ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਜੈ ਮਿਲਾਪ, ਮੁੱਖ ਮੰਤਰੀ ਰਾਹਤ ਕੋਸ਼ ‘ਚ ਦਿੱਤੇ 2 ਲੱਖ ਰੁਪਏ

Spread the love
ਫੱਤੂਢੀਗਾ 5 ਸਤੰਬਰ ਕੁਲਵਿੰਦਰ ਸਿੰਘ ਪੰਜਾਬ ‘ਚ ਆਈ ਹੜ੍ਹ ਦੀ ਸਥਿਤੀ ਨੂੰ ਵੇਖਦੇ ਹੋਏ ਪੰਜਾਬ ਮੈਡੀਕਲ ਲੈਬੋਰਟਰੀ ਐਸੋਸੀਏਸ਼ਨ (ਜੈ ਮਲਾਪ) ਦੀ ਸੂਬਾ ਕੋਰ ਕਮੇਟੀ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਕੋਸ਼ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਇਹ ਚੈੱਕ ਸੂਬਾ ਪ੍ਰਧਾਨ ਜਗਦੀਪ ਭਾਰਦਵਾਜ (ਸੁਨਾਮ), ਜਰਨਲ ਸਕੱਤਰ ਰਾਜਨ ਬੈਕਟਰ ਤੇ ਖਜ਼ਾਨਚੀ ਸੁਰਜੀਤ ਸਿੰਘ ਚੰਦੀ ਦੀ ਅਗਵਾਈ ਹੇਠ ਜੈ ਮਲਾਪ ਸੰਗਠਨ ਦੇ ਮੈਂਬਰਾਂ ਨੇ ਸੌਂਪਿਆ। ਇਸ ਮੌਕੇ ਸੂਬਾ ਪ੍ਰਧਾਨ ਜਗਦੀਪ ਭਾਰਦਵਾਜ ਨੇ ਕਿਹਾ ਕਿ ਪੰਜਾਬ ਦੇ ਸਾਰੇ ਜੈ ਮਲਾਪ ਮੈਂਬਰ ਸਰਕਾਰ ਦੇ ਨਾਲ ਖੜ੍ਹੇ ਹਨ ਤੇ ਨਿੱਜੀ ਪੱਧਰ ‘ਤੇ ਵੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਜੇਕਰ ਸਰਕਾਰ ਨੂੰ ਕਿਸੇ ਵੀ ਥਾਂ ਜੈ ਮਲਾਪ ਮੈਂਬਰਾਂ ਦੀ ਵਲੰਟੀਅਰ ਵਜੋਂ ਲੋੜ ਪਈ ਤਾਂ ਸੰਗਠਨ ਪੂਰੀ ਤਰ੍ਹਾਂ ਸਹਿਯੋਗ ਦੇਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜੈ ਮਲਾਪ ਪੰਜਾਬ ਦੀ ਇਸ ਮਨੁੱਖਤਾ ਭਰੀ ਪਹਿਲ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਹ ਸੰਗਠਨ ਦੇ ਇਸ ਕਦਮ ਨਾਲ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਸੰਗਠਨ ਤੇ ਇਸ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਭਰੋਸਾ ਜਤਾਇਆ ਕਿ ਇਸ ਤਰ੍ਹਾਂ ਦੇ ਸਹਿਯੋਗ ਨਾਲ ਹੀ ਪੰਜਾਬ ਇਸ ਆਪਦਾ ਦੀ ਘੜੀ ਤੋਂ ਬਾਹਰ ਨਿਕਲੇਗਾ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *