ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨੇ ਕੇਂਦਰ ਸਰਕਾਰ: ਭਾਕਿਯੂ ਏਕਤਾ ਉਗਰਾਹਾਂ ਨੇ ਹੜ੍ਹ ਪੀੜ੍ਹਤਾਂ ਲਈ ਦਿੱਤਾ ਰੋਸ ਧਰਨਾ

Spread the love

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ ()- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਪੰਜਾਬ ਅੰਦਰ ਹੜ੍ਹਾਂ ਕਾਰਨ ਹੋ ਰਹੀ ਭਾਰੀ ਤਬਾਹੀ ਦੇ ਮੁਆਵਜੇ ਲਈ ਅਤੇ ਸੂਬਾ ਸਰਕਾਰ ਵੱਲੋਂ ਪੰਚਾਇਤੀ ਜਮੀਨਾਂ ’ਤੇ ਪੂੰਜੀਪਤੀਆਂ ਦੇ ਕਥਿੱਤ ਕਬਜ਼ੇ ਕਰਾਉਣ ਦੇ ਵਿਰੋਧ ਅਤੇ ਕਿਸਾਨ ਲਹਿਰ ’ਤੇ ਕੀਤੇ ਜ਼ਬਰ ਵਿਰੁੱਧ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਨਾਂ ਇੱਕ ਮੰਗ ਪੱਤਰ ਦਿੱਤਾ ਗਿਆ, ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਸਹਾਇਕ ਸਕੱਤਰ ਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ ਨੇ ਕਿਹਾ ਕਿ ਹੜ੍ਹਾ ਕਾਰਨ ਜਾਨੀ ਨੁਕਸਾਨ ਤੋਂ ਇਲਾਵਾਂ ਕਿਸਾਨਾਂ ਦੀਆਂ ਫਸਲਾਂ ਪਸ਼ੂਆਂ ਤੇ ਮਕਾਨਾਂ ਘਰਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਹਿਜ ਕੁਦਰਤੀ ਕਹਿਰ ਨਹੀਂ ਹੈ ਬਲ ਕੇ ਇਸ ਤਬਾਹੀ ਦੀ ਜੁੰਮੇਵਾਰ ਸੂਬਾ ਸਰਕਾਰ ਵੀ ਹੈ ਕਿਉਂਕਿ ਸਰਕਾਰ ਨੇ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਅਗਾਊ ਠੋਸ ਪ੍ਰਬੰਧ ਨਹੀਂ ਕੀਤੇ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਕੇਂਦਰ ਸਰਕਾਰ ਕੌਮੀ ਆਫ਼ਤ ਐਲਾਨੇ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਹੜ੍ਹ ਤੋਂ ਪਹਿਲਾਂ ਅਗਾਊ ਪ੍ਰਬੰਧਾਂ ’ਚ ਵਰਤੀ ਗਈ ਲਾਹਪਰਵਾਈ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਉਪਰੋਕਤ ਮੰਗਾਂ ਦੀ ਪੂਰਤੀ ਲਈ 14 ਸਤੰਬਰ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਲਈ ਰਾਖੀ ਕਰੋ ਮੁਹਿੰਮ ਨੂੰ ਪਿੰਡਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲਾਕ ਗਿੱਦੜਬਾਹਾ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਜਸਵੀਰ ਸਿੰਘ ਪੱਪਲਾ ਦੋਦਾ, ਗੁਰਦੇਵ ਸਿੰਘ ਛੱਤੇਆਣਾ, ਰਣਜੀਤ ਸਿੰਘ ਬੁੱਟਰ ਬਖੂਹਾ, ਬਿੱਕਰ ਸਿੰਘ ਭਲਾਈਆਣਾ, ਜਸਪਾਲ ਸਿੰਘ, ਮੱਘਰ ਸਿੰਘ, ਬੋਹੜ ਸਿੰਘ ਕੋਟਲੀ, ਮੁਕਤਸਰ ਬਲਾਕ ਦੇ ਪ੍ਰਧਾਨ ਰਾਜਾ ਸਿੰਘ, ਹਰਵਿੰਦਰ ਸਿੰਘ ਮਹਾਂਬੱਧਰ, ਹਰਫੂਲ ਸਿੰਘ, ਮਾਸਟਰ ਕੁਲਵੀਰ ਸਿੰਘ ਭਾਗਸਰ, ਸੁਖਦੇਵ ਸਿੰਘ, ਬੋਹੜ ਸਿੰਘ ਮਲੋਟ ਆਦਿ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਕਾ ਸਿੰਘ ਖੁੰਡੇ ਹਲਾਲ, ਬਾਜ਼ ਸਿੰਘ ਭੁੱਟੀਵਾਲਾ ਅਤੇ ਜਸਵਿੰਦਰ ਸਿੰਘ ਸਗੂਧੋਣ ਵੀ ਸ਼ਾਮਲ ਹੋਏ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *