24 ਦਿਨਾ ਬਾਅਦ ਵੀ ਪੀੜਤ ਪਰਿਵਾਰ ਅਗਨੀਵੀਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਇਨਕਾਰੀ

Spread the love
ਕੋਟਕਪੂਰਾ,  ਜੂਨ (ਟਿੰਕੂ ਕੁਮਾਰ) :- ਭਾਵੇਂ ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਵੀਰ ਸਕੀਮ ਦਾ ਰੱਜ ਕੇ ਵਿਰੋਧ ਹੋਇਆ ਪਰ ਬੇਰੁਜਗਾਰੀ ਦੇ ਚੱਲਦਿਆਂ ਨੌਜਵਾਨਾ ਵਲੋਂ ਅਗਨੀਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ ਹੋਣ ਦਾ ਸਿਲਸਿਲਾ ਜਾਰੀ ਰੱਖਿਆ ਗਿਆ ਪਰ ਫੌਜ਼ੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਅਗਨੀਵੀਰ ਨੌਜਵਾਨਾ ਦਾ ਵਾਂਝੇ ਰਹਿਣਾ ਸੁਭਾਵਿਕ ਹੈ। ਬੀਤੀ 15 ਮਈ ਨੂੰ ਇੱਕ ਦੁੱਖ ਭਰੀ ਖਬਰ ਪਰਿਵਾਰ ਨੂੰ ਮਿਲੀ ਕਿ ਉਹਨਾਂ ਦਾ 20 ਸਾਲ ਦਾ ਨੋਜਵਾਨ ਪੁੱਤਰ ਸ਼੍ਰੀਨਗਰ ਬਾਰਡਰ ’ਤੇ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਹੈ। ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਕਿਉਂਕਿ ਭਾਰਤੀ ਫੌਜ਼ ਵਿੱਚ ਅਗਨੀਵੀਰ ਦੇ ਤੌਰ ’ਤੇ ਭਰਤੀ ਹੋਏ ਨੋਜਵਾਨ ਅਕਾਸ਼ਦੀਪ ਸਿੰਘ ਦੇ ਪਰਿਵਾਰ ਨੂੰ ਸਰਕਾਰ ਜਾਂ ਮਿਲਟਰੀ ਤੋਂ ਮਿਲਣ ਵਾਲੀਆਂ ਸਹੂਲਤਾਂ ਤਾਂ ਨਾ ਮਿਲ ਸਕੀਆਂ, ਬਲਕਿ ਉਹ ਦੇਸ਼ ਲਈ ਸ਼ਹੀਦ ਹੋਣ ਦੇ ਬਾਵਜੂਦ ਵੀ ਸ਼ਹੀਦ ਦਾ ਸਨਮਾਨ ਵੀ ਹਾਸਲ ਨਾ ਕਰ ਸਕਿਆ। ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਦਾ ਦਾਅਵਾ ਹੈ ਕਿ ਜੇਕਰ ਫੌਜ਼ ਅਕਾਸ਼ਦੀਪ ਸਿੰਘ ਦੀ ਮੌਤ ਦੇ ਕਾਰਨਾ ਬਾਰੇ ਪ੍ਰਗਟਾਵਾ ਕਰਦੀ ਹੈ ਤਾਂ ਉਸ ਤੋਂ ਬਾਅਦ ਹੀ ਫੈਸਲਾ ਲਿਆ ਜਾ ਸਕਦਾ ਹੈ ਪਰ ਫੌਜ ਦੀ ਹੈਰਾਨੀਜਨਕ ਚੁੱਪੀ ਵੀ ਪੀੜਤ ਪਰਿਵਾਰ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ। ਭਾਵੇਂ ਅਕਾਸ਼ਦੀਪ ਸਿੰਘ ਦੇ ਅੰਤਿਮ ਸਸਕਾਰ ਅਤੇ ਸ਼ਰਧਾਂਜ਼ਲੀ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਰਾਜਨੀਤਿਕ ਆਗੂਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ ਪਰ ਹੁਣ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਦੇ ਰਵੱਈਏ ਤੋਂ ਨਿਰਾਸ਼ ਅਤੇ ਨਰਾਜ ਪੀੜਤ ਪਰਿਵਾਰ ਨੇ ਫੈਸਲਾ ਕੀਤਾ ਹੈ ਕਿ ਉਹ ਜਦੋਂ ਤੱਕ ਅਕਾਸ਼ਦੀਪ ਨੂੰ ਸ਼ਹੀਦ ਦਾ ਰੁਤਬਾ ਨਹੀਂ ਮਿਲਦਾ, ਉਦੋਂ ਤੱਕ ਉਸਦੀਆਂ ਅਸਥੀਆਂ ਜਲ ਪ੍ਰਵਾਹ ਨਹੀਂ ਕੀਤੀਆਂ ਜਾਣਗੀਆਂ। ਅੱਜ 24 ਦਿਨ ਬੀਤਣ ਉਪਰੰਤ ਵੀ ਪਰਿਵਾਰ ਨੇ ਅਕਾਸ਼ਦੀਪ ਦੀਆਂ ਅਸਥੀਆਂ ਨੂੰ ਆਪਣੇ ਘਰ ਵਿੱਚ ਰੱਖਿਆ ਹੋਇਆ ਹੈ।

2 Attachments • Scanned by Gmail

  • Related Posts

    ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ” ਲੋਕ ਮਿਲਾਨੀ ” ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤਾ ਹੈ: ਕਰਮਜੀਤ ਸਿੰਘ ਰਿੰਟੂ

    Spread the love

    Spread the loveਅੰਮ੍ਰਿਤਸਰ, 7 ਜੁਲਾਈ, ( ਮਨਜੀਤ ਸਿੰਘ ਸ਼ੇਰਗਿੱਲ)     ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ…

    ਕੈਨੇਡਾ ਨਹਿਰ ਵਿੱਚ ਡੁੱਬਣ ਕਾਰਨ ਤਪਾ ਮੰਡੀ ਦੇ ਨੌਜਵਾਨ ਦੀ ਮੌਤ  ਮਾਪਿਆਂ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਤੋਂ ਪੁੱਤ ਦੀ ਮ੍ਰਿਤਕ ਦੇਹ ਤਪਾ ਲਿਆਉਣ ਦੀ ਮੰਗ

    Spread the love

    Spread the love ਤਪਾ ਮੰਡੀ ,7 ਜੁਲਾਈ (ਗੋਲਡੀ ਵਿਆਸ) ਕੈਨੇਡਾ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜੋਂ ਨਹਿਰ ਵਿੱਚ ਡੁੱਬਦੇ ਆਪਣੇ ਦੋਸਤ ਯੋਗਰਾਜ ਸਿੰਘ…

    Leave a Reply

    Your email address will not be published. Required fields are marked *