ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਹਾਇਕ ਕਮਿਸ਼ਨਰ ਨੇ ਕੀਤੀ ਮੀਟਿੰਗ

Spread the love

ਸ੍ਰੀ ਮੁਕਤਸਰ ਸਾਹਿਬ, 04 ਅਗਸਤ ()- 15 ਅਗਸਤ 2025 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਸਹਾਇਕ ਕਮਿਸ਼ਨਰ (ਜੀ) ਸ੍ਰੀ ਮੁਕਤਸਰ ਸਾਹਿਬ ਸ਼ਿਵਾਂਸ ਅਸਥਾਨਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਸਹਾਇਕ ਕਮਿਸ਼ਨਰ ਅਸਥਾਨਾ ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਹਾੜਾ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਦਿਹਾੜੇ ਵਿੱਚ ਆਉਣ ਵਾਲੇ ਲੋਕਾਂ ਲਈ ਟ੍ਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟਰੈਫਿਕ ਦੀ ਸਮੱਸਿਆ ਨਾ ਆਵੇ। ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਹਾੜੇ ਮੌਕੇ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਮੁੱਚੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ, ਸਿਹਤ, ਜ਼ਿਲ੍ਹਾ ਮੰਡੀ ਬੋਰਡ, ਖੇਡ ਵਿਭਾਗ, ਜਲ ਸਪਲਾਈ ਅਤੇ ਖ਼ੁਰਾਕ ਸਪਲਾਈ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਇਸੇ ਤਰ੍ਹਾਂ ਹੀ ਆਜ਼ਾਦੀ ਦਿਹਾੜੇ ਸਬੰਧੀ ਪਹਿਲੀ ਰਹਿਰਸਲ ਅੱਜ ਗੁਰੂ ਗੋਬਿੰਦ ਸਿੰਘ ਪਾਰਕ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਇਸ ਮੌਕੇ ਸ.ਸ.ਸ.ਸਕੂਲ (ਮੁੰਡੇ), ਸ੍ਰੀ ਮੁਕਤਸਰ ਸਾਹਿਬ, ਸ.ਸ.ਸ.ਸਕੂਲ (ਕੰਨਿਆ), ਸ੍ਰੀ ਮੁਕਤਸਰ ਸਾਹਿਬ, ਸ.ਸ.ਸ. ਸਕੂਲ ਸਰਾਏਨਾਗਾ, ਅਕਾਲ ਅਕੈਡਮੀ, ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਲਿਟਲ ਫਲਾਵਰ ਕੌਨਵੈਂਟ ਸਕੂਲ, ਕੁਲਵੰਤ ਜੋਸ਼ੀ ਕੌਨਵੈਂਟ ਸਕੂਲ, ਰੁਪਾਣਾ, ਦਸ਼ਮੇਸ਼ ਸਕੂਲ ਬਾਦਲ, ਡੀ.ਏ.ਵੀ. ਪਬਲਿਕ ਸਕੂਲ, ਐਲ.ਡੀ.ਆਰ. ਲੰਬੀ ਢਾਬ, ਸ਼ਿਵਾਲਿਕ ਪਬਲਿਕ ਸੂਕਲ, ਦੇਸ਼ ਭਗਤ ਗੋਲਬਲ ਸਕੂਲ, ਸ.ਸ.ਸ. ਸਕੂਲ, ਉਦੇਕਰਨ, ਸ.ਸ.ਸ. ਸਕੂਲ ਮਰਾੜਕਲਾਂ, ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ, ਕੋਰਿਓਗ੍ਰਾਫ਼ੀ ਆਦਿ ਦੀ ਪੇਸ਼ਕਾਰੀ ਕੀਤੀ ਗਈ ਅਤੇ ਜਿਮਨਾਸਟਿਕ ਦੌਰਾਨ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੀ ਅਹਿਮ ਭੂਮਿਕਾ ਰਹੀ। ਇਸ ਮੌਕੇ ਉਪ-ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਡੀ.ਐਸ.ਪੀ. (ਐੱਚ) ਅਮਨਦੀਪ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੌਂਗਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ, ਪ੍ਰਿੰਸੀਪਲ ਕਪਿਲ ਸ਼ਰਮਾ, ਰਾਜ ਕੁਮਾਰ ਮੌਂਗਾ, ਪ੍ਰਵੀਨ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *