ਸੰਕਲਪ ਸੁਸਾਇਟੀ ਦੁਆਰਾ ਲਾਏ ਬੂਟਿਆਂ ਦਾ ਵਣ ਰੇਂਜ ਅਫ਼ਸਰ ਦੁਆਰਾ ਨਿਰੀਖਣ

Spread the love

ਸ਼੍ਰੀ ਮੁਕਤਸਰ ਸਾਹਿਬ 28 ਅਗਸਤ ()- ਸਮਾਜ ਸੇਵੀ ਸੰਸਥਾ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.)” ਦੁਆਰਾ ਪਿਛਲੇ ਕਰੀਬ 15 ਸਾਲ ਤੋਂ ਸਮਾਜ ਸੇਵੀ ਗਤੀਵਿਧੀਆਂ ਜਾਰੀ ਹਨ। ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾਣ ਦੇ ਉਪਰਾਲਿਆਂ ਨੂੰ ਜਾਰੀ ਰੱਖਦਿਆਂ ਸੰਸਥਾ ਦੁਆਰਾ ਪਿਛਲੇ ਸਾਲ ਵੱਖ ਵੱਖ ਥਾਵਾਂ ਤੇ ਬੂਟੇ ਲਗਾਏ ਗਏ ਸਨ। ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸੰਸਥਾ ਦੀ ਪ੍ਰੇਰਨਾ ਸਦਕਾ ਸਥਾਨਕ ਮਲੋਟ ਰੋਡ ਸਥਿਤ ਨਿਵਾਸੀ ਭਗਵਾਨ ਦਾਸ (ਜਿਲ੍ਹਾ ਸਿਹਤ ਇੰਸਪੈਕਟਰ) ਦੇ ਖਾਲੀ ਪਏ ਪਲਾਟ ਵਿੱਚ ਵਣ ਵਿਭਾਗ ਦੇ ਸਹਿਯੋਗ ਨਾਲ ਫਲਦਾਰ, ਫੁੱਲਦਾਰ ਤੇ ਛਾਂਦਾਰ ਬੂਟੇ ਲਾਏ ਗਏ। ਉਹਨਾਂ ਦੱਸਿਆ ਕਿ ਇਹਨਾਂ ਬੂਟਿਆਂ ਦਾ ਵਣ ਰੇਂਜ ਅਫਸਰ ਹਰਦੀਪ ਸਿੰਘ ਹੁੰਦਲ ਦੁਆਰਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਹੁੰਦਲ ਨੇ ਸੰਕਲਪ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਦੇ ਨਿਸ਼ਕਾਮ ਸਮਾਜ ਸੇਵੀ ਉਪਰਾਲਿਆਂ ਭਰਪੂਰ ਸ਼ਲਾਘਾ ਕੀਤੀ। ਉਹਨਾਂ ਬੂਟੇ ਲਗਾਉਣ ਅਤੇ ਉਹਨਾਂ ਦੀ ਦੇਖਭਾਲ ਕਰਨ ਬਦਲੇ ਭਗਵਾਨ ਦਾਸ ਅਤੇ ਉਹਨਾਂ ਦੇ ਪਰਿਵਾਰ ਦਾ ਧੰਨਵਾਦ ਵੀ ਕੀਤਾ। ਉਹਨਾਂ ਇਸ ਮੌਕੇ ਬੋਲਦਿਆਂ ਆਮ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਵਿਗੜ ਰਹੇ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਅਤੇ ਉਹਨਾਂ ਦੀ ਸੰਭਾਲ ਕਰਨੀ ਅਤੀ ਜਰੂਰੀ ਹੈ। ਉਹਨਾਂ ਇਹ ਵੀ ਦੱਸਿਆ ਕਿ ਸੰਕਲਪ ਸੁਸਾਇਟੀ ਦੁਆਰਾ ਜ਼ਿਲ੍ਹੇ ਅੰਦਰ ਲਾਏ ਗਏ ਬੂਟਿਆਂ ਦਾ ਵਿਭਾਗ ਦੁਆਰਾ ਸਮੇਂ ਸਮੇਂ ਤੇ ਨਿਰੀਖਣ ਕੀਤਾ ਗਿਆ ਤੇ ਖੁਸ਼ੀ ਦੀ ਗੱਲ ਇਹ ਹੈ ਕਿ ਸਾਰੇ ਬੂਟੇ ਤੰਦਰੁਸਤ ਅਤੇ ਸਿਹਤਯਾਬ ਪਏ ਗਏ। ਸੰਕਲਪ ਸੁਸਾਇਟੀ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਚਿੰਤਾ ਪ੍ਰਗਟਾਈ ਕੇ ਜਨਤਕ ਥਾਵਾਂ ਅਤੇ ਸਰਕਾਰੀ ਅਦਾਰਿਆਂ ਵਿੱਚ ਵੱਡੀ ਪੱਧਰ ਤੇ ਪਲ ਚੁੱਕੇ ਦਰਖਤਾਂ ਦੇ ਤਣਿਆ ਦੇ ਆਸ ਪਾਸ ਇੰਟਰਲਾਕ ਟਾਈਲਾਂ ਅਤੇ ਲੁੱਕ-ਬੱਜਰੀ ਹੋਣ ਕਾਰਨ ਉਹਨਾਂ ਦੇ ਵਾਧੇ ਵਿਕਾਸ ਦੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਹਨਾਂ ਬੂਟਿਆਂ ਦੀ ਸਿਹਤ ਵੱਲ ਧਿਆਨ ਦਿੰਦਿਆਂ ਪਹਿਲਾਂ ਤੋਂ ਪਲੇ ਬੂਟਿਆਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਭਗਵਾਨ ਦਾਸ ਅਤੇ ਉਹਨਾਂ ਦੇ ਪਰਿਵਾਰ ਨੂੰ ਸੰਕਲਪ ਸੁਸਾਇਟੀ ਦੁਆਰਾ ਵਿਸ਼ੇਸ਼ ਤੌਰ ਤੇ ਪ੍ਰਸ਼ੰਸ਼ਾ ਪੱਤਰ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਹਰਦੀਪ ਸਿੰਘ ਹੁੰਦਲ ਵਣ ਰੇਂਜ ਅਫ਼ਸਰ, ਭਗਵਾਨ ਦਾਸ (ਜਿਲ੍ਹਾ ਸਿਹਤ ਇੰਸਪੈਕਟਰ), ਨਰਿੰਦਰ ਸਿੰਘ ਪੰਮਾ ਸੰਧੂ (ਸੰਸਥਾਪਕ ਪ੍ਰਧਾਨ), ਮਿੱਠਨ ਲਾਲ ਬਾਂਸਲ, ਮੂਰਤੀ ਦੇਵੀ ,ਲਾਜਵੰਤੀ ਦੇਵੀ , ਵੀਨਾ ਬਾਂਸਲ ,ਅਰੁਣ ਬਾਂਸਲ , ਸਿਮਰਨ ਅਗਰਵਾਲ ਤੇ ਭਵਕੀਰਤ ਸਿੰਘ ਸੰਧੂ ਆਦਿ ਮੌਜੂਦ ਸਨ।

  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *