ਸ੍ਰੀ ਅਕਾਲ ਤਖਤ ਤੋ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ  ਸਬੰਧੀ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ – ਔਲਖ

Spread the love
  ਗੋਇੰਦਵਾਲ ਸਾਹਿਬ , 24 ਜੁਲਾਈ( ਕਰਨੈਲ ਸਿੰਘ ਰਿੰਕੂ )-ਸ੍ਰੌਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਸ੍ਰ. ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਜਾ ਰਿਹਾ ਮੀਰੀ ਪੀਰੀ ਖਾਲਸਾ ਮਾਰਚ ਸੰਗਤਾਂ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਹਲਕਾ ਖਡੂਰ ਸਾਹਿਬ ਸਮੇਤ ਸਮੁੱਚੇ ਇਲਾਕੇ ਦੀਆਂ ਸੰਗਤਾਂ ਇਸ ਇਤਿਹਾਸਕ ਮਾਰਚ ਦੇ ਸਵਾਗਤ ਅਤੇ ਸਫਲਤਾ ਲਈ ਪੂਰੇ ਉਤਸ਼ਾਹ ਨਾਲ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ।ਉਨ੍ਹਾਂ ਦੱਸਿਆ ਕਿ ਇਹ ਇਤਿਹਾਸਕ ਮਾਰਚ 24 ਜੁਲਾਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਹੈ ਅਤੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਤੋਂ ਹੁੰਦਾ ਹੋਇਆ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਸੰਪੰਨ ਹੋਵੇਗਾ। ਮਾਰਚ ਦਾ ਉਦੇਸ਼ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ, ਖਾਲਸਾਈ ਜੀਵਨ, ਗੁਰਮਤਿ ਵਿਚਾਰਧਾਰਾ ਅਤੇ ਪੰਥਕ ਏਕਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਹੈ।ਸ੍ਰ. ਔਲਖ ਨੇ ਦੱਸਿਆ ਕਿ 26 ਜੁਲਾਈ ਨੂੰ ਇਹ ਮੀਰੀ ਪੀਰੀ ਖਾਲਸਾ ਮਾਰਚ ਮਾਝੇ ਦੀ ਪਵਿੱਤਰ ਧਰਤੀ ਅਤੇ ਇਤਿਹਾਸਕ ਸ਼ਹਿਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਾਮ ਸਮੇਂ ਪਹੁੰਚੇਗਾ, ਜਿੱਥੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਗਾਰਿਆਂ, ਕੀਰਤਨ, ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ। ਰਾਤ ਸਮੇਂ ਮਾਰਚ ਦਾ ਵਿਸਰਾਮ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਵੇਗਾ, ਜਿੱਥੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰ ਅਤੇ ਧਾਰਮਿਕ ਸਮਾਗਮ ਵੀ ਕਰਵਾਏ ਜਾਣਗੇ।ਉਨ੍ਹਾਂ ਅੱਗੇ ਕਿਹਾ ਕਿ 27 ਜੁਲਾਈ ਦੀ ਸਵੇਰ ਇਲਾਕੇ ਦੀਆਂ ਸੰਗਤਾਂ ਵੱਲੋਂ ਅਰਦਾਸ ਉਪਰੰਤ ਮਾਰਚ ਨੂੰ ਪੂਰੇ ਸਤਿਕਾਰ ਅਤੇ ਸ਼ਰਧਾ ਨਾਲ ਅਗਲੇ ਪੜਾਅ ਲਈ ਰਵਾਨਾ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਨੌਜਵਾਨ, ਬੀਬੀਆਂ ਅਤੇ ਬੱਚੇ ਵੀ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੇ ਮੀਰੀ-ਪੀਰੀ ਦੇ ਸੰਦੇਸ਼ ਨਾਲ ਜੁੜਨਗੇ।ਉਨਾ ਨੇ ਹਲਕਾ ਖਡੂਰ ਸਾਹਿਬ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਇਸ ਇਤਿਹਾਸਕ ਮੀਰੀ ਪੀਰੀ ਖਾਲਸਾ ਮਾਰਚ ਦਾ ਸਵਾਗਤ ਕਰਨ, ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਗੁਰਸਿੱਖੀ ਜੀਵਨ ਨੂੰ ਹੋਰ ਮਜ਼ਬੂਤ ਬਣਾਉਣ।ਉਨ੍ਹਾਂ ਕਿਹਾ ਕਿ ਇਹ ਮਾਰਚ ਸਿਰਫ਼ ਇੱਕ ਯਾਤਰਾ ਨਹੀਂ, ਸਗੋਂ ਗੁਰੂ ਸਾਹਿਬ ਦੇ ਮਹਾਨ ਫ਼ਲਸਫ਼ੇ, ਪੰਥਕ ਏਕਤਾ, ਗੁਰਮਤਿ ਪ੍ਰਚਾਰ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਦਾ ਇੱਕ ਮਹਾਨ ਉਪਰਾਲਾ ਹੈ, ਜਿਸ ਵਿੱਚ ਹਰ ਸਿੱਖ ਨੂੰ ਆਪਣੀ ਹਾਜ਼ਰੀ ਲਗਾ ਕੇ ਇਸ ਇਤਿਹਾਸਕ ਕਾਰਜ ਦਾ ਹਿੱਸਾ ਬਣਨਾ ਚਾਹੀਦਾ ਹੈ।
  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *