ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦਿੱਤੀਆਂ ਭਗਵਾਨ ਪਰਸ਼ੂਰਾਮ ਜੈਅੰਤੀ ਦੀਆਂ ਸ਼ੁੱਭ ਇੱਛਾਵਾਂ

Spread the love

ਫਗਵਾੜਾ 29 ਅਪ੍ਰੈਲ (   ਪ੍ਰੀਤ ਕੌਰ ਪ੍ਰੀਤੀ) ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਤੱਪ ਅਸਥਾਨ ਖਾਟੀ ਧਾਮ ਵਿਖੇ ਨਤਮਸਤਕ ਹੁੰਦਿਆਂ ਭਗਵਾਨ ਪਰਸ਼ੂਰਾਮ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਮੰਦਿਰ ਵਿਖੇ ਕਰਵਾਏ ਹਵਨ ‘ਚ ਆਹੂਤੀ ਪਾਈ ਅਤੇ ਸਮੂਹ ਹਾਜਰੀਨ ਨੂੰ ਭਗਵਾਨ ਪਰਸ਼ੂਰਾਮ ਜੈਯੰਤੀ ਦੀਆਂ ਸ਼ੁਭ ਇੱਛਾਵਾਂ ਦਿੱਤੀਆਂ। ਧਾਲੀਵਾਲ ਨੇ ਕਿਹਾ ਕਿ ਭਾਰਤ ਰਿਖੀਆਂ, ਮੁਨੀਆਂ, ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਫਕੀਰਾਂ ਦੀ ਮਹਾਨ ਧਰਤੀ ਹੈ। ਸਾਰੇ ਹੀ ਮਹਾਪੁਰਸ਼ਾਂ ਦੇ ਜੀਵਨ ਤੋਂ ਸਾਨੂੰ ਸੱਚਾਈ ਅਤੇ ਨਿਆ ਦੇ ਰਸਤੇ ‘ਤੇ ਚਲਦਿਆਂ ਦਸਾਂ ਨੁਹਾਂ ਦੀ ਕਿਰਤ ਕਰਨ, ਕਮਜ਼ੋਰਾਂ, ਮਜਬੂਰਾਂ ਤੇ ਲਾਚਾਰਾਂ ਦਾ ਸਾਥ ਦੇਣ ਦੀ ਪ੍ਰੇਰਣਾ ਮਿਲਦੀ ਹੈ। ਸਾਨੂੰ ਭਗਵਾਨ ਪਰਸ਼ੂਰਾਮ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਮੰਦਿਰ ਕਮੇਟੀ ਵਲੋਂ ਵਿਧਾਇਕ ਧਾਲੀਵਾਲ ਅਤੇ ਉਹਨਾਂ ਦੇ ਸਾਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪਹੁੰਚੇ ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁਲਾਰਾਇ, ਬਲਾਕ ਸ਼ਹਿਰੀ ਕਾਂਗਰਸ ਪ੍ਰਧਾਨ ਤਰਨਜੀਤ ਬੰਟੀ ਵਾਲੀਆ ਕੋਂਸਲਰ, ਸਾਬਕਾ ਬਲਾਕ ਪ੍ਰਧਾਨ ਸੰਜੀਵ ਬੁੱਗਾ ਕੌਂਸਲਰ, ਜਤਿੰਦਰ ਵਰਮਾਨੀ ਕੌਂਸਲਰ, ਅਨਿਲ ਡਾਬਰ, ਮਾਰਕਿਟ ਕਮੇਟੀ ਫਗਵਾੜਾ ਦੇ ਸਾਬਕਾ ਚੇਅਰਮੈਨ ਨਰੇਸ਼ ਭਾਰਦਵਾਜ, ਡੈਲੀਗੇਟ ਮੈਂਬਰ ਪੰਜਾਬ ਗੁਰਜੀਤ ਪਾਲ ਵਾਲੀਆ, ਸੀਨੀਅਰ ਆਗੂ ਵਿਨੋਦ ਵਰਮਾਨੀ, ਸੁਨੀਲ ਪਰਾਸ਼ਰ, ਅਗਮ ਪਰਾਸ਼ਰ, ਬੰਟੀ ਸ਼੍ਰੀਨਾਥ ਪੈਲੇਸ, ਸਾਬੀ ਜੱਸਲ ਸਰਪੰਚ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਗਭਰੂ ਖੁਰਮਪੁਰ ਨੇ ਵੀ ਭਗਵਾਨ ਪਰਸ਼ੂਰਾਮ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਤਸਵੀਰ ਸਮੇਤ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *