ਸਿੱਧੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਲ 2027 ਚੋਣਾਂ ਲਈ ਲੋਕਾਂ ਦਾ ਮਿਲ ਰਿਹਾ ਭਰਵਾਂ ਸਮਰਥਨ: ਸਿੱਧੂਪੁਰ

Spread the love
ਬੱਸੀ ਪਠਾਣਾ, 25 ਜੁਲਾਈ (ਉਦੇ ਧੀਮਾਨ): ਵਿਧਾਨ ਸਭਾ ਹਲਕਾ ਬੱਸੀ ਪਠਾਣਾ ਵਿੱਚ ਭਾਰਤੀ ਜਨਤਾ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸੇ ਕੜੀ ਤਹਿਤ ਸਰਕਲ ਖਮਾਣੋਂ ਦੇ ਪਿੰਡ ਜਟਾਣਾ ਵਿਖੇ ਹੋਈ ਭਰਵੀਂ ਮੀਟਿੰਗ ਦੌਰਾਨ ਕਈ ਪਰਿਵਾਰ ਭਾਜਪਾ ਹਲਕਾ ਬੱਸੀ ਪਠਾਣਾਂ ਦੇ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਕੁਲਦੀਪ ਸਿੰਘ ਸਿੱਧੂਪੁਰ ਨੇ ਸ਼ਾਮਲ ਹੋਏ ਪਰਿਵਾਰਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਸਨਮਾਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕ ਖੁਦ ਉਨ੍ਹਾਂ ਨੂੰ ਸੱਦਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਜੋ ਪਾਰਟੀ ਪ੍ਰਤੀ ਲੋਕਾਂ ਦੇ ਵੱਧ ਰਹੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਮੌਕਾ ਦਿੱਤਾ, ਪਰ ਲੋਕ ਭਲਾਈ ਲਈ ਠੋਸ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਗਰੀਬ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਸਕਦੀ ਹੈ, ਨੌਜਵਾਨਾਂ ਨੂੰ ਰੁਜ਼ਗਾਰ ਦੇ ਸਕਦੀ ਹੈ, ਨਸ਼ਿਆਂ ਦੇ ਖਾਤਮੇ ਲਈ ਸਖ਼ਤ ਕਦਮ ਚੁੱਕ ਸਕਦੀ ਹੈ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਪੱਕੇ ਘਰ ਮੁਹੱਈਆ ਕਰਵਾ ਸਕਦੀ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਭਾਜਪਾ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ। ਸਿੱਧੂਪੁਰ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ। ਮੀਟਿੰਗ ਦੌਰਾਨ ਸ਼ਾਮਲ ਹੋਏ ਪਰਿਵਾਰਾਂ ਨੇ ਵੀ ਪਾਰਟੀ ਦੀਆਂ ਨੀਤੀਆਂ ‘ਤੇ ਭਰੋਸਾ ਜਤਾਉਂਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁਲਦੀਪ ਸਿੰਘ ਸਿੱਧੂਪੁਰ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਕੁਝ ਮਹਿਲਾਵਾਂ ਨੇ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਨਾਰਾਜ਼ਗੀ ਜਤਾਉਂਦਿਆਂ ਆਪਣੇ ਵਿਚਾਰ ਵੀ ਪ੍ਰਗਟ ਕੀਤੇ। ਇਸ ਮੌਕੇ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ, ਮਦਨ ਲਾਲ ਨੰਗਲਾ, ਗੁਰਚਰਨ ਸਿੰਘ ਰਾਏਪੁਰ,ਜਸਵੀਰ ਸਿੰਘ ਪੰਚ,ਯੂਥ ਆਗੂ ਬਿੰਦੀ,ਜਗਤਾਰ ਸਿੰਘ,ਪਰਮਜੀਤ ਕੌਰ,ਅਮਨਦੀਪ ਕੌਰ,ਸਰਬਜੀਤ ਕੌਰ,ਰਜਿੰਦਰ ਸਿੰਘ,ਮਨਜੀਤ ਕੌਰ,ਅਮਰਜੀਤ ਕੌਰ,ਮਲਕੀਤ ਸਿੰਘ, ਮੰਗਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *