31 ਅਗਸਤ ਤੱਕ ਭਰੋ ਪ੍ਰੋਪਰਟੀ ਟੈਕਸ, ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹੇ ਰਹਿਣਗੇ ਦਫ਼ਤਰ

Spread the love
ਬਰਨਾਲਾ, 29 ਅਗਸਤ (ਸੁਖਵਿੰਦਰ ਸਿੰਘ ਭੰਡਾਰੀ) ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ ਵਿਆਜ ਅਤੇ ਜੁਰਮਾਨੇ ਦੀ ਮਾਫ਼ੀ ਲਈ ਜਾਰੀ ਕੀਤੀ ਗਈ ਵਨ ਟਾਈਮ ਸੈਟਲਮੈਂਟ ਸਕੀਮ ਦੀ ਆਖ਼ਰੀ ਤਰੀਕ 31 ਅਗਸਤ ਤੈਅ ਕੀਤੀ ਗਈ ਹੈ। ਇਸ ਪਾਲਿਸੀ ਦਾ ਸਮਾਂ ਪਹਿਲੇ ਚਰਣ ਵਿੱਚ 15 ਮਈ ਤੋਂ 31 ਜੁਲਾਈ ਤੱਕ ਰੱਖਿਆ ਗਿਆ ਸੀ, ਜਿਸਨੂੰ ਬਾਅਦ ਵਿੱਚ 15 ਅਗਸਤ ਤੱਕ ਵਧਾਇਆ ਗਿਆ ਸੀ। ਹੁਣ ਸਰਕਾਰ ਨੇ ਇੱਕ ਵਾਰ ਫਿਰ ਇਸ ਯੋਜਨਾ ਦੀ ਡੈੱਡਲਾਈਨ 31 ਅਗਸਤ ਤੱਕ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਬਰਨਾਲਾ ਦੇ ਕਾਰਜਸਾਧਕ ਅਫ਼ਸਰ ਵਿਸ਼ਾਲਦੀਪ ਬਾਂਸਲ, ਪ੍ਰੋਪਰਟੀ ਟੈਕਸ ਬ੍ਰਾਂਚ ਦੇ ਮੁਖੀ ਗੁਰਕਿਰਪਾਲ ਪ੍ਰਿੰਸ ਮਹਿਤਾ, ਸੁਖਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਬਹੁਤ ਹੀ ਲਾਹੇਵੰਦ ਸਕੀਮ ਹੈ, ਜਿਸ ਤਹਿਤ ਲੋਕਾਂ ਨੂੰ ਆਪਣਾ ਬਕਾਇਆ ਪ੍ਰਾਪਰਟੀ ਟੈਕਸ 31 ਅਗਸਤ ਤੱਕ ਜਮਾ ਕਰਵਾਇਆ ਜਾਵੇ, ਜਿਸ ਦੇ ਚਲਦਿਆਂ ਸ਼ਨੀਵਾਰ ਅਤੇ ਐਤਵਾਰ ਛੁੱਟੀ ਵਾਲੇ ਦਿਨ ਦਫਤਰ ਖੁੱਲ੍ਹਾ ਰਹੇਗਾ ਅਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇਗਾ। ਨਗਰ ਕੌਂਸਲ ਬਰਨਾਲਾ ਦੇ ਕਾਰਜ ਸਾਧਕ ਅਫਸਰ ਵਿਸ਼ਾਲਦੀਪ ਬਾਂਸਲ ਨੇ ਜਾਣਕਾਰੀ ਦਿੰਦੇ ਹੋਏ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 31 ਅਗਸਤ ਤੱਕ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਜਿਸ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਛੋਟ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਾਲਣਾ ਕਰਦਿਆਂ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆ ਲਈ ਪ੍ਰੋਪਰਟੀ ਟੈਕਸ ਬ੍ਰਾਂਚ ਤੇ ਅਧਿਕਾਰੀ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ 31 ਅਗਸਤ ਤੋਂ ਬਾਅਦ ਨਗਰ ਕੌਂਸਲ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਪ੍ਰਾਪਰਟੀ ਮਾਲਕਾਂ ਖ਼ਿਲਾਫ ਵਿਭਾਗੀ ਕਾਰਵਾਈ ਕੀਤੀ  ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਬਰਨਾਲਾ ਸ਼ਹਿਰ ਦੇ ਲੋਕਾਂ ਨੂੰ ਬਾਜ਼ਾਰਾਂ ’ਚ ਜਾ ਕੇ ਅਤੇ ਅਨਾਉਸਮੈਂਟ ਰਾਹੀ ਵੀਂ ਅਪੀਲ ਕੀਤੀ ਜਾ ਰਹੀ ਹੈ ਕਿ ਬਣਦਾ ਪ੍ਰੋਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਹਨ ਕਿ ਜਿਨ੍ਹਾਂ ਦਾ ਪ੍ਰੋਪਰਟੀ ਟੈਕਸ ਰਹਿੰਦਾ ਹੈ, ਉਹ ਰਿਕਵਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕੁਝ ਲੋਕਾਂ ਵੱਲੋਂ ਪਿਛਲੇ 10 ਸਾਲ ਤੋਂ ਪ੍ਰੋਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਉਹ ਇਸ ਸਕੀਮ ਦੇ ਤਹਿਤ ਜਲਦ ਤੋਂ ਜਲਦ ਆਪਣਾ ਪ੍ਰੋਪਰਟੀ ਟੈਕਸ ਭਰ ਸਕਦੇ ਹਨ।
  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *