ਹਲਕਾ ਬੱਲੂਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਪਿੰਡ ਅਮਰਪੁਰਾ ਅਤੇ ਸਯੱਦਵਾਲਾ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ, ਗਣਨਾ ਫਾਰਮ ਭਰਨ ਦੀ ਅਪੀਲ

Spread the love
ਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਨੂੰ ਲੈ ਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ)ਸ. ਜੁਗਵਿੰਦਰਜੀਤ ਸਿੰਘ ਗਰੇਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 82-ਬੱਲੂਆਣਾ ‘ਚ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਮੁਹਿੰਮ ਤਹਿਤ ਬੱਲੂਆਣਾ ਸਵੀਪ ਟੀਮ ਦੇ ਨੋਡਲ ਅਫ਼ਸਰ ਸਤੀਸ਼ ਮਿਗਲਾਨੀ ਨੇ ਆਪਣੀ ਟੀਮ ਸਮੇਤ ਪਿੰਡ ਅਮਰਪੁਰਾ ਅਤੇ ਸਯੱਦਵਾਲਾ ਦੇ ਸਰਕਾਰੀ ਸੀਨਅਰ ਸੈਕੰਡਰੀ ਸਕੂਲਾਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਐਸ.ਆਈ.ਆਰ.-2026 ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਨੋਡਲ ਅਫ਼ਸਰ ਸਤੀਸ਼ ਮਿਗਲਾਨੀ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਵੱਲੋਂ ਹਰ ਘਰ ਜਾ ਕੇ ਵੋਟਰਾਂ ਦੀ ਸਵੈ-ਤਸਦੀਕ ਲਈ ਗਣਨਾ ਫਾਰਮ ਵੰਡੇ ਜਾ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਫਾਰਮ ‘ਚ ਨਾਮ, ਪਿਤਾ/ਪਤੀ ਦਾ ਨਾਮ, ਉਮਰ, ਪਤਾ, ਮੋਬਾਈਲ ਨੰਬਰ ਅਤੇ ਆਧਾਰ ਨੰਬਰ ਸਹੀ-ਸਹੀ ਦਰਜ ਕਰਕੇ ਆਧਾਰ ਕਾਰਡ, ਜਨਮ ਮਿਤੀ ਅਤੇ ਨਿਵਾਸ ਦੇ ਸਬੂਤ ਨਾਲ 7 ਦਿਨਾਂ ਅੰਦਰ ਬੀ.ਐਲ.ਓ. ਕੋਲ ਜਮ੍ਹਾਂ ਕਰਵਾਉਣ।  ਉਨ੍ਹਾਂ ਕਿਹਾ ਕਿ 1 ਜਨਵਰੀ 2026 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਫਾਰਮ ਨੰ. 6 ਰਾਹੀਂ ਨਵੀਂ ਵੋਟ ਬਣਵਾ ਸਕਦੇ ਹਨ, ਜਦਕਿ ਸੋਧ ਲਈ ਫਾਰਮ ਨੰ. 8 ਅਤੇ ਨਾਮ ਕਟਵਾਉਣ ਲਈ ਫਾਰਮ ਨੰ. 7 ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ੁੱਧ ਵੋਟਰ ਸੂਚੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੈ, ਇਸ ਲਈ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ। ਇਸ ਮੌਕੇ ਸਵੀਪ ਟੀਮ ਮੈਂਬਰ ਦੀਪਕ ਕੰਬੋਜ, ਅਭਿਸ਼ੇਕ ਕਟਾਰੀਆ, ਰਤਨ ਭੂਸ਼ਣ ਅਤੇ ਸੱਜਣ ਕੁਮਾਰ ਵੀ ਹਾਜ਼ਰ ਸਨ।
  • Related Posts

    ਡੇਰਾ ਬਾਬਾ ਤੇਜਾ ਸਿੰਘ ਜੀ ਸੈਦਪੁਰ ਵਿਖੇ ਬਾਬਾ ਤੇਜਾ ਸਿੰਘ ਜੀ ਦਾ ਜਨਮ ਦਿਹਾੜਾ (ਭੰਡਾਰਾ) ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ  

    Spread the love

    Spread the loveਅੰਮ੍ਰਿਤਸਰ /ਜੰਡਿਆਲਾ ਗੁਰੂ, (ਮਨਜੀਤ ਸਿੰਘ ਸ਼ੇਰਗਿੱਲ)  ਡੇਰਾ ਬਾਬਾ ਤੇਜਾ ਸਿੰਘ ਜੀ ਸੈਦਪੁਰ ਵਿਖੇ 4 ਜੁਲਾਈ ਨੂੰ ਬਾਬਾ ਤੇਜਾ ਸਿੰਘ ਜੀ ਦਾ ਪਾਵਨ ਜਨਮ ਦਿਹਾੜਾ (ਭੰਡਾਰਾ) ਬੜੀ ਸ਼ਰਧਾ, ਭਗਤੀ…

    ਰਾਸਾ ਯੂਕੇ ਦਾ ਸਿੱਖਿਆ ਦੇ ਖੇਤਰ ਚ ਅਹਿਮ ਯੋਗਦਾਨ,  ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਡਾਕਟਰ ਅਮਰਪਾਲ ਸਿੰਘ     ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ ਅਤੇ ਪ੍ਰਿੰਸੀਪਲ ਸਨਮਾਨਿਤ

    Spread the love

    Spread the love ਅੰਮ੍ਰਿਤਸਰ /ਜੰਡਿਆਲਾ ਗੁਰੂ,(ਮਨਜੀਤ ਸਿੰਘ ਸ਼ੇਰਗਿੱਲ) ਰੇਕੋਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਵੱਲੋਂ ਸਥਾਨਕ ਸੇਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂ (ਸ. ਕਿਸ਼ਨ ਸਿੰਘ ਆਡੀਟੋਰੀਅਮ) ਵਿਖੇ ਇੱਕ ਵਿਸ਼ਾਲ…

    Leave a Reply

    Your email address will not be published. Required fields are marked *