28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ

Spread the love
ਨਾਭਾ, 22, ਸਤੰਬਰ,(ਰਮਨ ਭਾਟੀਆ)— ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 21 ਸਤੰਬਰ ਨੂੰ ਤਲਵੰਡੀ ਸਾਬੋ, ਬਠਿੰਡਾ ਤੋਂ ਸ਼ੁਰੂ ਹੋ ਕੇ 28 ਸਤੰਬਰ ਨੂੰ ਨਾਭਾ ਵਿਧਾਨ ਸਭਾ ਹਲਕੇ ਵਿੱਚ ਪਹੁੰਚੇਗੀ। “ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ”।ਯਾਤਰਾ ਦੀਆਂ ਤਿਆਰੀਆਂ ਸਬੰਧੀ ਭਾਜਪਾ ਪੰਜਾਬ ਦੇ ਸਕੱਤਰ ਚਰਨਜੀਤ ਸਿੰਘ ਬਰਾੜ, ਭਾਜਪਾ ਦੱਖਣੀ ਦੇ ਪ੍ਰਧਾਨ ਹਰਮੇਸ ਗੋਇਲ ਅਤੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਯਾਤਰਾ ਦੇ ਰੂਟ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨਾਭਾ ਵਾਸੀਆਂ ਨੂੰ 28 ਸਤੰਬਰ ਨੂੰ ਯਾਤਰਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਯਾਤਰਾ ਦੇ ਸਮਾਪਤੀ ਪੜਾਅ ਵਜੋਂ 30 ਸਤੰਬਰ ਨੂੰ ਜਲੰਧਰ ਵਿੱਚ ਵਿਸ਼ਾਲ ਰੈਲੀ ਹੋਵੇਗੀ, ਜਿਸ ਵਿੱਚ ਭਾਜਪਾ ਦੇ ਉੱਚ ਪੱਧਰੀ ਆਗੂ ਸੰਬੋਧਨ ਕਰਨਗੇ।ਇਸ ਮੌਕੇ ਥੂਹੀ ਮੰਡਲ ਪ੍ਰਧਾਨ ਰਿਸ਼ੂ ਵਰਮਾ, ਜਨਰਲ ਸਕੱਤਰ ਗੌਰਵ ਜਲੋਟਾ, ਜ਼ਿਲ੍ਹਾ ਪਟਿਆਲਾ ਦੱਖਣੀ ਦੇ ਮੀਤ ਪ੍ਰਧਾਨ ਸੰਨੀ ਸਿੰਗਲਾ, ਵਰਿੰਦਰ ਸਿੰਘ ਬਿੱਟੂ, ਭਗਵੰਤ ਸਿੰਘ ਰਾਮਗੜ੍ਹੀਆ, ਸਰਬਜੀਤ ਸਿੰਘ ਰਾਮਗੜ੍ਹੀਆ, ਪੰਚਾਇਤ ਮੈਂਬਰ ਜੋਰਾ ਸਿੰਘ, ਸੁਖਦੇਵ ਸਿੰਘ ਪੀਟਰ, ਮਨਦੀਪ ਸਿੰਘ, ਗਾਇਕ ਮਾਣਕ ਅਲੀ, ਜਸਪ੍ਰੀਤ ਸਿੰਘ, ਰਣਜੀਤ ਰਾਣਾ, ਹਰਮਨ ਸਿੰਘ ਅਤੇ ਸੁਖਵਿੰਦਰ ਘੋਨਾ ਸਮੇਤ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। ਭਾਜਪਾ ਦਾ ਸੰਦੇਸ਼: “ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰੀਏ—ਨਸ਼ਾ ਮੁਕਤ ਪੰਜਾਬ ਲਈ ਇਕੱਠੇ ਹੋਈਏ।”
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *