6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ— ਛੀਨਾ  47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ; ਯੂਨੀਵਰਸਲ ਹੈਲਥ ਕਵਰੇਜ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਪੰਜਾਬ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਮਹਿੰਗੇ ਆਪ੍ਰੇਸ਼ਨਾਂ ਸਮੇਤ ਰੁਟੀਨ ਸਿਹਤ ਸੇਵਾਵਾਂ ਵੀ ਪੂਰੀ ਤਰ੍ਹਾਂ ਮੁਫ਼ਤ

Spread the love
ਅੰਮ੍ਰਿਤਸਰ, 10 ਜੁਲਾਈ (       ) – ਪੰਜਾਬ ਸਰਕਾਰ ਦੀ ਲੋਕ ਭਲਾਈ ਲਈ ਸਮਰਪਿਤ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਸ਼ੁਰੂ ਹੋਣ ਦੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚ ਤੋਂ ਰਾਹਤ ਦਿੰਦਿਆਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। 8 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ ਤੱਕ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ‘ਤੇ ਲਗਭਗ 852 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ਅਤੇ ਹਰ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ। ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਆਮ ਸਿਹਤ ਸੇਵਾਵਾਂ, ਸਗੋਂ ਦਿਲ, ਗੁਰਦੇ, ਹੱਡੀਆਂ, ਰੀੜ੍ਹ ਦੀ ਹੱਡੀ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਮਹਿੰਗੇ ਇਲਾਜ ਨੂੰ ਵੀ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾਉਣ ਵਾਲੀ ਇੱਕ ਪ੍ਰਭਾਵਸ਼ਾਲੀ ਸਮਾਜਿਕ ਸੁਰੱਖਿਆ ਯੋਜਨਾ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕ੍ਰੋਨਿਕ ਹੀਮੋਡਾਇਲਿਸਿਸ ਤਹਿਤ ਹੁਣ ਤੱਕ 1.58 ਲੱਖ ਤੋਂ ਵੱਧ ਡਾਇਲਿਸਿਸ ਸੈਸ਼ਨ ਕੀਤੇ ਗਏ ਹਨ, ਜਿਸ ਨਾਲ ਗੁਰਦੇ ਦੀ ਬਿਮਾਰੀ ਨਾਲ ਪੀੜਤ ਹਜ਼ਾਰਾਂ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਲਗਭਗ 12,400 ਲੈਪਰੋਸਕੋਪਿਕ ਗੌਲਬਲੈਡਰ ਸਰਜਰੀਆਂ ਕੀਤੀਆਂ ਗਈਆਂ ਹਨ। ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ, ਹਿਪ ਰਿਪਲੇਸਮੈਂਟ, ਹਿਸਟਰੇਕਟੋਮੀ, ਸੀਜ਼ੇਰੀਅਨ ਅਤੇ ਨਾਰਮਲ ਡਿਲੀਵਰੀ, ਜਨਰਲ ਲੈਪਰੋਟੋਮੀ ਸਮੇਤ ਕਈ ਹੋਰ ਇਲਾਜਾਂ ਦਾ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸਭ ਤੋਂ ਵੱਧ ਖਰਚ ਵਾਲੇ ਇਲਾਜਾਂ ਵਿੱਚ ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ ‘ਤੇ ਲਗਭਗ 70.86 ਕਰੋੜ ਰੁਪਏ, ਪੀ.ਟੀ.ਸੀ.ਏ. (ਦਿਲ ਵਿੱਚ ਸਟੈਂਟ ਪਾਉਣ ਦੀ ਪ੍ਰਕਿਰਿਆ) ‘ਤੇ ਲਗਭਗ 70.02 ਕਰੋੜ ਰੁਪਏ ਅਤੇ ਲੈਪਰੋਸਕੋਪਿਕ ਗੌਲਬਲੈਡਰ ਸਰਜਰੀ ‘ਤੇ ਲਗਭਗ 36.28 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਹਿਪ ਰਿਪਲੇਸਮੈਂਟ, ਸਪਾਈਨ ਸਰਜਰੀ, ਕੋਰੋਨਰੀ ਆਰਟਰੀ ਬਾਈਪਾਸ ਗ੍ਰਾਫਟਿੰਗ (ਸੀਏਬੀਜੀ), ਮੋਤੀਆਬਿੰਦ ਦੇ ਆਪ੍ਰੇਸ਼ਨ ਅਤੇ ਹੋਰ ਜਟਿਲ ਸਰਜਰੀਆਂ ਵੀ ਯੋਜਨਾ ਤਹਿਤ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਇਲਾਜ ਦੇ ਅੰਕੜੇ ਇਸ ਗੱਲ ਦਾ ਸਬੂਤ ਹਨ ਕਿ ਮੁੱਖ ਮੰਤਰੀ ਸਿਹਤ ਯੋਜਨਾ ਵਿਆਪਕ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਰੋਜ਼ਾਨਾ ਹਜ਼ਾਰਾਂ ਮਰੀਜ਼ ਡਾਇਲਿਸਿਸ, ਜਣੇਪੇ ਸਬੰਧੀ ਸੇਵਾਵਾਂ, ਐਮਰਜੈਂਸੀ ਇਲਾਜ ਅਤੇ ਗੰਭੀਰ ਸਰਜਰੀਆਂ ਦਾ ਬਿਨਾਂ ਕਿਸੇ ਆਰਥਿਕ ਬੋਝ ਦੇ ਲਾਭ ਲੈ ਰਹੇ ਹਨ। ਅੰਤ ਵਿੱਚ ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਸੂਚੀਬੱਧ ਹਸਪਤਾਲਾਂ ਦਾ ਨੈੱਟਵਰਕ ਹੋਰ ਮਜ਼ਬੂਤ ਕਰਨ, ਜਨ-ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਸੂਬੇ ਦਾ ਹਰ ਯੋਗ ਪਰਿਵਾਰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਆਰਥਿਕ ਕਮੀ ਕਾਰਨ ਕੋਈ ਵੀ ਨਾਗਰਿਕ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ।

 

  • Related Posts

    ਛੁੱਟੀ ਵਾਲੇ ਦਿਨ ਸਮੂਹ ਸਕੂਲ ਸਟਾਫ ਨੂੰ ਸਕੂਲ ਬੁਲਾਉਣਾ ਗੈਰ ਵਾਜਬ : ਨਵਪ੍ਰੀਤ ਬੱਲੀ 

    Spread the love

    Spread the loveਸ੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਮਿਤੀ 11 ਜੁਲਾਈ ਅਤੇ 12 ਜੁਲਾਈ ਨੂੰ ਸਾਰੇ…

    ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਸਿੱਧ ਸਮਾਜਸੇਵੀ ਪ੍ਰਧਾਨ ਬਾਬਾ ਸ਼ਨੀ ਦੇਵ ਸੇਵਾ ਸੁਸਾਇਟੀ ਦਵਿੰਦਰ ਗਾਂਧੀ ਨੂੰ ਕੀਤਾ ਗਿਆ ਸਨਮਾਨਿਤ :ਚੇਅਰਮੈਨ ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਨਾ ਬਹੁਤ ਵੱਡੀ ਸੇਵਾ :ਸੋਨੀ ਬਾਬਾ ਜੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ ) ਪਰਾਈਵੇਟ ਡਰਾਈਵਰਾਂ ਦੀ ਜਥੇਬੰਦੀ ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰਡ 47 78 ਦੀ ਮਹੀਨਾ ਵਾਰ ਜਨਰਲ…

    Leave a Reply

    Your email address will not be published. Required fields are marked *