਨਾਲਾ ਦੇ ਸਕੂਲਾਂ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਅਤੇ ਮਹਿਲ ਕਲਾਂ ਹਲਕੇ ਵਿਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਭਦੌੜ ਵਿੱਚ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਵਿਕਾਸ ਕਾਰਜ ਵਿਆਪਕ ਪੱਧਰ ‘ਤੇ ਜਾਰੀ ਹਨ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਨੇ ਦੱਸਿਆ ਕਿ ਭਲਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਲੜਕੀਆਂ, ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ, ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਸੇਖਵਾਂ, ਸਰਕਾਰੀ ਮਿਡਲ ਸਕੂਲ ਪੱਤੀ ਸੇਖਵਾਂ, ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਬਖਤਗੜ੍ਹ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣੇ ਹਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *