ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਜਪਾ ਉਪ ਜ਼ਿਲ੍ਹਾ ਪ੍ਰਧਾਨ ਨੰਦ ਕਿਸ਼ੋਰ ਨੇ ਕੀਤੀ ਵਿਸ਼ੇਸ਼ ਮੁਲਾਕਾਤ

Spread the love
ਬਲਾਚੌਰ, 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਪ ਜ਼ਿਲ੍ਹਾ ਪ੍ਰਧਾਨ ਨੰਦ ਕਿਸ਼ੋਰ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ। ਨੰਦ ਕਿਸ਼ੋਰ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਅਤੇ ਹਰਿਆਣਾ ਨਾਲ ਜੁੜੇ ਵੱਖ-ਵੱਖ ਸਮਾਜਿਕ ਅਤੇ ਵਿਕਾਸੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਚਰਚਾ ਕੀਤੀ। ਨੰਦ ਕਿਸ਼ੋਰ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਾਦਗੀ, ਲੋਕਾਂ ਪ੍ਰਤੀ ਸਮਰਪਣ ਅਤੇ ਵਿਕਾਸਮੁੱਖੀ ਸੋਚ ਹਰ ਵਰਗ ਲਈ ਪ੍ਰੇਰਣਾਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਭਾਜਪਾ ਦੀ ਅਗਵਾਈ ਹੇਠ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇਗਾ। ਮੁਲਾਕਾਤ ਦੌਰਾਨ ਨੰਦ ਕਿਸ਼ੋਰ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕਰਦਿਆਂ ਹੋਇਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਹ ਮੁਲਾਕਾਤ ਆਪਸੀ ਸਹਿਯੋਗ, ਸੰਗਠਨਾਤਮਕ ਮਜ਼ਬੂਤੀ ਅਤੇ ਲੋਕ-ਸੇਵਾ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਮੰਨੀ ਜਾ ਰਹੀ ਹੈ। ਕੈਪਸ਼ਨ – ਭਾਜਪਾ ਉਪਜ ਜ਼ਿਲ੍ਹਾ ਪ੍ਰਧਾਨ ਨੰਦ ਕਿਸ਼ੋਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ।
  • Related Posts

    ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਸਰਕਲ ਪ੍ਰਧਾਨ ਸੁਖਪਾਲ ਸਮਰਾ                 

    Spread the love

    Spread the love ਤਪਾ ਮੰਡੀ 09 ਜੁਲਾਈ (ਵਿਜੇ ਸ਼ਰਮਾ) ਵਿਧਾਨ ਸਭਾ ਦੀਆਂ 2027 ਵਿੱਚ ਹੋ ਰਹੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਅੰਦਰ ਸਰਕਾਰ ਬਣਾਏਗਾ ਕਿਉਂਕਿ…

    ਕੁੱਲ ਹਿੰਦ ਕਿਸਾਨ ਸਭਾ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਵੱਲੋਂ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਨੂਰਪੁਰ ਬੇਦੀ

    Spread the love

    Spread the love ਦਲਜੀਤ ਚਨੋੌਲੀ  =  ਕੁੱਲ ਹਿੰਦ ਕਿਸਾਨ ਸਭਾ ਸੈਂਟਰ ਆਫ ਇੰਡੀਆ ਟਰੈਡ ਯੂਨੀਅਨ ਸੀਟੂ ਅਤੇ ਖੇਤ ਮਜ਼ਦੂਰ ਯੂਨੀਅਨ (ਪੰਜਾਬ )ਵੱਲੋਂ ਨੈਬ ਤਹਿਸੀਲਦਾਰ ਜਸਵਿੰਦਰ ਕੌਰ ਨੂਰਪੁਰ ਬੇਦੀ ਰਾਹੀਂ ਕਿਸਾਨਾ…

    Leave a Reply

    Your email address will not be published. Required fields are marked *