6 ਅਪ੍ਰੈਲ ਨੂੰ ਬਣਨਗੇ ਮੁਫ਼ਤ ਆਯੁਸ਼ਮਾਨ ਭਾਰਤ ਕਾਰਡ: ਡਾ: ਗੋਇਲ,ਪ੍ਰਿੰ:ਅਰੋੜਾ :

Spread the love

ਫ਼ਰੀਦਕੋਟ 02 ਅਪ੍ਰੈਲ(ਵਿਪਨ ਮਿੱਤਲ):-ਹੈਲਥ ਫਾਰ ਆਲ ਸੁਸਾਇਟੀ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਸਿਹਤ ਵਿਭਾਗ ਦੇ ਪੂਰਨ ਸਹਿਯੋਗ ਦੇ ਨਾਲ ਗੁਰੂ ਦੁਆਰਾ ਭਾਨ ਸਿੰਘ ਕਲੋਨੀ ਫਰੀਦਕੋਟ ਵਿਖੇ ਮਿਤੀ 6 ਅਪ੍ਰੈਲ ਦਿਨ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ,5 ਲੱਖ ਰੁਪਏ ਵਾਲਾ ਕਾਰਡ ਬਣਾਉਣ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਹੈਲਥ ਫਾਰ ਆਲ ਸੁਸਾਇਟੀ ਦੇ ਪ੍ਰਧਾਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਫਰੀਦਕੋਟ ਡਾਕਟਰ ਵਿਸ਼ਵਦੀਪ ਗੋਇਲ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ 70 ਸਾਲ ਤੋਂ ਉੱਪਰ ਵਾਲੇ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਮੁਫ਼ਤ ਬਣਾਏ ਜਾਣਗੇ।ਇਸ ਤੋਂ ਇਲਾਵਾ 70 ਸਾਲ ਤੋਂ ਘੱਟ ਉਮਰ ਵਾਲੇ ਉਹਨਾ ਵਿਅਕਤੀਆਂ ਦੇ ਵੀ ਮੁਫ਼ਤ ਕਾਰਡ ਬਣਾਏ ਜਾਣਗੇ ਜਿੰਨ੍ਹਾ ਦਾ ਲਿਸਟ ਵਿੱਚ ਨਾਮ ਹੋਵੇਗਾ।ਉਹਨਾ ਦੱਸਿਆ ਕਿ ਲਾਭ ਪਾਤਰੀ ਇਸ ਕਾਰਡ ਨਾਲ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਦਾ ਹੈ।ਉਹਨਾ ਕਿਹਾ ਕਿ ਵਿਅਕਤੀ ਆਪਣੇ ਨਾਲ ਆਪਣਾ ਅਧਾਰ ਕਾਰਡ ਜਰੂਰ ਲੇ ਕੇ ਆਉਣ।ਡਾਕਟਰ ਵਿਸ਼ਵਦੀਪ  ਗੋਇਲ ਅਤੇ ਪ੍ਰਿੰਸੀਪਲ ਸੁਰੇਸ਼ ਅਰੋੜਾ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਪਹੁੰਚ ਕੇ ਆਪਣਾ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਕਾਰਡ ਬਣਾਓ।ਸਮੇ ਦੀ ਪਾਬੰਦੀ ਦਾ ਧਿਆਨ ਰੱਖਿਆ ਜਾਵੇ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *