ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਅੰਨੇ ਤਸ਼ੱਦਦ ਦੀ ਨਿਖੇਧੀ

Spread the love
ਬਠਿੰਡਾ 20 ਅਪ੍ਰੈਲ ( ਐੱਸ ਐੱਸ ਰਾਹੀ       ) ਸਿੱਖਿਆ ਮੰਤਰੀ ਸ੍ਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸੰਘਰਸ਼ ਕਰ ਰਹੇ 5994 ਈਟੀਟੀ (ਬੈਕਲਾਗ) ਭਰਤੀ ਵਿੱਚ ਚੁਣੇ ਹੋਏ ਬੇਰੁਜ਼ਗਾਰ ਅਧਿਆਪਕਾਂ ਦਾ ਪੁਲਿਸ ਵੱਲੋਂ ਸ਼ਰੇਆਮ ਕੁੱਟਮਾਰ ਕਰਕੇ ਲਾਠੀਚਾਰਜ ਕਰਨ ਦਾ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਨੇ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਅਖੌਤੀ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇਣ ਵਾਲੀ ‘ਆਪ’ ਸਰਕਾਰ ਦਾ ਸ਼ਰਮਨਾਕ ਕਾਰਾ ਕਰਾਰ ਦਿੱਤਾ ਹੈ। ਡੀਟੀਐੱਫ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਹੱਥ ਚੁੱਕਣ ਵਾਲੇ ਪੰਜਾਬ ਪੁਲਿਸ ਦੇ ਐੱਸ.ਐੱਚ.ਓ. ਦਾਨਿਸ਼ਵੀਰ ਅਤੇ ਬਾਕੀ ਪੁਲਿਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕਰਨ ਅਤੇ ਈਟੀਟੀ 5994 ਭਰਤੀ ਮੁਕੰਮਲ ਕਰਨ ਦੀ ਮੰਗ ਵੀ ਕੀਤੀ ਹੈ।  ਇਸ ਸੰਬੰਧੀ ਵਧੇਰੇ ਗੱਲਬਾਤ ਕਰਦੇ ਹੋਏ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜੀਆਂਵਾਲੀ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਜਨਰਲ ਸਕੱਤਰ ਗੁਰਮੇਲ ਮਲਕਾਣਾ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ  ਨੇ ਦੱਸਿਆ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਾਅਰੇ ਹੇਠ ਸਰਕਾਰੀ ਸਕੂਲਾਂ ਵਿੱਚ ਉਦਘਾਟਨੀ ਪੱਥਰ ਲਗਾਉਣ ਦੀ ਨ੍ਹੇਰੀ ਲਿਆਂਦੀ ਹੋਈ ਹੈ, ਦੂਜੇ ਪਾਸੇ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਕਰਨ ਸਮੇਤ ਹੋਰ ਬੁਨਿਆਦੀ ਸੁਧਾਰਾਂ ਪੱਖੋਂ ਪੰਜਾਬ ਦੀ ਸਕੂਲੀ ਸਿੱਖਿਆ ਲਗਾਤਾਰ ਪਛੜ ਰਹੀ ਹੈ। ਉਨ੍ਹਾਂ ਅੱਗੇ ਦੱਸਿਆਂ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਅਧਿਆਪਕ ਭਰਤੀ ਕਰਨ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਦਰਅਸਲ ਈਟੀਟੀ ਅਧਿਆਪਕਾਂ ਦੀ 5994 ਭਰਤੀ ਵੀ ਸਾਲ 2022 ਦੀ ਸ਼ੁਰੂ ਕੀਤੀ ਗਈ ਸੀ ਅਤੇ ਹਾਲੇ ਤੱਕ ਮੁਕੰਮਲ ਨਹੀਂ ਕੀਤੀ ਗਈ ਹੈ। ਇਸ ਭਰਤੀ ਵਿੱਚ ਪਹਿਲਾਂ 2600 ਦੇ ਕਰੀਬ ਨਿਯੁਕਤੀ ਪੱਤਰ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਅਪ੍ਰੈਲ 2025 ਨੂੰ ਸਮਾਗਮ ਕਰਕੇ ਜਾਰੀ ਕੀਤੇ, ਪ੍ਰੰਤੂ ਕੇਵਲ 1200 ਅਧਿਆਪਕ ਹਾਜ਼ਿਰ ਕਰਵਾਕੇ ਬਾਕੀ ਪ੍ਰੀਕ੍ਰਿਆ ‘ਤੇ ਰੋਕ ਲਗਾ ਦਿੱਤੀ ਗਈ। ਇਸੇ 5994 ਭਰਤੀ ਵਿੱਚੋਂ 3000 ਦੇ ਕਰੀਬ ਈਟੀਟੀ ਬੈਕਲਾਗ ਦੀਆਂ ਪੋਸਟਾਂ ਨੂੰ ਵੀ ਲਟਕਾਉਣ ਦੀ ਸਾਜ਼ਿਸ਼ ਕੀਤੀ ਗਈ ਹੈ। ਜਦੋਂ ਬੇਰੁਜਗਾਰ ਅਧਿਆਪਕਾਂ ਵੱਲੋਂ ਭਰਤੀ ਪੂਰੀ ਕਰਨ ਦੀ ਮੰਗ ਲਈ ਸੰਘਰਸ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦਾ ਸਵਾਗਤ ਪੁਲਿਸ ਦੇ ਡੰਡੇ ਅਤੇ ਧੱਕੇਸ਼ਾਹੀ ਨਾਲ ਕੀਤਾ ਜਾਂਦਾ ਹੈ।ਜ਼ਿਲਾ ਕਮੇਟੀ ਮੈਂਬਰ ਹਰਜਿੰਦਰ ਸੇਮਾ, ਮੋਹਣ ਸਿੰਘ ਮਲਕਾਣਾ, ਅੰਮ੍ਰਿਤਪਾਲ ਸਿੰਘ ਮਾਨ,ਗੁਰਪਾਲ ਸਿੰਘ, ਸੁਖਮਿੰਦਰ ਸਿੰਘ ਝੁੰਬਾ, ਨਛੱਤਰ ਸਿੰਘ ਜੇਠੂਕੇ, ਬੂਟਾ ਸਿੰਘ ਰੋਮਾਣਾ, ਨਰਿੰਦਰ ਬੱਲੂਆਣਾ,ਅਮਰਦੀਪ ਸਿੰਘ,ਅੰਮ੍ਰਿਤਪਾਲ ਸੈਣੇਵਾਲਾ, ਗੋਬਿੰਦ ਸਿੰਘ, ਅਵਤਾਰ ਮਲੂਕਾ,ਸੁਨੀਲ ਕੁਮਾਰ,ਗੁਰਸੇਵਕ ਫੂਲ, ਜਤਿੰਦਰ ਸ਼ਰਮਾ, ਤਰਸੇਮ ਸਿੰਘ ਸਿੱਧੂ ਅਤੇ ਜਤਿੰਦਰ ਸ਼ਰਮਾ ਨੇ ਵੀ 2364 ਅਤੇ 5994 ਭਰਤੀਆਂ ਨੂੰ ਤੁਰੰਤ ਮੁਕੰਮਲ ਕਰਕੇ ਬੇਰੁਜ਼ਗਾਰ ਅਧਿਆਪਕਾਂ ਤੇ ਅੱਤਿਆਚਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *