43 ਲੱਖ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਕ ਤੱਕ ਸੜਕ ਦੀ ਰਿਪੇਅਰ- ਜਿੰਪਾ

Spread the love

ਫਗਵਾੜਾ, ਹੁਸ਼ਿਆਰਪੁਰ 3 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)-ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਬੀਤੇ ਦਿਨੀਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਸਮੇਤ ਕੀਤੇ ਦੌਰੇ ਉਪਰੰਤ ਸੜਕ ਦੀ ਰਿਪੇਅਰ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ | ਵਿਧਾਇਕ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਲਈ ਸੁਖਾਲੀ ਆਵਾਜਾਈ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 43 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਮੁਕੰਮਲ ਰਿਪੇਅਰ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਕਾਰਜ ਕੁੱਝ ਹੀ ਦਿਨਾਂ ਵਿਚ ਨੇਪਰੇ ਚੜ੍ਹਨ ਉਪਰੰਤ ਲੋਕਾਂ ਲਈ ਇਸ ਰੂਟ ‘ਤੇ ਆਉਣਾ-ਜਾਣਾ ਹੋਰ ਸੌਖਾ ਹੋ ਜਾਵੇਗਾ | ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਪੁਲ ਦੀ ਮਾੜੀ ਹਾਲਤ ਬਾਰੇ ਵਿਧਾਇਕ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ 2.34 ਕਰੋੜ ਰੁਪਏ ਦੀ ਲਾਗਤ ਨਾਲ ਇਹ ਕੰਮ ਮੁਕੰਮਲ ਹੋਵੇਗਾ ਜਿਸ ਦੀ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਸੀ ਕਿ ਇਸ ਪੁਲ ਨੂੰ ਬਣਵਾਇਆ ਜਾਵੇ ਜੋ ਕਿ ਆਉਂਦੇ ਕੁੱਝ ਹਫ਼ਤਿਆਂ ਵਿਚ ਪੂਰੀ ਹੋ ਜਾਵੇਗੀ | ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਭਰ ਸ਼ਹਿਰੀ ਖੇਤਰ ਵਿਚ ਨਾਗਰਿਕਾਂ ਨੂੰ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀਆਂ-ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿਚ ਲੋੜੀਂਦਾ ਵਿਕਾਸ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ |

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *