ਸੰਭਾਵੀਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕਰਨੇ ਬਣਾਏ ਜਾਣ ਯਕੀਨੀ : ਵਧੀਕ ਡਿਪਟੀ ਕਮਿਸ਼ਨਰ

Spread the love

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਬੀਤੇ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਅਤੇ ਆਗਾਮੀਂ ਮੌਸਮ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪੁਖ਼ਤਾ ਪ੍ਰਬੰਧ ਅਗਾਊਂ ਤੌਰ ‘ਤੇ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਭਵਿੱਖ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਦੇ ਲਈ ਬਚਾਅ ਕਾਰਜਾਂ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਨਾਜੁਕ ਸਥਿਤੀ ਵਾਲੀਆਂ ਨਹਿਰਾਂ, ਸੂਏ ਤੇ ਡਰੇਨਾਂ ਆਦਿ ਦੀ ਸਨਾਖਤ ਕਰਕੇ ‘ਤੇ ਢੁੱਕਵੇਂ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ ਅਤੇ ਕਰਮਚਾਰੀ ਮੁਸਤੈਦੀ ਨਾਲ ਤਾਇਨਾਤ ਕੀਤੇ ਜਾਣ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੰਭਾਵੀਂ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਐਨਜੀਓ ਦੇ ਸਹਿਯੋਗ ਨਾਲ ਪੇਂਡੂ ਖੇਤਰਾਂ ਵਿਚ ਰਾਹਤ ਕਾਰਜਾਂ ਨੂੰ ਚਲਾਉਣ ‘ਚ ਅਹਿਮ ਭੂਮਿਕਾ ਨਿਭਾਉਣੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਪਿੰਡ ਵਾਸੀ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸੰਭਾਵੀਂ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜੇਕਰ ਕਿਸੇ ਵੀ ਜ਼ਿਲ੍ਹਾ ਵਾਸੀ ਨੂੰ ਹੜ੍ਹਾਂ ਦੇ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਹੈਲਪ ਲਾਇਨ ਨੰਬਰ 01633-260341 ’ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਐਸ.ਡੀ.ਐੱਮ. ਗਿੱਦੜਬਾਹਾ ਜਸਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਮਨਵੀਰ ਕੌਰ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਚਰਨਜੀਤ ਕੌਰ ਨਾਇਬ ਤਹਿਸੀਲਦਾਰ ਬਰੀਵਾਲਾ, ਜਸਵਿੰਦਰ ਕੌਰ ਨਾਇਬ ਤਹਿਸੀਲਦਾਰ ਦੋਦਾ, ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ (ਆਤਮਾ) ਖੇਤੀਬਾੜੀ ਵਿਭਾਗ ਤੋਂ ਇਲਾਵਾ ਨਹਿਰ ਅਤੇ ਗਰਾਊਂਡ ਵਾਟਰ ਮੰਡਲ, ਡਰੇਨਜ਼ ਅਤੇ ਮਾਈਨਿੰਗ ਡਵੀਜ਼ਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *