31 ਨੂੰ ਜੈਤੋ ਹਲਕਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਰੋਧੀਆਂ ਦੀਆਂ ਜੜਾਂ ਹਿਲਾ ਦੇਵੇਗੀ : ਡਾ. ਸਤਨਾਮ ਸਿੰਘ ਸਿੱਧੂ 

Spread the love
 ਜੈਤੋ, 26 ਮਾਰਚ (ਹਰਵਿੰਦਰਪਾਲ ਸ਼ਰਮਾ) ਬਹਿਬਲ ਖੁਰਦ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਡਾਕਟਰ ਸਤਨਾਮ ਸਿੰਘ ਸਿੱਧੂ ਨੇ ਕਿਹਾ ਕਿ 31 ਮਾਰਚ ਨੂੰ ਜੈਤੋ ਹਲਕਾ ਵਿੱਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਵਿਰੋਧੀ ਪਾਰਟੀਆਂ ਦੀਆਂ ਜੜਾਂ ਹਿਲਾ ਦੇਵੇਗੀ। ਇਸ ਸਮੇਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਸਤਨਾਮ ਸਿੰਘ ਸਿੱਧੂ ਦਾ ਕਹਿਣਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਨੂੰ ਭਲੀਭਾਂਤ ਜਾਣ ਚੁੱਕੇ ਹਨ। ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਗਭਗ ਬਨਣੀ ਤੈਅ ਹੋ ਚੁੱਕੀ ਹੈ। ਡਾ. ਸਤਨਾਮ ਸਿੰਘ ਸਿੱਧੂ ਦਾ ਕਹਿਣਾ ਹੈ 31 ਮਾਰਚ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਜੈਤੋ ਹਲਕਾ ਵਿੱਚ ਹੋਣ ਵਾਲੀ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੋਧਿਆਂ ਦਾ ਇਕੱਠ ਵਿਰੋਧੀ ਪਾਰਟੀਆਂ ਦੀਆਂ ਹਮੇਸ਼ਾ ਲਈ ਨੀਂਦਾਂ ਖਰਾਬ ਕਰਕੇ ਰੱਖ ਦੇਵੇਗਾ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *