31 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸਬੰਧੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ : ਗੁਰਚੇਤ ਸਿੰਘ ਢਿੱਲੋਂ 

Spread the love
ਜੈਤੋ, 27 ਮਾਰਚ (ਹਰਵਿੰਦਰਪਾਲ ਸ਼ਰਮਾ) 31 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਜਾਬ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਜੈਤੋ ਹਲਕੇ ਅੰਦਰ ਵੱਡੇ ਪੱਧਰ ‘ਤੇ ਰੈਲੀ ਕੀਤੀ ਜਾ ਰਹੀ ਹੈ। ਇਸ ਸਮੇਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਦੱਸਿਆ ਕਿ 31 ਮਾਰਚ ਨੂੰ ਜੈਤੋ ਹਲਕੇ ‘ਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਸਬੰਧੀ ਲੋਕਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾਂ ਰਹੀਆਂ ਹਨ। ਉਹਨਾਂ ਕਿਹਾ ਕਿ ਜੈਤੋ ਹਲਕੇ ਦੇ ਲੋਕਾਂ ਵੱਲੋਂ ਬਹੁਤ ਹੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਗੁਰਚੇਤ ਸਿੰਘ ਢਿੱਲੋਂ ਬਰਗਾੜੀ ਦਾ ਕਹਿਣਾ ਹੈ ਕਿ ਜੈਤੋ ਹਲਕੇ ਦੇ ਲੋਕਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਵੱਡੇ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਦਿੱਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜਤ ਦੇਖ ਕੇ ਮੌਜੂਦਾ ਆਪ ਸਰਕਾਰ ਅਤੇ ਵਿਰੋਧੀ ਪਾਰਟੀਆਂ ਘਬਰਾਹਟ ਵਿੱਚ ਆਈਆਂ ਹੋਈਆਂ ਹਨ। ਉਹਨਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਝੂਠੇ ਲਾਰਿਆਂ ਨਾਲ ਬਣੀ ਆਪ ਸਰਕਾਰ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ ਅਤੇ ਲੋਕ ਇਹਨਾਂ ਦੀਆਂ ਝੂਠੀਆਂ ਗੱਲਾਂ ‘ਤੇ ਇਸ ਵਾਰ ਵਿਸ਼ਵਾਸ ਨਹੀਂ ਕਰਨਗੇ ਅਤੇ ਇਹਨਾਂ ਨੂੰ ਪੰਜਾਬ ਵਿੱਚੋਂ ਚਲਦਾ ਕਰਨਗੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਅੰਦਰ ਜੋ ਵੀ ਕੰਮ ਹੋਏ ਹਨ ਲੋਕ ਉਹਨਾਂ ਨੂੰ ਅੱਜ ਵੀ ਯਾਦ ਕਰਦੇ ਹਨ ਅਤੇ ਬਾਕੀ ਸਰਕਾਰਾਂ ਵੱਲੋਂ ਬਸ ਲੋਕਾਂ ਨੂੰ ਝੂਠੇ ਲਾਰਿਆਂ ਵਿੱਚ ਹੀ ਰੱਖਿਆ ਗਿਆ ਹੈ, ਜਿਨਾਂ ਦੇ ਝੂਠੇ ਲਾਰਿਆਂ ਤੋਂ ਪੰਜਾਬ ਦੇ ਲੋਕ ਅੱਜ ਵੀ ਭਲੀ ਭਾਂਤ ਜਾਣੂ ਹਨ । ਗੁਰਚੇਤ ਸਿੰਘ ਢਿੱਲੋ ਬਰਗਾੜੀ ਦਾ ਕਹਿਣਾ ਹੈ ਜੈਤੋ ਹਲਕੇ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਹੀ ਬਹੁਤ ਭਰਵਾਂ ਹੁੰਗਾਰਾ ਦਿੱਤਾ ਜਾਂ ਰਿਹਾ ਹੈ ਅਤੇ 31 ਮਾਰਚ ਵਾਲੀ ਰੈਲੀ ਦਾ ਇਕੱਠ ਵੱਡਾ ਰਿਕਾਰਡ ਕਾਇਮ ਕਰੇਗੀ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *