ਸੁਖਵਿੰਦਰ ਸਿੰਘ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਨ ‘ਤੇ ਕੀਤਾ ਸਨਮਾਨਿਤ

Spread the love
ਬੱਸੀ ਪਠਾਣਾ, 08 ਜੁਲਾਈ (ਉਦੇ ਧੀਮਾਨ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਹੋਣ ‘ਤੇ ਸੁਖਵਿੰਦਰ ਸਿੰਘ ਡੈਨੀ ਦਾ ਬਲਬੀਰ ਸਿੰਘ ਸੂਬਾ ਜਨਰਲ ਸਕੱਤਰ ਐਸੀ ਵਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜਿੰਮੇਵਾਰੀ ਮਿਲਣ ਤੇ ਵਧਾਈ ਦਿੱਤੀ। ਬਲਬੀਰ ਸਿੰਘ ਨੇ ਕਿਹਾ ਕਿ ਸੁਖਵਿੰਦਰ ਸਿੰਘ ਡੈਨੀ ਦੀ ਇਸ ਨਿਯੁਕਤੀ ਨਾਲ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਨ੍ਹਾਂ ਦੇ ਲੰਬੇ ਰਾਜਨੀਤਿਕ ਤਜਰਬੇ ਦਾ ਲਾਭ ਪਾਰਟੀ ਨੂੰ ਪ੍ਰਾਪਤ ਹੋਵੇਗਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਡੈਨੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਸੁਖਵਿੰਦਰ ਸਿੰਘ ਡੈਨੀ ਨੇ ਸਨਮਾਨ ਕਰਨ ਤੇ ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਲਬੀਰ ਸਿੰਘ ਪਾਰਟੀ ਦੇ ਪੁਰਾਣੇ ਅਤੇ ਵਫ਼ਾਦਾਰ ਆਗੂ ਹਨ, ਜੋ ਲੰਬੇ ਸਮੇਂ ਤੋਂ ਹਲਕਾ ਬੱਸੀ ਪਠਾਣਾਂ ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਨਿਰੰਤਰ ਕੰਮ ਕਰਦੇ ਆ ਰਹੇ ਹਨ। ਇਸ ਮੌਕੇ ਕੁਲਵੰਤ ਸਿੰਘ ਢਿੱਲੋਂ ਜਿਲ੍ਹਾ ਵਾਈਸ ਪ੍ਰਧਾਨ ਕਾਂਗਰਸ ਕਮੇਟੀ, ਰਣਜੀਤ ਸਿੰਘ ਤਰਖਾਣ ਮਾਜਰਾ ਸੀਨੀਅਰ ਕਾਗਰਸੀ ਆਗੂ, ਸੁਖਵਿੰਦਰ ਸਿੰਘ ਬਾਜਵਾ ਜਿਲ੍ਹਾ ਜਨਰਲ ਸਕੱਤਰ ਕਾਗਰਸ ਕਮੇਟੀ,ਸਤਪਾਲ ਰਾਣਾ,ਦਲਜੀਤ ਸਿੰਘ,ਮਨਜੀਤ ਸ਼ਰਮਾ ਹਾਜ਼ਰ ਸਨ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *